ਸ੍ਰੀ ਮੁਕਤਸਰ ਸਾਹਿਬ ’ਚ ਰਾਤ 07:00 ਵਜੇ ਤੋਂ ਬਾਅਦ ਕੰਬਾਇਨ ਰਾਹੀਂ ਕਣਕ ਦੀ ਕਟਾਈ ’ਤੇ ਪਾਬੰਦੀ
ਸ੍ਰੀ ਮੁਕਤਸਰ ਸਾਹਿਬ, 06 ਅਪ੍ਰੈਲ (ਹਿੰ.ਸ.)। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸ੍ਰੀ ਮੁਕਤਸਰ ਸਾਹਿਬ ਡੈਵੀ ਗੋਇਲ ਆਈ.ਏ.ਐੱਸ. ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਰਾਤ 07:00 ਵਜੇ ਤ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸ੍ਰੀ ਮੁਕਤਸਰ ਸਾਹਿਬ ਡੈਵੀ ਗੋਇਲ


ਸ੍ਰੀ ਮੁਕਤਸਰ ਸਾਹਿਬ, 06 ਅਪ੍ਰੈਲ (ਹਿੰ.ਸ.)। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸ੍ਰੀ ਮੁਕਤਸਰ ਸਾਹਿਬ ਡੈਵੀ ਗੋਇਲ ਆਈ.ਏ.ਐੱਸ. ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਰਾਤ 07:00 ਵਜੇ ਤੋਂ ਸਵੇਰੇ 08:00 ਵਜੇ ਤੱਕ ਕਣਕ ਕੰਬਾਇਨ ਰਾਹੀਂ ਕਣਕ ਦੀ ਕਟਾਈ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 31 ਮਈ 2026 ਤੱਕ ਲਾਗੂ ਰਹਿਣਗੇ

ਹੁਕਮ ਮੁਤਾਬਕ ਕਣਕ ਦੀ ਫਸਲ ਦੀ ਕਟਾਈ ਆਮ ਤੌਰ ’ਤੇ ਕਿਸਾਨਾਂ ਵੱਲੋਂ ਕੰਬਾਇਨਾਂ ਨਾਲ ਕਰਵਾਈ ਜਾਂਦੀ ਹੈ। ਕਣਕ ਦੀ ਕਟਾਈ ਕਰਨ ਲਈ ਦਿਨ ਰਾਤ ਕੰਬਾਇਨਾਂ ਚਲਾਈਆ ਜਾਂਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਹਰੀ ਕਣਕ, ਜੋ ਕਿ ਚੰਗੀ ਤਰ੍ਹਾਂ ਸੁੱਕੀ ਨਹੀ ਹੁੰਦੀ, ਨੂੰ ਵੀ ਕੱਟ ਦਿੰਦੀਆਂ ਹਨ। ਜਿਸ ਨਾਲ ਕਿਸਨਾਂ ਨੂੰ ਸਿੱਧਾ ਨੁਕਸਾਨ ਹੁੰਦਾ ਹੈ। ਇਸ ਤੋਂ ਇਲਾਵਾ ਕੰਬਾਇਨ ਸੜਕ ਰਾਹੀਂ ਖੇਤਾਂ ਵਿੱਚ ਜਾਂਦੀਆਂ ਹਨ, ਜਿਸ ਕਰਕੇ ਆਮ ਤੌਰ ’ਤੇ ਟ੍ਰੈਫਿਕ ਵਿੱਚ ਵਿਘਨ ਪੈਂਦਾ ਹੈ ਅਤੇ ਐਕਸੀਡੈਂਟ ਦਾ ਖਤਰਾ ਬਣਿਆ ਰਹਿੰਦਾ ਹੈ। ਕਈ ਵਾਰ ਰਾਤ ਦਾ ਹਨੇਰਾ ਹੋਣ ਕਾਰਨ ਕੰਬਾਇਨਾਂ ਬਿਜਲੀ ਦੀਆਂ ਤਾਰਾਂ ਨਾਲ ਅਚਾਨਕ ਟਕਰਾ ਜਾਂਦੀਆ ਹਨ ਤੇ ਸ਼ਾਰਟ ਸਰਕਟ ਹੋਣ ਨਾਲ ਜਾਨੀ ਮਾਲੀ ਨੁਕਸਾਨ ਹੋ ਜਾਂਦਾ ਹੈ। ਇਸ ਤੋਂ ਇਲਾਵਾ ਰਾਤ ਨੂੰ ਨਮੀ ਹੋਣ ਕਾਰਨ ਕਣਕ ਦੀ ਫਸਲ ਸੁੱਕੀ ਨਹੀ ਹੁੰਦੀ ਅਤੇ ਨਮੀ ਵਾਲੀ ਕਣਕ ਦੀ ਨਿਲਾਮੀ ਵਿਚ ਦੇਰੀ ਹੋ ਜਾਂਦੀ ਹੈ ਜਿਸ ਕਰਕੇ ਕਿਸਾਨਾਂ ਨੂੰ ਕਈ-ਕਈ ਦਿਨ ਮੰਡੀਆਂ ਵਿੱਚ ਖੱਜਲ ਖੁਆਰ ਹੋਣਾ ਪੈਦਾ ਹੈ। ਇਸ ਲਈ ਆਮ ਪਬਲਿਕ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਤ ਸਮੇਂ ਕੰਬਾਇਨ ਚਲਾਉਣ ’ਤੇ ਪਾਬੰਦੀ ਲਗਾਈ ਜਾਣੀ ਜਰੂਰੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande