
ਚੰਡੀਗੜ੍ਹ, 06 ਅਪ੍ਰੈਲ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦਿੰਦਿਆਂ ਕਿਹਾ
ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਧੀਨ ਪੰਜਾਬ ਦੇ ਬਿਜਲੀ ਖੇਤਰ ਵਿੱਚ ਵੱਡਾ ਬਦਲਾਅ
ਆਇਆ ਹੈ। ਕਿਸੇ ਸਮੇਂ ਘਾਟੇ ਵਿੱਚ ਚੱਲ ਰਿਹਾ ਇਹ ਵਿਭਾਗ ਹੁਣ 90 ਫੀਸਦੀ ਘਰਾਂ ਨੂੰ ਮੁਫ਼ਤ
ਬਿਜਲੀ ਪ੍ਰਦਾਨ ਕਰ ਕੇ ਵੀ ਮੁਨਾਫ਼ਾ ਕਮਾ ਰਿਹਾ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਰਕਾਰ
ਨੇ ਨਾ ਸਿਰਫ਼ 600 ਯੂਨਿਟ ਮੁਫ਼ਤ ਬਿਜਲੀ ਰਾਹੀਂ ਬਹੁਗਿਣਤੀ ਪਰਿਵਾਰਾਂ ਲਈ ਜ਼ੀਰੋ ਬਿਜਲੀ ਬਿੱਲ
ਯਕੀਨੀ ਬਣਾਏ, ਸਗੋਂ ਪਿਛਲੀਆਂ ਸਰਕਾਰਾਂ ਵੱਲੋਂ ਜਨਤਕ ਜਾਇਦਾਦਾਂ ਵੇਚਣ ਦੇ ਪੁਰਾਣੇ ਰੁਝਾਨ
ਨੂੰ ਬਦਲਦਿਆਂ 540 ਮੈਗਾਵਾਟ ਗੋਇੰਦਵਾਲ ਥਰਮਲ ਪਾਵਰ ਪਲਾਂਟ ਨੂੰ ਖ਼ਰੀਦ ਕੇ ਬਿਜਲੀ ਉਪਲਬਧਤਾ
ਵਿੱਚ ਅਹਿਮ ਸੁਧਾਰ ਕੀਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਸਮੇਤ ਹੋਰ
ਸ਼੍ਰੇਣੀਆਂ ਲਈ ਟੈਰਿਫ ਘਟਾਏ ਗਏ ਹਨ, ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ ਅਤੇ ਨਵੇਂ ਸਬਸਟੇਸ਼ਨਾਂ
ਅਤੇ ਟ੍ਰਾਂਸਫਾਰਮਰਾਂ ਰਾਹੀਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ। ਰੁਜ਼ਗਾਰ ਪੈਦਾ ਕਰਨ ’ਤੇ ਜ਼ੋਰ ਦਿੰਦਿਆਂ ਉਨ੍ਹਾਂ
ਕਿਹਾ ਕਿ ਬਿਜਲੀ ਖੇਤਰ ਵਿੱਚ 9593 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ 1750 ਹੋਰ ਅਸਾਮੀਆਂ ਲਈ ਭਰਤੀ
ਜਾਰੀ ਹੈ। ਪੰਜਾਬ ਬਿਜਲੀ ਵਿਭਾਗ (ਪੀਐਸਪੀਸੀਐਲ) ਵੱਲੋਂ ਏ+ ਰੇਟਿੰਗ ਹਾਸਲ ਕਰਨਾ, ਰਾਸ਼ਟਰੀ ਪੱਧਰ ’ਤੇ ਦੂਜਾ ਸਥਾਨ ਮਿਲਣਾ
ਪੰਜਾਬ ਨੂੰ ਬਿਜਲੀ ਵਿੱਚ ਆਤਮ-ਨਿਰਭਰ ਬਣਾਉਣ ਅਤੇ ਲੋਕਾਂ ਲਈ 24 ਘੰਟੇ ਮੁਫ਼ਤ ਬਿਜਲੀ ਸਪਲਾਈ
ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਬਿਜਲੀ ਸਪਲਾਈ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,
“ਪਹਿਲੀ ਵਾਰ, ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਤੋਂ ਵੱਧ ਬਿਜਲੀ ਸਪਲਾਈ
ਮਿਲੀ ਅਤੇ ਦਿਨ ਵੇਲੇ 95 ਫੀਸਦ ਸਪਲਾਈ ਯਕੀਨੀ ਬਣਾਈ ਗਈ।” ਉਨ੍ਹਾਂ ਅੱਗੇ ਕਿਹਾ,
“ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ
ਅਤੇ ਲਗਪਗ 90ਫੀਸਦ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ।
ਰੁਜ਼ਗਾਰ ਮੌਕਿਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ
ਮਾਨ ਨੇ ਕਿਹਾ, “ਅਪ੍ਰੈਲ 2022 ਤੋਂ ਪੀਐਸਪੀਸੀਐਲ ਅਤੇ ਪੀਐਸਟੀਸੀਐਲ ਵਿੱਚ ਲਗਪਗ 9593 ਕਰਮਚਾਰੀਆਂ ਦੀ ਭਰਤੀ
ਕੀਤੀ ਗਈ ਹੈ, ਜਿਸ ਵਿੱਚ 8014 ਸਿੱਧੀਆਂ ਭਰਤੀਆਂ ਅਤੇ 1579 ਤਰਸ ਦੇ ਆਧਾਰ ’ਤੇ ਦਿੱਤੀਆਂ ਨੌਕਰੀਆਂ
ਸ਼ਾਮਲ ਹਨ।” ਉਨ੍ਹਾਂ ਅੱਗੇ ਕਿਹਾ, ਪੀ.ਐਸ.ਪੀ.ਸੀ.ਐਲ. ਵਿੱਚ 1181 ਅਤੇ ਪੀ.ਐਸ.ਟੀ.ਸੀ.ਐਲ.
ਵਿੱਚ 569 ਅਸਾਮੀਆਂ ਲਈ ਭਰਤੀ ਚੱਲ ਰਹੀ ਹੈ ਅਤੇ ਜੂਨ 2026 ਤੱਕ ਪੂਰੀ ਹੋ ਜਾਵੇਗੀ।
ਰਿਕਾਰਡ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,
“ਪੰਜਾਬ ਨੇ 5 ਜੂਨ, 2025 ਨੂੰ 16,670 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਦੀ ਮੰਗ ਨੂੰ ਪੂਰਾ ਕੀਤਾ,
ਜੋ ਕਿ 29 ਜੂਨ, 2024 ਨੂੰ 16,058 ਮੈਗਾਵਾਟ ਦੇ ਪਿਛਲੇ ਰਿਕਾਰਡ ਨੂੰ ਪਾਰ ਕਰ ਗਈ ਹੈ।” ਉਨ੍ਹਾਂ ਅੱਗੇ ਕਿਹਾ,
“ਭਾਵੇਂ ਜ਼ਿਆਦਤਰ ਸਰਕਾਰਾਂ ਵੱਲੋਂ ਜਨਤਕ ਜਾਇਦਾਦਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ,
ਪਰ ਪੰਜਾਬ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਨਿੱਜੀ ਥਰਮਲ ਪਲਾਂਟ ਖ਼ਰੀਦ ਕੇ ਨਵੀਂ ਪਿਰਤ
ਪਾਈ ਹੈ।
ਉਨ੍ਹਾਂ ਅੱਗੇ ਕਿਹਾ, “ਕਿਸੇ ਵੀ ਥਰਮਲ ਪਲਾਂਟ ਵਿੱਚ ਕੋਲੇ ਦੀ ਕੋਈ ਘਾਟ
ਨਹੀਂ ਹੈ, ਰੋਪੜ ਕੋਲ 41 ਦਿਨਾਂ ਦਾ ਸਟਾਕ ਹੈ, ਲਹਿਰਾ ਮੁਹੱਬਤ ਕੋਲ 37 ਦਿਨ ਦਾ ਹੈ ਅਤੇ ਗੋਇੰਦਵਾਲ
ਸਾਹਿਬ ਕੋਲ 32 ਦਿਨ ਸਟਾਕ ਉਪਲਬਧ ਹੈ।ਉਨ੍ਹਾਂ ਅੱਗੇ ਕਿਹਾ ਕਿ
206 ਮੈਗਾਵਾਟ ਸ਼ਾਹਪੁਰ ਕੰਢੀ ਹਾਈਡਲ ਪ੍ਰਾਜੈਕਟ ਦੇ ਮਈ 2027 ਤੱਕ ਉਤਪਾਦਨ ਸ਼ੁਰੂ ਹੋਣ
ਦੀ ਉਮੀਦ ਹੈ, ਜਿਸ ਵਿੱਚ ਸਤੰਬਰ 2025 ਤੱਕ 5,192.51 ਕਰੋੜ ਰੁਪਏ ਖਰਚ ਹੋਏ
ਹਨ।
ਸਾਫ਼ ਤੇ ਸਵੱਛ ਊਰਜਾ ਨੂੰ ਉਤਸ਼ਾਹਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ
ਮਾਨ ਨੇ ਕਿਹਾਕਿਅਗਲੇ ਛੇ ਸਾਲਾਂ ਵਿੱਚ ਗਰੀਨ ਊਰਜਾ ਦੀ ਵਰਤੋਂ ਨੂੰ 20 ਫੀਸਦ ਤੋਂ ਵਧਾ ਕੇ 80 ਫੀਸਦੀ ਕੀਤਾ ਜਾਵੇਗਾ।ਉਨ੍ਹਾਂ ਅੱਗੇ ਕਿਹਾਕਿ2720 ਮੈਗਾਵਾਟ ਸੂਰਜੀ ਊਰਜਾ
ਨੂੰ 2.33 -2.97 ਰੁਪਏ ਪ੍ਰਤੀ ਯੂਨਿਟ ’ਤੇ ਜੋੜਿਆ ਗਿਆ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ
ਦੌਰਾਨ ਇਹ ਦਰ 15.20 ਪ੍ਰਤੀ ਯੂਨਿਟ ਸੀ।ਉਨ੍ਹਾਂ ਅੱਗੇ ਕਿਹਾਕਿ2,062 ਮੈਗਾਵਾਟ ਸੋਲਰ ਪ੍ਰਗਤੀ
ਅਧੀਨ ਹੈ, 658 ਮੈਗਾਵਾਟ ਚਾਲੂ ਹੋ ਚੁੱਕਾ ਹੈ ਅਤੇ 581 ਮੈਗਾਵਾਟ ਰੂਫ਼ਟਾਂਪ ਸੋਲਰ
ਲਗਾਇਆ ਗਿਆ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਰਕਾਰ ਜਲਦ ਹੀ ਕਿਸਾਨਾਂ
ਦੇ ਖੇਤਾਂ ਚੋਂ ਲੰਘਦੀਆਂ ਹਾਈ-ਟੈਂਸ਼ਨ ਤਾਰਾਂ ਨੂੰ ਜ਼ਮੀਨਦੋਜ਼ ਕਰਨ ਲਈ ਯੋਜਨਾ ਸ਼ੁਰੂ ਕਰੇਗੀ,
ਜਿਸਦੀ ਸ਼ੁਰੂਆਤ ਮੇਰੇ ਜੱਦੀ ਪਿੰਡ ਤੋਂ ਹੋਵੇਗੀ, ਜਿੱਥੇ 413 ਟਿਊਬਵੈੱਲ ਅਤੇ 1100 ਬਿਜਲੀ ਦੇ ਖੰਭੇ 2,000 ਏਕੜ ਵਿੱਚ ਫੈਲੇ ਹੋਏ
ਹਨ।ਉਨ੍ਹਾਂ ਅੱਗੇ ਕਿਹਾਕਿਇਹ ਕਿਸਾਨਾਂ ਅਤੇ ਉਨ੍ਹਾਂ
ਦੀਆਂ ਫਸਲਾਂ ਨੂੰ ਦਰਪੇਸ਼ ਜੋਖਮਾਂ ਨੂੰ ਘਟਾ ਕੇ ਵੱਡੀ ਰਾਹਤ ਪ੍ਰਦਾਨ ਕਰੇਗਾ।ਇਸ ਮੌਕੇ ਕੈਬਨਿਟ ਮੰਤਰੀ
ਸੰਜੀਵ ਅਰੋੜਾ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH