ਪੰਜਾਬ ਸਰਕਾਰ ਨੇ ਸੂਬੇ ’ਚ ਟੈਕਸ ਚੋਰੀ ਖਿਲਾਫ਼ 1,383 ਕਰੋੜ ਰੁਪਏ ਦੇ ਜੁਰਮਾਨੇ ਲਗਾਏ: ਵਿੱਤ ਮੰਤਰੀ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ 1,137 ਕਰੋੜ ਰੁਪਏ ਵਸੂਲੇ, ਧੋਖੇਬਾਜ਼ ਨੈੱਟਵਰਕਾਂ ਵਿਰੁੱਧ 15 ਗ੍ਰਿਫਤਾਰੀਆਂ ਅਤੇ 8 ਐਫ.ਆਈ.ਆਰਜ ਦਰਜ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ।


ਚੰਡੀਗੜ੍ਹ, 06 ਅਪ੍ਰੈਲ (ਹਿੰ.ਸ.)| ਟੈਕਸ ਚੋਰੀ ਵਿਰੁੱਧ

ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਉਂਦੇ ਹੋਏ, ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ

ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਵਿੱਚ ਇਨਫੋਰਸਮੈਂਟ ਦੇ ਖੇਤਰ ਵਿੱਚ ਰਿਕਾਰਡ ਨਤੀਜੇ

ਪ੍ਰਾਪਤ ਕੀਤੇ ਹਨ, ਜੋ ਖੁਫੀਆ ਜਾਣਕਾਰੀ

ਅਧਾਰਤ ਕਾਰਵਾਈ ਅਤੇ ਮਾਲੀਏ ਦੀ ਮਜ਼ਬੂਤ ਸੁਰੱਖਿਆ ਵੱਲ ਇੱਕ ਨਿਰਣਾਇਕ ਬਦਲਾਅ ਨੂੰ ਦਰਸਾਉਂਦਾ ਹੈ।

ਕਾਰਗੁਜ਼ਾਰੀ ਦਾ

ਵੇਰਵਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਸ ਦੀਆਂ

ਫੋਕਸਡ ਅਤੇ ਖੁਫੀਆ ਜਾਣਕਾਰੀ ਅਧਾਰਤ ਕਾਰਵਾਈਆਂ ਸਦਕਾ, ਸੂਬੇ ਦੇ ਕਰ ਵਿਭਾਗ ਨੇ ਵਿੱਤੀ ਸਾਲ 2025-26 ਦੌਰਾਨ 1,383.11 ਕਰੋੜ ਰੁਪਏ ਦੇ ਭਾਰੀ ਜੁਰਮਾਨੇ ਲਗਾਏ। ਇਸ ਲਗਾਏ ਗਏ

ਜੁਰਮਾਨੇ ਵਿੱਚੋਂ 1,137.85 ਕਰੋੜ ਰੁਪਏ

ਪਹਿਲਾਂ ਹੀ ਵਸੂਲ ਕੀਤੇ ਜਾ ਚੁੱਕੇ ਹਨ, ਜੋ ਇਨਫੋਰਸਮੈਂਟ ਦੀ

ਕੁਸ਼ਲਤਾ ਅਤੇ ਮਾਲੀਆ ਵਸੂਲੀ ਵਿੱਚ ਇੱਕ ਮਹੱਤਵਪੂਰਨ ਪ੍ਰਾਪਤੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ,

“ਨਿਰੀਖਣ-ਅਧਾਰਤ ਇਨਫੋਰਸਮੈਂਟ

ਨੇ ਮੁੱਖ ਭੂਮਿਕਾ ਨਿਭਾਈ, ਜਿਸ ਵਿੱਚ 1,215.95 ਕਰੋੜ ਰੁਪਏ ਦਾ ਜੁਰਮਾਨਾ ਅਤੇ 972.15 ਕਰੋੜ ਰੁਪਏ ਦੀ ਅਸਲ ਵਸੂਲੀ ਸ਼ਾਮਲ ਹੈ। ਇਸ ਦੇ ਨਾਲ

ਹੀ, ਸੜਕੀ ਚੈਕਿੰਗ ਮੁਹਿੰਮਾਂ ਨੇ 165.71 ਕਰੋੜ ਰੁਪਏ ਦਾ ਠੋਸ ਯੋਗਦਾਨ ਪਾਇਆ। ਇਹ ਕਾਰਗੁਜ਼ਾਰੀ

ਵਿੱਤੀ ਸਾਲ 2024-25 ਦੇ ਮੁਕਾਬਲੇ ਕਈ

ਗੁਣਾ ਸੁਧਾਰ ਨੂੰ ਦਰਸਾਉਂਦੀ ਹੈ। ਸਾਲ 2024-25 ਦੌਰਾਨ ਨਿਰੀਖਣ ਇਨਫੋਰਸਮੈਂਟ ਦੇ ਨਤੀਜੇ ਵਜੋਂ 147.28 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਸੀ ਅਤੇ 41.53 ਕਰੋੜ ਰੁਪਏ ਵਸੂਲੇ ਗਏ ਸੀ, ਅਤੇ ਸੜਕੀ ਚੈਕਿੰਗ ਦੀ ਵਸੂਲੀ 157.14 ਕਰੋੜ ਰੁਪਏ ਰਹੀ ਸੀ। ਵਿੱਤੀ ਸਾਲ 2025-26 ਵਿੱਚ ਇਹ ਭਾਰੀ ਵਾਧਾ ਸੂਬੇ ਦੀ ਖੋਜ, ਇਨਫੋਰਸਮੈਂਟ ਅਤੇ ਅਸਲ ਵਿੱਤੀ ਵਸੂਲੀ ਦੀ ਸਮਰੱਥਾ ਵਿੱਚ

ਇੱਕ ਵੱਡੇ ਬਦਲਾਅ ਨੂੰ ਉਜਾਗਰ ਕਰਦਾ ਹੈ।

ਧੋਖੇਬਾਜ਼

ਨੈੱਟਵਰਕਾਂ 'ਤੇ ਸਖ਼ਤੀ ਦਾ

ਜ਼ਿਕਰ ਕਰਦੇ ਹੋਏ, ਵਿੱਤ ਮੰਤਰੀ ਹਰਪਾਲ

ਸਿੰਘ ਚੀਮਾ ਨੇ ਕਿਹਾ, ਟੈਕਸ ਵਿਭਾਗ ਨੇ

ਸਾਲ ਭਰ ਵਿੱਚ 8 ਐਫ.ਆਈ.ਆਰ. ਅਤੇ 15 ਗ੍ਰਿਫਤਾਰੀਆਂ ਕੀਤੀਆਂ। ਦੋ ਸਭ ਤੋਂ ਪ੍ਰਮੁੱਖ

ਐਫ.ਆਈ.ਆਰਜ਼ ਵਿੱਚ ਸੱਤ ਵਿਅਕਤੀ ਸ਼ਾਮਲ ਸਨ ਅਤੇ 385 ਕਰੋੜ ਰੁਪਏ ਦੇ ਧੋਖੇਬਾਜ਼ ਲੈਣ-ਦੇਣ ਦਾ ਪਰਦਾਫਾਸ਼

ਹੋਇਆ। ਇਹਨਾਂ ਟੀਚਾਗਤ ਕਾਰਵਾਈਆਂ ਨੇ ਮਾਲ ਦੀ ਅਸਲ ਸਪਲਾਈ ਤੋਂ ਬਿਨਾਂ ਇਨਵੌਇਸ ਜਾਰੀ ਕਰਨ

ਵਾਲੀਆਂ ਫਰਮਾਂ ਦੁਆਰਾ ਕੀਤੀ ਗਈ 69.57 ਕਰੋੜ ਰੁਪਏ ਦੀ

ਟੈਕਸ ਚੋਰੀ ਦਾ ਪਰਦਾਫਾਸ਼ ਕੀਤਾ।

ਉਨ੍ਹਾਂ ਅੱਗੇ ਕਿਹਾ,

“ਮਾਲ ਦੀ ਗੈਰ-ਕਾਨੂੰਨੀ

ਢੋਆ-ਢੁਆਈ ਅਤੇ ਧੋਖੇਬਾਜ਼ ਬਿਲਿੰਗ ਨੈੱਟਵਰਕਾਂ ਵਿਰੁੱਧ ਠੋਸ ਕਾਰਵਾਈ ਕਰਨ ਲਈ ਬਠਿੰਡਾ, ਮੰਡੀ ਗੋਬਿੰਦਗੜ੍ਹ, ਲੁਧਿਆਣਾ ਅਤੇ ਚੰਡੀਗੜ੍ਹ ਵਿੱਚ ਹੋਰ ਐਫ.ਆਈ.ਆਰਜ਼ ਦਰਜ

ਕੀਤੀਆਂ ਗਈਆਂ। ਇੱਕ ਬਹੁਤ ਹੀ ਮਹੱਤਵਪੂਰਨ ਕਾਰਵਾਈ ਵਿੱਚ 9 ਕਰੋੜ ਰੁਪਏ ਤੋਂ ਵੱਧ ਦਾ ਫਰਜ਼ੀ ਇਨਪੁਟ ਟੈਕਸ

ਕ੍ਰੈਡਿਟ ਪਾਸ ਕਰਨ ਲਈ ਲੁਧਿਆਣਾ ਸਥਿਤ ਇੱਕ ਮਾਲਕ ਨੂੰ ਗ੍ਰਿਫਤਾਰ ਕੀਤਾ ਗਿਆ।

ਮੰਤਰੀ ਹਰਪਾਲ ਸਿੰਘ

ਚੀਮਾ ਨੇ ਕਿਹਾ ਕਿ ਸਟੇਟ ਇੰਟੈਲੀਜੈਂਸ

ਐਂਡ ਪ੍ਰੀਵੈਂਟਿਵ ਯੂਨਿਟ, ਟੈਕਸ ਇੰਟੈਲੀਜੈਂਸ

ਯੂਨਿਟ, ਅਤੇ 'ਬਿੱਲ ਲਿਆਓ ਇਨਾਮ ਪਾਓ' ਸਕੀਮ ਦੀ ਭੂਮਿਕਾ ਅਹਿਮ ਰਹੀ। ਇਹਨਾਂ ਇਨਫੋਰਸਮੈਂਟ

ਉਪਾਵਾਂ ਦੀ ਵੱਡੀ ਸਫਲਤਾ ਆਧੁਨਿਕ ਡਾਟਾ ਵਿਸ਼ਲੇਸ਼ਣ, ਰੀਅਲ-ਟਾਈਮ ਈ-ਵੇਅ ਬਿੱਲ ਟ੍ਰੈਕਿੰਗ, ਨਿਰੰਤਰ ਖੁਫੀਆ ਜਾਣਕਾਰੀ, ਅਤੇ ਨਵੇਂ ਵਿਕਸਤ ਡਿਜੀਟਲ ਇਨਫੋਰਸਮੈਂਟ ਪੋਰਟਲਾਂ ਸਦਕਾ

ਸੰਭਵ ਹੋਈ। ਇਨ੍ਹਾਂ ਤਕਨੀਕੀ ਤਰੱਕੀਆਂ ਨੇ ਜ਼ਮੀਨੀ ਪੱਧਰ 'ਤੇ ਤੇਜ਼ ਅਤੇ ਬਹੁਤ ਤਾਲਮੇਲ ਵਾਲੀ ਕਾਰਵਾਈ ਨੂੰ ਸਮਰੱਥ

ਬਣਾਇਆ ਹੈ। ਵਿੱਤ ਮੰਤਰੀ ਹਰਪਾਲ ਸਿੰਘ

ਚੀਮਾ ਨੇ ਕਿਹਾ ਸੂਬੇ ਦੇ ਮਹੱਤਵਪੂਰਨ ਮਾਲੀਏ ਨੂੰ ਸੁਰੱਖਿਅਤ ਕਰਨ ਲਈ ਅਜਿਹੀਆਂ ਰੋਕਥਾਮ

ਕਾਰਵਾਈਆਂ ਹੋਰ ਵੀ ਤੇਜ਼ੀ ਨਾਲ ਜਾਰੀ ਰਹਿਣਗੀਆਂ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande