ਲੋਕ ਵਿਰੋਧੀ ਸਰਕਾਰ ਨੂੰ ਚਲਦਾ ਕਰਨ ਦਾ ਵੇਲਾ ਆ ਗਿਆ ਹੈ: ਡਾ. ਕਰੀਮਪੁਰੀ
ਗੜ੍ਹਸ਼ੰਕਰ/ਲਹਿਰਾ, 06 ਅਪ੍ਰੈਲ (ਹਿੰ.ਸ.)। ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ਦੀ ਮੌਜੂਦਾ ਤਰਸਯੋਗ ਹਾਲਤ ਨੂੰ ਸੁਧਾਰਨ ਅਤੇ ਸੂਬੇ ਨੂੰ ਮੁੜ ਖੁਸ਼ਹਾਲੀ ਦੇ ਰਾਹ ''ਤੇ ਪਾਉਣ ਲਈ ਵਿੱਢੀ ਗਈ ''ਪੰਜਾਬ ਸੰਭਾਲੋ ਮੁਹਿੰਮ'' ਤਹਿਤ ਲਹਿਰਾ ਵਿਖੇ ਵਿਸ਼ਾਲ ''ਸੱਤਾ ਪ੍ਰਾਪਤ ਕਰੋ'' ਰੈਲੀ ਦਾ ਆਯੋਜਨ ਕੀਤਾ
ਸੰਬੋਧਨ ਕਰਦੇ ਹੋਏ ਡਾ. ਕਰੀਮਪੁਰੀ


ਗੜ੍ਹਸ਼ੰਕਰ/ਲਹਿਰਾ, 06 ਅਪ੍ਰੈਲ (ਹਿੰ.ਸ.)। ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ਦੀ ਮੌਜੂਦਾ ਤਰਸਯੋਗ ਹਾਲਤ ਨੂੰ ਸੁਧਾਰਨ ਅਤੇ ਸੂਬੇ ਨੂੰ ਮੁੜ ਖੁਸ਼ਹਾਲੀ ਦੇ ਰਾਹ 'ਤੇ ਪਾਉਣ ਲਈ ਵਿੱਢੀ ਗਈ 'ਪੰਜਾਬ ਸੰਭਾਲੋ ਮੁਹਿੰਮ' ਤਹਿਤ ਲਹਿਰਾ ਵਿਖੇ ਵਿਸ਼ਾਲ 'ਸੱਤਾ ਪ੍ਰਾਪਤ ਕਰੋ' ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਭਾਰੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਮੌਜੂਦਾ ਸਰਕਾਰ ਵਿਰੁੱਧ ਤਿੱਖਾ ਰੋਸ ਪ੍ਰਗਟਾਇਆ। ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੀਨੀਅਰ ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਅਰਾਜਕਤਾ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਨੇ ਸਿੱਧਾ ਹਮਲਾ ਕਰਦਿਆਂ ਕਿਹਾ, ਜਿਹੜੀ ਸਰਕਾਰ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਬੁੱਤਾਂ ਦੀ ਰਾਖੀ ਨਹੀਂ ਕਰ ਸਕਦੀ ਅਤੇ ਬੁੱਤ ਤੋੜਨ ਵਾਲਿਆਂ ਨੂੰ ਸ਼ਹਿ ਦਿੰਦੀ ਹੈ, ਅਜਿਹੀ ਲੋਕ ਵਿਰੋਧੀ ਸਰਕਾਰ ਨੂੰ ਚਲਦਾ ਕਰਨ ਦਾ ਵੇਲਾ ਆ ਗਿਆ ਹੈ। ਬੁਲਾਰਿਆਂ ਨੇ ਸੱਦਾ ਦਿੱਤਾ ਕਿ ਪੰਜਾਬ ਨੂੰ ਬਚਾਉਣ ਲਈ ਬਹੁਜਨ ਸਮਾਜ ਦਾ ਸੱਤਾ ਵਿੱਚ ਆਉਣਾ ਲਾਜ਼ਮੀ ਹੈ ਤਾਂ ਜੋ ਬਾਬਾ ਸਾਹਿਬ ਦੇ ਸੁਪਨਿਆਂ ਦਾ ਸਮਾਜ ਸਿਰਜਿਆ ਜਾ ਸਕੇ।ਬਹੁਜਨ ਸਮਾਜ ਪਾਰਟੀ ਨੇ ਸਮੂਹ ਇਨਸਾਫ਼ ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ 18 ਤਰੀਕ ਨੂੰ ਗੜਸ਼ੰਕਰ ਵਿਖੇ ਬਸਪਾ ਵੱਲੋਂ ਕੀਤੀ ਜਾ ਰਹੀ ਵਿਸ਼ਾਲ 'ਰੋਸ ਰੈਲੀ' ਵਿੱਚ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ। ਇਹ ਰੈਲੀ ਸਰਕਾਰ ਦੇ ਕੰਨ ਖੋਲ੍ਹਣ ਅਤੇ ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗੀ ਇਸ ਮੌਕੇ ਚੌਧਰੀ ਗੁਰਨਾਮ ਸਿੰਘ ਜ਼ੋਨ ਕੋਆਰਡੀਨੇਟਰ,ਰਣਵੀਰ ਬੱਬਰ (ਸਟੇਟ ਸੈਕਟਰੀ), ਚਮਨ ਲਾਲ ਟੂਟੋਮਜਾਰਾ, ਹਰਜਿੰਦਰ ਸਿੰਘ, ਹਰੀਸ਼ ਜੀ ਗੜ੍ਹਸ਼ੰਕਰ, ਮਾ ਲਖਬੀਰ ਸਿੰਘ ਲਹਿਰਾ ਤੋਂ ਇਲਾਵਾ ਸੈਕਟਰ ਖਾਨਪੁਰ ਦੇ ਵੱਖ-ਵੱਖ ਪਿੰਡਾਂ ਦੀ ਲੀਡਰਸ਼ਿਪ ਸਮੇਤ ਭਾਰੀ ਗਿਣਤੀ ਵਿੱਚ ਵਰਕਰ ਅਤੇ ਆਮ ਜਨਤਾ ਮੌਜੂਦ ਸੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande