ਅੰਮ੍ਰਿਤਸਰ ਚ ਆਈ.ਐਸ.ਆਈ ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਦੋ ਹੈਂਡ ਗ੍ਰਨੇਡ, ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ
ਅੰਮ੍ਰਿਤਸਰ, 06 ਅਪ੍ਰੈਲ (ਹਿੰ.ਸ.)। ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਵਿੰਗ ਨੇ ਤਿੰਨ ਮੁਲਜ਼ਮਾਂ ਨੂੰ ਦੋ ਆਰਗਸ ਹੈਂਡ ਗ੍ਰਨੇਡਾਂ ਅਤੇ ਇੱਕ ਵਿਦੇਸ਼ੀ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ (ਪੀ.ਆਈ.ਓ.) ਦੁਆਰਾ ਚਲਾਏ ਜਾ ਰਹੇ ਆਈਐਸਆਈ ਦੀ ਹਮਾਇਤ ਵਾਲੇ
ਮੁਲਜ਼ਮਾਂ ਕੋਲੋਂ ਬਰਾਮਦ ਦੋ ਹੈਂਡ ਗ੍ਰਨੇਡ, ਗਲੌਕ ਪਿਸਤੌਲ


ਅੰਮ੍ਰਿਤਸਰ, 06 ਅਪ੍ਰੈਲ (ਹਿੰ.ਸ.)। ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਵਿੰਗ ਨੇ ਤਿੰਨ ਮੁਲਜ਼ਮਾਂ ਨੂੰ ਦੋ ਆਰਗਸ ਹੈਂਡ ਗ੍ਰਨੇਡਾਂ ਅਤੇ ਇੱਕ ਵਿਦੇਸ਼ੀ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ (ਪੀ.ਆਈ.ਓ.) ਦੁਆਰਾ ਚਲਾਏ ਜਾ ਰਹੇ ਆਈਐਸਆਈ ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨ ਤਾਰਨ ਦੇ ਪਿੰਡ ਅੰਮੀਸ਼ਾਹ ਦੇ ਵਸਨੀਕ ਸਰਬਜੀਤ ਸਿੰਘ, ਅੰਮ੍ਰਿਤਸਰ ਦੇ ਪਿੰਡ ਨੰਗਲ ਪੰਨੂਆਂ ਦੇ ਵਸਨੀਕ ਬਿਕਰਮਜੀਤ ਸਿੰਘ ਅਤੇ ਅੰਮ੍ਰਿਤਸਰ ਦੀ ਇੰਦਰਾ ਕਲੋਨੀ ਦੇ ਵਸਨੀਕ ਅਮਨਦੀਪ ਸਿੰਘ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਗ੍ਰਨੇਡਾਂ 'ਤੇ ਪਾਕਿਸਤਾਨ ਔਰਡਨੈਂਸ ਫੈਕਟਰੀ (ਪੀ.ਓ.ਐਫ.) ਦੀ ਮਾਰਕਿੰਗ ਹੈ, ਜੋ ਸਰਹੱਦ ਪਾਰ ਦੇ ਸਬੰਧਾਂ ਨੂੰ ਦਰਸਾਉਂਦਾ ਹੈ। ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਕਈ ਰਾਜਾਂ ਵਿੱਚ ਯੋਜਨਾਬੱਧ ਢੰਗ ਨਾਲ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਕਾਰਵਾਈ ਵਿੱਚ ਸ਼ਾਮਲ ਰਿਹਾ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਪੁਲਿਸ ਨੇ ਉਨ੍ਹਾਂ ਦੇ ਮਨਸੂਬਿਆਂ ਨੂੰ ਪੂਰੀ ਤਰ੍ਹਾਂ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਡਿਊਲ ਦੇ ਹੋਰ ਮੈਂਬਰਾਂ ਦੀ ਪਛਾਣ, ਟਰੈਕਿੰਗ ਅਤੇ ਉਨ੍ਹਾਂ ਨੂੰ ਫੜਨ ਲਈ ਯਤਨ ਜਾਰੀ ਹਨ।

ਏਆਈਜੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਖੁਫੀਆ ਜਾਣਕਾਰੀ ‘ਤੇ ਅਧਾਰਤ ਕਾਰਵਾਈ ਵਿੱਚ ਐਸਐਸਓਸੀ ਦੀਆਂ ਪੁਲਿਸ ਟੀਮਾਂ ਨੇ ਸਰਬਜੀਤ ਸਿੰਘ ਅਤੇ ਅਮਨਦੀਪ ਸਿੰਘ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਂਡ ਗ੍ਰਨੇਡਜ਼ ਅਤੇ ਪਿਸਤੌਲ ਬਰਾਮਦ ਕਰ ਲਿਆ। ਏਆਈਜੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਕਿ ਇਸ ਗਰੁੱਪ ਦਾ ਮੁੱਖ ਕਾਰਕੁਨ ਅਤੇ ਪੀ.ਆਈ.ਓਜ਼ ਦਾ ਪ੍ਰਾਇਮਰੀ ਕੰਟੈਕਟ ਬਿਕਰਮਜੀਤ ਸਿੰਘ ਗੁਜਰਾਤ ਦੇ ਡੀਸਾ ਤੋਂ ਕੰਮ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਇਹ ਜਾਣਕਾਰੀ ਤੁਰੰਤ ਏਟੀਐਸ ਗੁਜਰਾਤ ਨਾਲ ਸਾਂਝੀ ਕੀਤੀ ਗਈ ਸੀ ਅਤੇ ਉਨ੍ਹਾਂ ਦੇ ਸਰਗਰਮ ਸਹਿਯੋਗ ਨਾਲ ਮੁਲਜ਼ਮ ਬਿਕਰਮਜੀਤ ਸਿੰਘ ਨੂੰ ਐਸਐਸਓਸੀ ਅੰਮ੍ਰਿਤਸਰ ਦੀ ਟੀਮ ਨੇ ਗ੍ਰਿਫ਼ਤਾਰ ਕਰ ਲਿਆ।

ਏਆਈਜੀ ਸੁਖਮਿੰਦਰ ਮਾਨ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਖੁਲਾਸਾ ਹੋਇਆ ਹੈ ਕਿ ਸਾਰੇ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪੀ.ਆਈ.ਓਜ਼ ਦੇ ਸੰਪਰਕ ਵਿੱਚ ਸਨ। ਜਾਂਚ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਆਈਐਸਆਈ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰਦਿਆਂ ਇਹ ਗਰੁੱਪ ਪੰਜਾਬ ਅਤੇ ਹੋਰ ਰਾਜਾਂ ਵਿੱਚ ਵੱਖ-ਵੱਖ ਪੁਲਿਸ ਅਦਾਰਿਆਂ 'ਤੇ ਗ੍ਰਨੇਡ ਹਮਲੇ ਕਰਨ ਦੀ ਯੋਜਨਾ ਵੀ ਬਣਾ ਰਿਹਾ ਸੀ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande