
ਚੰਡੀਗੜ੍ਹ, 07 ਅਪ੍ਰੈਲ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਪਣੇ ਪੱਛਮੀ ਬੰਗਾਲ
ਦੌਰੇ ਦੌਰਾਨ ਕਿਹਾ ਕਿ ਬੰਗਾਲ ਦੀ ਜਨਤਾ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ
ਸਰਕਾਰ ਬਣਾਉਣ ਲਈ ਤਿਆਰ ਹੈ। ਉਹ ਸ੍ਰੀਰਾਮਪੁਰ ਵਿਧਾਨ ਸਭਾ ਹਲਕੇ ਵਿੱਚ ਭਾਜਪਾ ਉਮੀਦਵਾਰ ਦੇ
ਸਮਰਥਨ ਵਿੱਚ ਰੋਡ ਸ਼ੋਅ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੰਗਲਵਾਰ ਨੂੰ ਪੱਛਮੀ ਬੰਗਾਲ ਦੇ ਦੌਰੇ ਦੌਰਾਨ ਸ੍ਰੀਰਾਮਪੁਰ
ਵਿਧਾਨ ਸਭਾ ਦੇ ਉਮੀਦਵਾਰ ਦੀ ਨਾਮਜ਼ਦਗੀ ਭਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਉਨ੍ਹਾਂ ਨੇ ਸ੍ਰੀਰਾਮਪੁਰ ਵਿਧਾਨ ਸਭਾ ਦੇ ਉਮੀਦਵਾਰ ਦੇ ਪੱਖ ਵਿੱਚ ਰੋਡ ਸ਼ੋਅ ਕਰਕੇ ਲੋਕਾਂ ਨੂੰ
ਭਾਜਪਾ ਦੇ ਸਮਰਥਨ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਭਾਜਪਾ ਉਮੀਦਵਾਰ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਲਗਾਤਾਰ
ਕਮਿਊਨਿਸਟ ਪਾਰਟੀ ਨੇ ਬੰਗਾਲ ਦੇ ਲੋਕਾਂ ਦਾ ਸ਼ੋਸ਼ਣ ਕੀਤਾ ਹੈ। ਵੱਡੀ ਉਮੀਦ ਨਾਲ ਲੋਕਾਂ ਨੇ ਮਮਤਾ
ਬਨਰਜੀ ਦੀ ਸਰਕਾਰ ਬਣਾਈ ਸੀ, ਪਰ ਇਸ ਸਰਕਾਰ ਨੇ ਕਮਿਊਨਿਸਟਾਂ ਤੋਂ ਵੀ ਵੱਧ ਅੱਤਿਆਚਾਰ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ
ਕਿ ਬੰਗਾਲ ਦੇ ਲੋਕਾਂ ਨੇ ਹੁਣ ਮਨ ਬਣਾ ਲਿਆ ਹੈ ਕਿ ਭਾਜਪਾ ਸਰਕਾਰ ਬਣਾਉਣੀ ਹੈ।
ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸੂਬੇ ਵਿੱਚ ਚਾਰੇ ਪਾਸੇ ਭਾਜਪਾ ਦੇ
ਹੱਕ ਵਿੱਚ ਮਾਹੌਲ ਬਣ ਚੁੱਕਾ ਹੈ ਅਤੇ ਲੋਕ ਮਮਤਾ ਬਨਰਜੀ ਸਰਕਾਰ ਤੋਂ ਨਾਰਾਜ਼ ਹਨ। ਉਨ੍ਹਾਂ ਕਿਹਾ
ਕਿ ਪਹਿਲਾਂ ਕਮਿਊਨਿਸਟ ਸਰਕਾਰਾਂ ਅਤੇ ਬਾਅਦ ਵਿੱਚ ਤ੍ਰਿਣਮੂਲ ਕਾਂਗਰਸ ਨੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਨਹੀਂ ਉਤਰਿਆ।
ਉਨ੍ਹਾਂ ਮਮਤਾ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸੂਬੇ ਵਿੱਚ
ਨਾ ਰੁਜ਼ਗਾਰ ਹੈ ਅਤੇ ਨਾ ਹੀ ਕਿਸਾਨਾਂ ਨੂੰ ਆਪਣੀ ਫ਼ਸਲ ਦਾ ਠੀਕ ਮੁੱਲ ਮਿਲ ਰਿਹਾ ਹੈ। ਇਸਦੇ ਨਾਲ
ਹੀ ਔਰਤਾਂ ਦੀ ਸੁਰੱਖਿਆ ਵੀ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ
ਸੂਬੇ ਵਿੱਚ ਭ੍ਰਿਸ਼ਟਾਚਾਰ ਅਤੇ ਘੁਸਪੈਠੀਆਂ ਨੂੰ ਪਨਾਹ ਦੇਣ ਕਾਰਨ ਸਮਾਜਿਕ ਅਤੇ ਆਰਥਿਕ ਤਾਣਾਬਾਣਾ
ਪ੍ਰਭਾਵਿਤ ਹੋਇਆ ਹੈ।
ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਈ ਲੋਕ-ਹਿਤੈਸ਼ੀ
ਯੋਜਨਾਵਾਂ ਜਿਵੇਂ ਕਿ ਆਯੁਸ਼ਮਾਨ ਭਾਰਤ ਅਤੇ ਕਿਸਾਨ ਸਨਮਾਨ ਨਿਧੀ ਬੰਗਾਲ ਵਿੱਚ ਪੂਰੀ ਤਰ੍ਹਾਂ
ਲਾਗੂ ਨਹੀਂ ਕੀਤੀਆਂ ਗਈਆਂ, ਜਿਸ ਨਾਲ ਗਰੀਬ ਵਰਗ ਨੂੰ ਨੁਕਸਾਨ ਝੱਲਣਾ ਪਿਆ ਹੈ।
ਰੋਡ ਸ਼ੋਅ ਦੌਰਾਨ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਉਨ੍ਹਾਂ ਕਿਹਾ ਕਿ ਬੰਗਾਲ ਦੇ ਨੌਜਵਾਨ ਰੁਜ਼ਗਾਰ ਦੀ ਘਾਟ ਕਾਰਨ ਹੋਰ ਰਾਜਾਂ ਵੱਲ ਰੁਖ ਕਰ ਰਹੇ ਹਨ।
ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਵਿਕਸਿਤ ਬੰਗਾਲ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਭਾਜਪਾ ਨੂੰ
ਮੌਕਾ ਦੇਣਗੇ। ਮੁੱਖ ਮੰਤਰੀ ਨੇ
ਵਿਸ਼ਵਾਸ ਜਤਾਇਆ ਕਿ ‘ਵਿਕਸਿਤ ਭਾਰਤ, ਵਿਕਸਿਤ ਬੰਗਾਲ’ ਦੇ ਨਾਅਰੇ ਨਾਲ
ਭਾਜਪਾ ਨੂੰ ਭਾਰੀ ਬਹੁਮਤ ਮਿਲੇਗਾ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਿਆ
ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH