ਘੁਮਾਣ-ਮਹਿਤਾ ਰੋਡ ਦਾ ਵਿਕਾਸ ਕਾਰਜ ਤੇਜ਼ਗਤੀ ਨਾਲ ਜਾਰੀ - ਵਿਧਾਇਕ ਅਮਰਪਾਲ
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 06 ਅਪ੍ਰੈਲ (ਹਿੰ.ਸ.)। ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਹਲਕੇ ਅੰਦਰ ਨਿਰੰਤਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਜਿਸਦੇ ਚੱਲਦਿਆਂ ਘੁਮਾਣ-ਮਹਿਤਾ ਰੋਡ ਦਾ ਵਿਕਾਸ ਕਾਰਜ ਤੇਜ਼ਗਤੀ ਨਾਲ ਜਾਰੀ ਹੈ, ਜੋ ਜਲਦੀ ਮੁਕੰਮਲ ਹੋ
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ


ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 06 ਅਪ੍ਰੈਲ (ਹਿੰ.ਸ.)। ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਹਲਕੇ ਅੰਦਰ ਨਿਰੰਤਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਜਿਸਦੇ ਚੱਲਦਿਆਂ ਘੁਮਾਣ-ਮਹਿਤਾ ਰੋਡ ਦਾ ਵਿਕਾਸ ਕਾਰਜ ਤੇਜ਼ਗਤੀ ਨਾਲ ਜਾਰੀ ਹੈ, ਜੋ ਜਲਦੀ ਮੁਕੰਮਲ ਹੋ ਜਾਵੇਗਾ।ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਭਰ ਅੰਦਰ ਲੋਕ ਹਿੱਤ ਵਿੱਚ ਵੱਡੇ ਫੈਸਲੇ ਲਏ ਹਨ ਅਤੇ ਵਿਕਾਸ ਕਾਰਜ ਕਰਵਾਏ ਗਏ ਹਨ। ਜਿਸ ਦੇ ਚੱਲਦਿਆਂ ਹਲਕੇ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦੇ ਨਿਰਮਾਣ ਕਾਰਜਾਂ ਸਮੇਤ ਵੱਖ-ਵੱਖ ਵਿਕਾਸ ਕੰਮ ਕਰਵਾਏ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਹਲਕੇ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ। ਪਿੰਡਾਂ ਦੇ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਪਿੰਡਾਂ ਵਿੱਚ ਸ਼ਾਨਦਾਰ ਪਾਰਕਾਂ ਦੀ ਉਸਾਰੀ ਕੀਤੀ ਗਈ ਹੈ। ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਏ ਜਾ ਰਹੇ ਹਨ, ਸਮੇਤ ਵੱਖ-ਵੱਖ ਵਿਕਾਸ ਕਾਰਜ ਚੱਲ ਰਹੇ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande