ਕਿਸਾਨਾਂ ਨੂੰ ਮੰਡੀਆਂ ਵਿੱਚ ਨਹੀਂ ਆਉਣ ਦਿੱਤੀ ਜਾਏਗੀ ਕੋਈ ਪਰੇਸ਼ਾਨੀ, ਪ੍ਰਬੰਧ ਮੁਕੰਮਲ : ਡੀ. ਸੀ ਫ਼ਿਰੋਜ਼ਪੁਰ
ਫ਼ਿਰੋਜ਼ਪੁਰ, 06 ਅਪ੍ਰੈਲ (ਹਿੰ.ਸ.)। ਆਗਾਮੀ ਕਣਕ ਦੀ ਖਰੀਦ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਖਰੀਦ, ਸਟੋਰੇਜ਼, ਕਰੇਟਾਂ ਦੀ ਉਪਲੱਬਧਤਾ, ਬਾਰਦਾਨਾ, ਟਰਾਂਸਪੋਰਟ ਅਤੇ ਸਮੂਹ ਮੰਡੀਆਂ ''ਚ ਸੁਚੱਜੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾ
ਫਾਈਲ ਫੋਟੋ ਅਨਾਜ ਮੰਡੀ


ਫ਼ਿਰੋਜ਼ਪੁਰ, 06 ਅਪ੍ਰੈਲ (ਹਿੰ.ਸ.)। ਆਗਾਮੀ ਕਣਕ ਦੀ ਖਰੀਦ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਖਰੀਦ, ਸਟੋਰੇਜ਼, ਕਰੇਟਾਂ ਦੀ ਉਪਲੱਬਧਤਾ, ਬਾਰਦਾਨਾ, ਟਰਾਂਸਪੋਰਟ ਅਤੇ ਸਮੂਹ ਮੰਡੀਆਂ 'ਚ ਸੁਚੱਜੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ| ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ (ਆਈ.ਏ.ਐਸ.) ਨੇ ਦਿੱਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸਾਫ਼-ਸਫ਼ਾਈ, ਬਿਜਲੀ, ਪੀਣ ਲਈ ਸਾਫ਼ ਪਾਣੀ, ਬਾਰਦਾਨਾ ਆਦਿ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੁੱਕੀ ਕਣਕ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਣਕ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਫ਼ਸਲ ਦੀ ਆਮਦ ’ਤੇ ਫ਼ਸਲ ਦੀ ਨਮੀ ਨੂੰ ਸਹੀ ਢੰਗ ਨਾਲ ਚੈੱਕ ਕੀਤਾ ਜਾਵੇ ਅਤੇ ਫ਼ਸਲ ਦੀ ਸਟੋਰੇਜ ਲਈ ਗੁਦਾਮਾਂ ਜਾਂ ਹੋਰ ਥਾਵਾਂ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾਣ। ਇਸ ਸਬੰਧੀ ਜ਼ਿਲ੍ਹਾ ਮੰਡੀ ਅਫਸਰ ਜਸ਼ਨਦੀਪ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਖ਼ਰੀਦ ਲਈ ਕੁੱਲ 128 ਰੈਗੂਲਰ ਅਤੇ 131 ਆਰਜ਼ੀ ਮੰਡੀਆਂ ਹਨ। ਉਨ੍ਹਾਂ ਦੱਸਿਆ ਕਿ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚ ਬਾਰਦਾਨੇ, ਸਾਫ਼ ਸਫ਼ਾਈ, ਪੀਣ ਵਾਲੇ ਪਾਣੀ, ਛਾਂ ਆਦਿ ਸਮੇਤ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande