ਅੰਮ੍ਰਿਤਸਰ : ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ ਆਯੋਜਿਤ
ਅੰਮ੍ਰਿਤਸਰ, 06 ਅਪ੍ਰੈਲ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਨਸ਼ਾ ਮੁਕਤੀ ਮੋਰਚਾ ਅੰਮ੍ਰਿਤਸਰ ਸ਼ਹਿਰੀ ਵੱਲੋਂ ਇੱਕ ਅਹਿਮ ਮੀਟਿੰਗ ਬੱਚਤ ਭਵਨ ਵਿਖੇ ਆਯੋਜਿਤ ਕੀਤੀ ਗਈ। ਇਹ ਮੀਟਿੰਗ ਨਸ਼ਾ ਮੁਕਤੀ ਮੋਰਚਾ ਸ਼ਹਿਰੀ ਦੇ ਇੰਚਾਰਜ ਦੀਕਸ਼ਿਤ ਧਵਨ ਦੀ ਅਗਵਾਈ ਹੇਠ
ਨਸ਼ਾ ਮੁਕਤੀ ਮੋਰਚਾ ਅੰਮ੍ਰਿਤਸਰ ਸ਼ਹਿਰੀ ਦੀ ਮੀਟਿੰਗ ’ਚ ਪਹੁੰਚੇ ਮੈਂਬਰ।


ਅੰਮ੍ਰਿਤਸਰ, 06 ਅਪ੍ਰੈਲ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਨਸ਼ਾ ਮੁਕਤੀ ਮੋਰਚਾ ਅੰਮ੍ਰਿਤਸਰ ਸ਼ਹਿਰੀ ਵੱਲੋਂ ਇੱਕ ਅਹਿਮ ਮੀਟਿੰਗ ਬੱਚਤ ਭਵਨ ਵਿਖੇ ਆਯੋਜਿਤ ਕੀਤੀ ਗਈ। ਇਹ ਮੀਟਿੰਗ ਨਸ਼ਾ ਮੁਕਤੀ ਮੋਰਚਾ ਸ਼ਹਿਰੀ ਦੇ ਇੰਚਾਰਜ ਦੀਕਸ਼ਿਤ ਧਵਨ ਦੀ ਅਗਵਾਈ ਹੇਠ ਹੋਈ।

ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਧਵਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਸ਼ਿਆਂ ਦੀ ਲਤ ਸਮਾਜ ਲਈ ਇੱਕ ਗੰਭੀਰ ਚੁਣੌਤੀ ਹੈ ਅਤੇ ਇਸ ਨੂੰ ਖਤਮ ਕਰਨ ਲਈ ਸਾਂਝੇ ਯਤਨਾਂ ਦੀ ਬਹੁਤ ਜ਼ਰੂਰਤ ਹੈ। ਉਨ੍ਹਾਂ ਨੇ ਸਾਰੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਗਰੂਕ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਬੁਰਾਈ ਤੋਂ ਦੂਰ ਰੱਖਣ ਲਈ ਸਰਗਰਮ ਭੂਮਿਕਾ ਨਿਭਾਉਣ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕਈ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ ਅਤੇ ਨਸ਼ਾ ਮੁਕਤੀ ਮੋਰਚਾ ਇਨ੍ਹਾਂ ਯਤਨਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਜਾਗਰੂਕਤਾ ਮੁਹਿੰਮਾਂ, ਸੈਮੀਨਾਰਾਂ ਅਤੇ ਕੈਂਪਾਂ ਦਾ ਆਯੋਜਨ ਵੱਡੇ ਪੱਧਰ `ਤੇ ਕੀਤਾ ਜਾਵੇਗਾ।

ਇਸ ਮੌਕੇ ਨਸ਼ਾ ਮੁਕਤੀ ਮੋਰਚਾ ਅੰਮ੍ਰਿਤਸਰ ਸ਼ਹਿਰੀ ਦੇ ਸਮੁੱਚੇ ਅਹੁਦੇਦਾਰ ਸਾਹਿਬਾਨ ਹਾਜ਼ਰ ਸਨ ਅਤੇ ਸਾਰੇ ਮੈਂਬਰਾਂ ਵੱਲੋਂ ਨਸ਼ਿਆਂ ਦੇ ਖਿਲਾਫ਼ ਜੰਗ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਮੀਟਿੰਗ ਵਿੱਚ ਨਸ਼ਾ ਮੁਕਤੀ ਮੋਰਚੇ ਵੱਲੋਂ ਅਲੱਗ-ਅਲੱਗ ਹਲਕਾ ਇੰਚਾਰਜ ਜੈ ਬੁੱਟਰ, ਮਨਜੀਤ ਸਿੰਘ ਫ਼ੌਜੀ, ਕੁਲਵੰਤ ਸਿੰਘ ਵਡਾਲੀ ਸਾਹਿਬ ਸਿੰਘ ਗਿੱਲ ਅਤੇ ਰਾਹੀਲ ਸੇਠ ਅਤੇ ਵਾਈਸ ਹਲਕਾ ਇੰਚਾਰਜ ਅਤੇ ਸਮੁੱਚੇ ਬਲੋਕ ਪ੍ਰਧਾਨ ਸਾਹਿਬਾਨ ਸ਼ਾਮਿਲ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande