ਆੜ੍ਹਤੀਆਂ ਨਾਲ ਕੀਤੇ ਵਾਅਦੇ ਪੂਰੇ ਕਰਕੇ ਉਨ੍ਹਾਂ ਦੀ ਹੜ੍ਹਤਾਲ ਖਤਮ ਕਰਵਾਏ ਮਾਨ ਸਰਕਾਰ - ਤੀਕਸ਼ਣ ਸੂਦ
ਹੁਸ਼ਿਆਰਪੁਰ, 07 ਅਪ੍ਰੈਲ (ਹਿੰ.ਸ.)। ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਤੀਕਸ਼ਣ ਸੂਦ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਣਕ ਦੀ ਖਰੀਦ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ, ਪਰ ਆੜ੍ਹਤੀਆਂ ਦੀ ਹੜ੍ਹਤਾਲ ਕਾਰਨ ਕਈ ਖੇਤਰਾਂ ਵਿੱਚ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸੀਨੀਅਰ ਭਾਜਪਾ ਨੇਤਾ ਤੀਕਸ਼ਣ ਸੂਦ


ਹੁਸ਼ਿਆਰਪੁਰ, 07 ਅਪ੍ਰੈਲ (ਹਿੰ.ਸ.)। ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਤੀਕਸ਼ਣ ਸੂਦ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਣਕ ਦੀ ਖਰੀਦ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ, ਪਰ ਆੜ੍ਹਤੀਆਂ ਦੀ ਹੜ੍ਹਤਾਲ ਕਾਰਨ ਕਈ ਖੇਤਰਾਂ ਵਿੱਚ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਇਸ ਗੱਲ ਨੂੰ ਲੈ ਕੇ ਅਸਪੱਸ਼ਟ ਹਨ ਕਿ ਆਪਣੀ ਕਣਕ ਦੀ ਕਟਾਈ ਕਦੋਂ ਸ਼ੁਰੂ ਕਰਨ ਅਤੇ ਇਸਨੂੰ ਵੇਚਣ ਲਈ ਕਦੋਂ ਮੰਡੀਆਂ ਵਿੱਚ ਲੈ ਕੇ ਜਾਣ। ਖਰਾਬ ਮੌਸਮ ਕਾਰਨ ਕਿਸਾਨਾਂ ਨੂੰ ਪਹਿਲਾਂ ਹੀ ਕਾਫ਼ੀ ਨੁਕਸਾਨ ਝੱਲਣਾ ਪਿਆ ਹੈ ਅਤੇ ਖਰਾਬ ਮੌਸਮ ਆਗਾਮੀ ਦਿਨਾਂ ਵਿੱਚ ਵੀ ਉਨ੍ਹਾਂ ਲਈ ਮੁਸ਼ਕਲ ਪੈਦਾ ਸਕਦਾ ਹੈ।

ਸੂਦ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਨਾਲ ਕੀਤੇ ਆਪਣੇ ਵਾਅਦੇ ਅਜੇ ਪੂਰੇ ਨਹੀਂ ਕੀਤੇ ਹਨ। ਨਤੀਜੇ ਵਜੋਂ, ਸਰਕਾਰ ਤੋਂ ਭਵਿੱਖ ਵਿੱਚ ਨੁਕਸਾਨ ਦੀ ਭਰਪਾਈ ਬਾਰੇ ਕੋਈ ਉਮੀਦ ਨਹੀਂ ਹੈ। ਆੜ੍ਹਤੀਆਂ ਦੀ ਹੜ੍ਹਤਾਲ ਪੂਰੀ ਤਰ੍ਹਾਂ ਜਾਇਜ਼ ਹੈ, ਕਿਉਂਕਿ ਉਹ ਸਰਕਾਰ ਤੋਂ ਆਪਣੇ ਵਾਅਦੇ ਪੂਰੇ ਕਰਨ ਦੀ ਮੰਗ ਕਰ ਰਹੇ ਹਨ, ਕੋਈ ਨਵੀਂ ਮੰਗ ਨਹੀਂ ਲੈ ਕੇ ਆਏ ਹਨ। ਇੱਕ ਪਾਸੇ, ਕੇਂਦਰ ਸਰਕਾਰ ਨੇ ਕਣਕ ਅਤੇ ਚੌਲਾਂ ਦੀ ਖਰੀਦ 'ਤੇ ਆੜ੍ਹਤ ਨੂੰ ਵਧਾ ਦਿੱਤਾ ਹੈ। ਜਦੋਂ ਕਿ ਦੂਜੇ ਪਾਸੇ ਲਗਭਗ ਦੋ ਸਾਲ ਪਹਿਲਾਂ ਆੜ੍ਹਤੀਆਂ ਨਾਲ ਹੋਈ ਮੀਟਿੰਗ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਵਾਅਦਾ ਕੀਤਾ ਸੀ ਕਿ ਪੰਜਾਬ ਸਰਕਾਰ ਆੜ੍ਹਤੀਆਂ ਦੀ ਢਾਈ ਪ੍ਰਤੀਸ਼ਤ ਕਮਿਸ਼ਨ ਦੀ ਮੰਗ ਨੂੰ ਪੂਰਾ ਕਰਨ ਲਈ ਜੋ ਰਕਮ ਬਣੇਗੀ ਆਪਣੇ ਖਾਤੇ ਵਿੱਚੋਂ ਅਦਾ ਕਰੇਗੀ।

ਸੂਦ ਨੇ ਕਿਹਾ ਕਿ ਹਰ ਮਾਮਲੇ ਵਿੱਚ ਵਾਅਦਾ ਕਰਕੇ ਮੁੱਕਰ ਜਾਣ ਵਾਲੀ ਇਸ ਸੂਬਾ ਸਰਕਾਰ ਨੇ ਅਜਿਹੀ ਸਥਿਤੀ ਪੈਦਾ ਕਰ ਦਿੱਤੀ ਹੈ ਜੋ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਆਮ ਲੋਕਾਂ ਲਈ ਘਾਤਕ ਸਾਬਤ ਹੋ ਰਹੀ ਹੈ। ਮਾਨ ਸਰਕਾਰ ਨੂੰ ਆੜ੍ਹਤੀਆਂ ਨਾਲ ਕੀਤੇ ਵਾਅਦੇ ਪੂਰੇ ਕਰਕੇ ਉਨ੍ਹਾਂ ਦੀ ਹੜ੍ਹਤਾਲ ਖਤਮ ਕਰਵਾਉਣਾ ਚਾਹੀਦਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande