
ਨਵੀਂ ਦਿੱਲੀ, 07 ਅਪ੍ਰੈਲ (ਹਿੰ.ਸ.)। ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਸਾਰਸਵਤ ਸਹਿਕਾਰੀ ਬੈਂਕ ਅਤੇ ਅਮੂਲ ਨੂੰ ਸਾਲ 2025-26 ਵਿੱਚ 1 ਲੱਖ ਕਰੋੜ ਰੁਪਏ ਦੀ ਸਾਲਾਨਾ ਟਰਨਓਵਰ ਦੇ ਅੰਕੜੇ ਨੂੰ ਪਾਰ ਕਰਨ ਲਈ ਵਧਾਈ ਦਿੱਤੀ।
ਸਹਿਕਾਰਤਾ ਮੰਤਰਾਲੇ ਨੇ ਮੰਗਲਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸਾਰਸਵਤ ਸਹਿਕਾਰੀ ਬੈਂਕ ਅਤੇ ਅਮੂਲ ਦੁਆਰਾ ਸਾਲ 2025-26 ਵਿੱਚ 1 ਲੱਖ ਕਰੋੜ ਰੁਪਏ ਦੇ ਸਾਲਾਨਾ ਟਰਨਓਵਰ ਦਾ ਅੰਕੜੇ ਨੂੰ ਪਾਰ ਕਰਨਾ, ਸਹਿਕਾਰੀ ਸੰਸਥਾਵਾਂ ਦੀ ਸ਼ਕਤੀ ਅਤੇ ਉਨ੍ਹਾਂ ਦੀ ਅਥਾਹ ਸਮਰੱਥਾ ਦੀ ਜਿਉਂਦੀ ਜਾਗਦੀ ਉਦਾਹਰਣ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਇਹ ਪ੍ਰਾਪਤੀ ਨਾ ਸਿਰਫ਼ ਸਹਿਕਾਰੀ ਬੈਂਕਿੰਗ ਅਤੇ ਡੇਅਰੀ ਖੇਤਰ ਲਈ ਇਤਿਹਾਸਕ ਹੈ, ਸਗੋਂ ਇਹ ਸਵੈ-ਨਿਰਭਰ ਭਾਰਤ ਦੇ ਨਿਰਮਾਣ ਦੀ ਯਾਤਰਾ ਨੂੰ ਵੀ ਨਵੀਂ ਊਰਜਾ ਦੇਣ ਵਾਲੀ ਹੈ। ਉਨ੍ਹਾਂ ਨੇ ਇਸ ਮਾਣਮੱਤੀ ਪ੍ਰਾਪਤੀ ਲਈ ਅਮੂਲ ਅਤੇ ਸਾਰਸਵਤ ਸਹਿਕਾਰੀ ਬੈਂਕ ਨਾਲ ਜੁੜੇ ਸਾਰੇ ਕਰਮਚਾਰੀਆਂ ਨੂੰ ਵਧਾਈ ਦਿੱਤੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ