ਕੈਬਨਿਟ ਮੰਤਰੀ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਨਵ ਨਿਰਮਾਣ ਰਜਬਾਹੇ ਦਾ ਉਦਘਾਟਨ
ਲੰਬੀ/ਸ੍ਰੀ ਮੁਕਤਸਰ ਸਾਹਿਬ, 07 ਅਪ੍ਰੈਲ (ਹਿੰ.ਸ.)। ਪੰਜਾਬ ਸਰਕਾਰ ਵਲੋਂ 15 ਹਜ਼ਾਰ ਕਿਲੋਮੀਟਰ ਤੋਂ ਵੱਧ ਨਹਿਰਾਂ, ਰਜਬਾਹੇ ਤੇ ਕੱਸੀਆਂ ਨੂੰ ਪੱਕਾ ਕੀਤਾ ਹੈ ਤਾਂ ਜੋ ਟੇਲ ਤੇ ਪੈਂਦੇ ਪਿੰਡਾਂ ਨੂੰ ਖੇਤੀਬਾੜੀ ਅਤੇ ਪੀਣ ਲਈ ਸ਼ਾਫ ਸੁਥਰਾ ਪਾਣੀ ਮੁਹੱਈਆ ਹੋ ਸਕੇ। ਇਸ ਗੱਲ ਦਾ ਪ੍ਰਗਟਾਵਾਂ ਅੱਜ ਗੁਰਮੀਤ ਸਿੰਘ ਖ
ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ


ਲੰਬੀ/ਸ੍ਰੀ ਮੁਕਤਸਰ ਸਾਹਿਬ, 07 ਅਪ੍ਰੈਲ (ਹਿੰ.ਸ.)। ਪੰਜਾਬ ਸਰਕਾਰ ਵਲੋਂ 15 ਹਜ਼ਾਰ ਕਿਲੋਮੀਟਰ ਤੋਂ ਵੱਧ ਨਹਿਰਾਂ, ਰਜਬਾਹੇ ਤੇ ਕੱਸੀਆਂ ਨੂੰ ਪੱਕਾ ਕੀਤਾ ਹੈ ਤਾਂ ਜੋ ਟੇਲ ਤੇ ਪੈਂਦੇ ਪਿੰਡਾਂ ਨੂੰ ਖੇਤੀਬਾੜੀ ਅਤੇ ਪੀਣ ਲਈ ਸ਼ਾਫ ਸੁਥਰਾ ਪਾਣੀ ਮੁਹੱਈਆ ਹੋ ਸਕੇ। ਇਸ ਗੱਲ ਦਾ ਪ੍ਰਗਟਾਵਾਂ ਅੱਜ ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ, ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਰਾਬ ਨੇ ਅੱਜ ਲੰਬੀ ਰਜਬਾਹਾ ਜੋ ਸਰਹੱਦ ਫੀਡਰ ਨਹਿਰ ਦੀ ਬੁਰਜੀ ਨੰ. 386325 ਪਿੰਡ ਖੁੱਡੀਆਂ ਤੋਂ ਨਿਕਲਦਾ ਹੈ, ਦੇ ਨਵ ਨਿਰਮਾਣ ਦਾ ਉਦਘਾਟਨ ਕਰਦਿਆਂ ਕੀਤਾ।ਉਨ੍ਹਾਂ ਦੱਸਿਆ ਕਿ ਇਸ ਰਜਬਾਜੇ ਦੇ ਨਵ ਨਿਰਮਾਣ ’ਤੇ ਪੰਜਾਬ ਸਰਕਾਰ ਵਲੋਂ 2 ਕਰੋੜ 40 ਲੱਖ ਰੁਪਏ ਖਰਚ ਕੀਤੇ ਗਏ ਹਨ, ਇਸ ਰਜਬਾਹੇ ਤੋਂ ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਦੇ ਲਗਭਗ 25 ਪਿੰਡਾਂ ਨੂੰ ਪੀਣ ਵਾਲਾ ਪਾਣੀ ਅਤੇ ਕੁਲ 47632 ਏਕੜ ਰਕਬੇ ਨੂੰ ਸਿੰਚਾਈ ਦੀ ਸਹੂਲਤ ਮਿਲੇਗੀ। ਉਨ੍ਹਾਂ ਅੱਗੇ ਦੱਸਿਆ ਕਿ ਪਿੰਡ ਖੁੱਡੀਆਂ ਗੁਲਾਬ ਸਿੰਘ, ਸਹਿਣਾ ਖੇੜ੍ਹਾ, ਸਿੱਖਵਾਲਾ, ਫਤੂਹੀਖੇੜਾ, ਰੋੜਾਂਵਾਲੀ, ਭੀਟੀਵਾਲਾ, ਤਰਮਾਲਾ, ਫਤਿਹਪੁਰ ਮਨੀਆਂ, ਫੁੱਲੂ ਖੇੜ੍ਹਾ, ਸ਼ੇਰਾਂਵਾਲੀ,ਕੰਦੂਖੇੜਾ, ਮਹਿਰਾਜਪੁਰ, ਫਤੂਹੀਖੇੜਾ, ਖੁੱਬਣ, ਮੋਡੀ ਖੇੜਾ, ਵਜੀਦਪੁਰ ਭੋਮਾ, ਬਿਸ਼ਨਪੁਰਾ, ਹਿੰਮਪੁਰਾ, ਕੁਲਾਰ,ਰਾਮਪੁਰਾ, ਬਹਾਵਵਾਲਾ ਅਤੇ ਰਾਜਪੁਰਾ ਦੇ ਪਿੰਡਾਂ ਨੂੰ ਫਾਇਦਾ ਪਹੁੰਚੇਗਾ।ਇਸ ਮੌਕੇ ਸੰਦੀਪ ਗੋਇਲ ਐਸ.ਈ. ਜਲ ਸਰੋਤ, ਅਰਸ਼ਦੀਪ ਸਿੰਘ ਐਕਸੀਅਨ, ਜਗਸੀਰ ਸਿੰਘ ਬਰਾੜ ਐਸ.ਡੀ.ਓ, ਡਾ. ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਬੀ.ਡੀ.ਪੀ.ਓ. ਲੰਬੀ ਰਕੇਸ਼ ਬਿਸਨੋਈ, ਰੁਪਿੰਦਰ ਕੌਰ ਨਾਇਬ ਤਹਿਸੀਲਦਾਰ ਲੰਬੀ, ਰਛਪਾਲ ਸਿੰਘ ਚੇਅਰਮੈਨ, ਸੁਰਜੀਤ ਸਿੰਘ ਚੇਅਰਮੈਨ ਮਿੱਡਾ, ਨਿਸ਼ਾਨ ਸਿੰਘ ਬਲਾਕ ਪ੍ਰਧਾਨ ਰਾਣੀਵਾਲਾ, ਰਾਜ ਬਹਾਦਰ ਸਰਪੰਚ ਰੋੜਾਂਵਾਲੀ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande