
ਨਵੀਂ ਦਿੱਲੀ, 07 ਅਪ੍ਰੈਲ (ਹਿੰ.ਸ.)। ਪਾਕਿਸਤਾਨ ਨੇ ਇਸ ਸਾਲ ਵਿਸਾਖੀ ਦੇ ਮੌਕੇ 'ਤੇ ਭਾਰਤ ਤੋਂ 2,800 ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤੇ ਹਨ।
ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੇ ਮੰਗਲਵਾਰ ਨੂੰ ਦੱਸਿਆ ਕਿ ਵਿਸਾਖੀ ਦੇ ਤਿਉਹਾਰ ਦੇ ਮੌਕੇ 'ਤੇ ਭਾਰਤ ਤੋਂ 2,800 ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ ਤਾਂ ਜੋ ਉਹ 10 ਤੋਂ 19 ਅਪ੍ਰੈਲ, 2026 ਤੱਕ ਪਾਕਿਸਤਾਨ ਵਿੱਚ ਹੋਣ ਵਾਲੇ ਸਾਲਾਨਾ ਧਾਰਮਿਕ ਤਿਉਹਾਰ ਵਿੱਚ ਹਿੱਸਾ ਲੈ ਸਕਣ।
ਜ਼ਿਕਰਯੋਗ ਹੈ ਕਿ ਹਰ ਸਾਲ ਖਾਲਸਾ ਸਾਜਨਾ ਦਿਵਸ ਯਾਨੀ ਵਿਸਾਖੀ ਦੇ ਪਵਿੱਤਰ ਮੌਕੇ 'ਤੇ, ਭਾਰਤ ਤੋਂ ਸਿੱਖ ਸ਼ਰਧਾਲੂਆਂ ਦੇ ਜੱਥੇ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਲਈ ਜਾਂਦੇ ਹਨ। ਇਹ ਯਾਤਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਕੀਤੀ ਜਾਂਦੀ ਹੈ, ਜੋ ਸ਼ਰਧਾਲੂਆਂ ਦੀ ਯਾਤਰਾ ਅਤੇ ਪ੍ਰਬੰਧਾਂ ਦਾ ਤਾਲਮੇਲ ਕਰਦੀ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ