ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਵਾਸੁ ਰੰਜਨ ਕਾਂਗਰਸ ਵਿੱਚ ਹੋਏ ਸ਼ਾਮਲ
ਰਾਜਾ ਵੜਿੰਗ ਦੀ ਮੌਜੂਦਗੀ ਵਿੱਚ ਜੁੜੇ, 2027 ਲਈ ਪਾਰਟੀ ਮਜ਼ਬੂਤ ਕਰਨ ਦਾ ਲਿਆ ਸੰਕਲਪ
ਵਾਸੁ ਰੰਜਨ ਨੂੰ ਕਾਂਗਰਸ ਵਿੱਚ ਸ਼ਾਮਲ ਕਰਦੇ ਹੋਏ ਪੰਜਾਬ ਪ੍ਧਾਨ ਰਾਜਾ ਵੜਿੰਗ।


ਚੰਡੀਗੜ੍ਹ, 07 ਅਪ੍ਰੈਲ (ਹਿੰ.ਸ.)| ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਅਤੇ ਕੌਂਸਲ ਆਫ ਲਾਇਰਜ਼ ਦੇ ਚੇਅਰਮੈਨ ਵਾਸੁ ਰੰਜਨ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮੌਜੂਦਗੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਲਈ। ਇਸ ਮੌਕੇ ਵੜਿੰਗ ਨੇ ਉਨ੍ਹਾਂ ਨੂੰ ਪਾਰਟੀ ਦਾ ਪਟਕਾ ਪਾ ਕੇ ਸਵਾਗਤ ਕੀਤਾ। ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਸੁ ਰੰਜਨ ਨੇ ਕਿਹਾ ਕਿ ਉਹ ਸੂਬੇ ਭਰ ਵਿੱਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ ਉਹ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣਗੇ ਅਤੇ ਖ਼ਾਸ ਤੌਰ ‘ਤੇ ਨੌਜਵਾਨਾਂ ਨੂੰ ਕਾਂਗਰਸ ਨਾਲ ਜੋੜਣ ਲਈ ਮੁਹਿੰਮ ਚਲਾਈ ਜਾਵੇਗੀ।

ਉਨ੍ਹਾਂ ਇਹ ਵੀ ਕਿਹਾ ਕਿ 2027 ਦੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਪੂਰੀ ਮਿਹਨਤ ਕੀਤੀ ਜਾਵੇਗੀ। ਨਾਲ ਹੀ ਉਨ੍ਹਾਂ ਨੇ ਜਲਦੀ ਹੀ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਪੱਖ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਦੀ ਗੱਲ ਵੀ ਕਹੀ। ਵਾਸੁ ਰੰਜਨ ਨੇ ਕਿਹਾ ਕਿ ਉਹ ਕਾਂਗਰਸ ਦੀਆਂ ਨੀਤੀਆਂ ਅਤੇ ਪਾਰਟੀ ਦੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਕੁਰਬਾਨੀ ਦੇਣ ਵਾਲੇ ਪੂਰਵ ਪ੍ਰਧਾਨ ਮੰਤਰੀ ਇੰਦਰਾ ਗਾਂਧੀ, ਰਾਜੀਵ ਗਾਂਧੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਸੋਚ ਨੂੰ ਵੀ ਜਨਤਾ ਤੱਕ ਪਹੁੰਚਾਉਣਗੇ। ਉਨ੍ਹਾਂ ਦੱਸਿਆ ਕਿ ਰਾਹੁਲ ਗਾਂਧੀ ਦੇ ਦੇਸ਼ ਨੂੰ ਜੋੜਨ ਅਤੇ ਨਫਰਤ ਖ਼ਤਮ ਕਰਨ ਦੇ ਵਿਜ਼ਨ ਨੂੰ ਅੱਗੇ ਵਧਾਉਣਾ ਉਨ੍ਹਾਂ ਦਾ ਮੁੱਖ ਲਕਸ਼ ਹੋਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande