ਮੱਖਣ ਬਰਾੜ ਦੀ ਅਕਾਲੀ ਦਲ (ਬਾਦਲ) ਵਿੱਚ ਮੁੜ ਵਾਪਸੀ, ਸੁਖਬੀਰ ਬਾਦਲ ਨੇ ਕੀਤਾ ਸਵਾਗਤ
ਚੰਡੀਗੜ੍ਹ, 07 ਅਪ੍ਰੈਲ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜਥੇਦਾਰ ਤੋਤਾ ਸਿੰਘ ਦੇ ਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਦੁਬਾਰਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਮੱਖਣ ਬਰਾੜ ਦੀ ਇਹ ਵਾਪਸੀ ਅਕਾਲੀ ਦਲ ਦੀ ਸਿਆਸਤ ਵਿੱਚ ਇੱਕ ਮਹੱਤਵਪੂਰਨ ਘਟਨ
ਪਾਰਟੀ ’ਚ ਸ਼ਾਮਲ ਕਰਦੇ ਹੋਏ ਸੁਖਬੀਰ ਸਿੰਘ ਬਾਦਲ।


ਚੰਡੀਗੜ੍ਹ, 07 ਅਪ੍ਰੈਲ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜਥੇਦਾਰ ਤੋਤਾ ਸਿੰਘ ਦੇ ਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਦੁਬਾਰਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਮੱਖਣ ਬਰਾੜ ਦੀ ਇਹ ਵਾਪਸੀ ਅਕਾਲੀ ਦਲ ਦੀ ਸਿਆਸਤ ਵਿੱਚ ਇੱਕ ਮਹੱਤਵਪੂਰਨ ਘਟਨਾ ਵਜੋਂ ਦੇਖੀ ਜਾ ਰਹੀ ਹੈ।

ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਮੱਖਣ ਬਰਾੜ ਨੇ ਪਾਰਟੀ ਪ੍ਰਧਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹ ਨਾਲ ਕੰਮ ਕਰਨਗੇ। ਉਨ੍ਹਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਤੱਤਾਂ ਤੋਂ ਸਾਵਧਾਨ ਰਹਿਣ ਜੋ ਏਜੰਸੀਆਂ ਦੇ ਪ੍ਰਭਾਵ ਹੇਠ ਆ ਕੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਉਨ੍ਹਾਂ ਨੇ ਇਹ ਵੀ ਭਰੋਸਾ ਦਿਵਾਇਆ ਕਿ ਉਹ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਆਪਣਾ ਪੂਰਾ ਯੋਗਦਾਨ ਦੇਣਗੇ। ਸਿਆਸੀ ਮੰਡਲਾਂ ਵਿੱਚ ਮੱਖਣ ਬਰਾੜ ਦੀ ਵਾਪਸੀ ਨੂੰ ਅਕਾਲੀ ਦਲ ਲਈ ਇੱਕ ਵੱਡੀ ਮਜ਼ਬੂਤੀ ਦੇ ਤੌਰ ’ਤੇ ਵੇਖਿਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਤਾਕਤ ਮਿਲੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਸਿਆਸੀ ਸਮੀਕਰਨਾਂ ’ਤੇ ਵੀ ਅਸਰ ਪੈ ਸਕਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande