ਲੁਧਿਆਣਾ ਵਿੱਚ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ, ਦੋ ਗੰਭੀਰ ਜ਼ਖਮੀ
ਚੰਡੀਗੜ੍ਹ, 06 ਅਪ੍ਰੈਲ (ਹਿੰ.ਸ.)| ਲੁਧਿਆਣਾ ਦੇ ਸ਼ੇਰਪੁਰ ਇਲਾਕੇ ਵਿੱਚ ਓਸਵਾਲ ਕੈਂਸਰ ਹਸਪਤਾਲ ਦੇ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਉਸ ਦੇ ਦੋ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤੇਜ਼ ਰਫਤਾਰ ਸਕੂਟੀ ਬ
ਮ੍ਰਿਤਕ ਨੌਜਵਾਨ ਦੀ ਫਾਈਲ ਫੋਟੋ।


ਚੰਡੀਗੜ੍ਹ, 06 ਅਪ੍ਰੈਲ (ਹਿੰ.ਸ.)| ਲੁਧਿਆਣਾ ਦੇ ਸ਼ੇਰਪੁਰ ਇਲਾਕੇ ਵਿੱਚ ਓਸਵਾਲ ਕੈਂਸਰ ਹਸਪਤਾਲ ਦੇ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਉਸ ਦੇ ਦੋ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤੇਜ਼ ਰਫਤਾਰ ਸਕੂਟੀ ਬੇਕਾਬੂ ਹੋ ਕੇ ਅੱਗੇ ਚੱਲ ਰਹੇ ਟਰੱਕ ਦੇ ਪਿਛਲੇ ਹਿੱਸੇ ਨਾਲ ਜਾ ਟਕਰਾਈ।ਮਿਲੀ ਜਾਣਕਾਰੀ ਅਨੁਸਾਰ ਤਿੰਨ ਨੌਜਵਾਨ ਇਕੋ ਸਕੂਟੀ ‘ਤੇ ਸਵਾਰ ਹੋ ਕੇ ਜਾ ਰਹੇ ਸਨ। ਜਦੋਂ ਉਹ ਓਸਵਾਲ ਹਸਪਤਾਲ ਦੇ ਨੇੜੇ ਪਹੁੰਚੇ ਤਾਂ ਅਚਾਨਕ ਸਕੂਟੀ ਬੇਕਾਬੂ ਹੋ ਗਈ ਅਤੇ ਅੱਗੇ ਜਾ ਰਹੇ ਟਰੱਕ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਸਕੂਟੀ ਪੂਰੀ ਤਰ੍ਹਾਂ ਤਬਾਹ ਹੋ ਗਈ ਅਤੇ ਸਵਾਰ ਸੜਕ ‘ਤੇ ਡਿੱਗ ਪਏ।

ਹਾਦਸੇ ਵਿੱਚ ਮਾਰੇ ਗਏ ਨੌਜਵਾਨ ਦੀ ਪਹਿਚਾਣ ਵਿਜੈ ਮਸੀਹ ਵਜੋਂ ਹੋਈ ਹੈ, ਜੋ ਲੁਧਿਆਣਾ ਦੇ ਘਾਟੀ ਮੋਹੱਲੇ ਦਾ ਵਸਨੀਕ ਸੀ। ਵਿਜੈ ਮਸੀਹ ਰੋਜ਼ੀ-ਰੋਟੀ ਲਈ ਚਾਦਰਾਂ ਵੇਚਣ ਦਾ ਕੰਮ ਕਰਦਾ ਸੀ। ਉਹ ਵਿਆਹਿਆ ਹੋਇਆ ਸੀ ਅਤੇ ਉਸ ਦੇ ਦੋ ਛੋਟੇ ਬੱਚੇ ਹਨ। ਉਸ ਦੀ ਮੌਤ ਦੀ ਖਬਰ ਮਿਲਦਿਆਂ ਹੀ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ।

ਮੌਕੇ ‘ਤੇ ਮੌਜੂਦ ਪੁਲਿਸ ਅਧਿਕਾਰੀ ਐਸਐਸਆਈ ਸੁਭਾਸ਼ ਨੇ ਦੱਸਿਆ ਕਿ ਹਾਦਸੇ ਸਮੇਂ ਵਿਜੈ ਮਸੀਹ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਸੀ। ਦੂਜੇ ਦੋ ਨੌਜਵਾਨਾਂ ਦੀ ਹਾਲਤ ਬਹੁਤ ਨਾਜੁਕ ਸੀ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਸੀਐਮਸੀ ਹਸਪਤਾਲ ਭੇਜਿਆ ਗਿਆ। ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮ੍ਰਿਤਕ ਦੇ ਰਿਸ਼ਤੇਦਾਰ ਕੁਸ਼ ਖੋਸਲਾ ਨੇ ਦੱਸਿਆ ਕਿ ਵਿਜੈ ਉਸ ਦੀ ਮੌਸੀ ਦਾ ਪੁੱਤਰ ਸੀ ਅਤੇ ਘਰੋਂ ਕੰਮ ‘ਤੇ ਜਾਣ ਲਈ ਨਿਕਲਿਆ ਸੀ। ਹਾਦਸੇ ਦੀ ਜਾਣਕਾਰੀ ਉਨ੍ਹਾਂ ਨੂੰ ਫੋਨ ਰਾਹੀਂ ਮਿਲੀ। ਜਦੋਂ ਉਹ ਹਸਪਤਾਲ ਪਹੁੰਚੇ ਤਾਂ ਪਤਾ ਲੱਗਿਆ ਕਿ ਵਿਜੈ ਦੀ ਮੌਤ ਹੋ ਚੁੱਕੀ ਹੈ। ਪੁਲਿਸ ਨੇ ਹਾਦਸੇ ਵਾਲੀ ਥਾਂ ‘ਤੇ ਪਹੁੰਚ ਕੇ ਟਰੱਕ ਅਤੇ ਟੁੱਟੀ ਹੋਈ ਸਕੂਟੀ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਟਰੱਕ ਡਰਾਈਵਰ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਗਵਾਹਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਮ੍ਰਿਤਕ ਦੇ ਸ਼ਵ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande