ਵਿਧਾਇਕ ਛੀਨਾ ਵੱਲੋਂ ਗਿਆਸਪੁਰਾ ’ਚ ਵਿਕਾਸ ਕਾਰਜ਼ਾਂ ਦਾ ਉਦਘਾਟਨ
ਕਿਹਾ, ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ’ਤੇ ਪ੍ਰਦਾਨ ਕਰਨ ਲਈ ਵਚਨਬੱਧ
ਉਦਘਾਟਨ ਕਰਦੇ ਹੋਏ ਵਿਧਾਇਕ ਛੀਨਾ।


ਲੁਧਿਆਣਾ, 06 ਅਪ੍ਰੈਲ (ਹਿੰ.ਸ.)| ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਅੱਜ ਗਿਆਸਪੁਰਾ ਵਿਖੇ ਮਿਨੀ ਗਾਰਡਨ ਨਾਲ ਲੱਗਦੀ ਗਲੀ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਇਲਾਕੇ ਦੇ ਲੋਕਾਂ ਦੀ ਇਹ ਚਿਰੌਕਣੀ ਮੰਗ ਸੀ ਜਿਸ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜ਼ਾਂ ਦੇ ਮੁਕੰਮਲ ਹੋਣ ਨਾਲ ਇਲਾਕਾ ਨਿਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਬੁਨਿਆਦੀ ਢਾਂਚਾ ਹੋਰ ਮਜ਼ਬੂਤ ਹੋਵੇਗਾ।

ਇਸ ਮੌਕੇ ਸਥਾਨਕ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ’ਤੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਹਲਕਾ ਲੁਧਿਆਣਾ ਦੱਖਣੀ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ ਹਨ। ਉਨ੍ਹਾਂ ਕਿਹਾ ਕਿ ਹਰ ਵਾਰਡ ਵਿੱਚ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੰਮ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਇਲਾਕੇ ਵਿੱਚ ਕੋਈ ਘਾਟ ਨਾ ਰਹੇ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਵਿਕਾਸ ਦੇ ਕੰਮ ਤੇਜ਼ੀ ਨਾਲ ਜਾਰੀ ਰਹਿਣਗੇ ਅਤੇ ਲੋਕਾਂ ਦੀ ਸੇਵਾ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande