ਪੰਚਕੂਲਾ: ਕ੍ਰਾਈਮ ਬ੍ਰਾਂਚ- ਦੀ ਟੀਮ ਨੇ 3 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਤਸਕਰ ਕੀਤਾ ਕਾਬੂ
ਪੰਚਕੂਲਾ, 07 ਅਪ੍ਰੈਲ (ਹਿੰ.ਸ.)| ਕ੍ਰਾਈਮ ਬ੍ਰਾਂਚ-26 ਦੀ ਟੀਮ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਕੁੰਡੀ ਪਿੰਡ, ਸੈਕਟਰ-20 ਤੋਂ ਲਵਜੋਤ ਨਾਂ ਦੇ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਪੰਜਾਬ ਦੇ ਜਲਾਲਾਬਾਦ ਦਾ ਰਹਿਣ ਵਾਲਾ ਹੈ ਅਤੇ ਉਸ ਕੋਲੋਂ ਕਰੀਬ 3 ਕਿਲੋ 400 ਗ੍ਰਾਮ ਹੈਰੋਇਨ ਅਤੇ ਲਗਭਗ 1
ਡੀਸੀਪੀ ਕ੍ਰਾਈਮ ਅਮਰਿੰਦਰ ਸਿੰਘ ਜਾਣਕਾਰੀ ਦਿੰਦੇ ਹੋਏ।


ਪੰਚਕੂਲਾ, 07 ਅਪ੍ਰੈਲ (ਹਿੰ.ਸ.)|

ਕ੍ਰਾਈਮ ਬ੍ਰਾਂਚ-26 ਦੀ ਟੀਮ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਕੁੰਡੀ ਪਿੰਡ, ਸੈਕਟਰ-20 ਤੋਂ ਲਵਜੋਤ ਨਾਂ ਦੇ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਪੰਜਾਬ ਦੇ ਜਲਾਲਾਬਾਦ ਦਾ ਰਹਿਣ ਵਾਲਾ ਹੈ ਅਤੇ ਉਸ ਕੋਲੋਂ ਕਰੀਬ 3 ਕਿਲੋ 400 ਗ੍ਰਾਮ ਹੈਰੋਇਨ ਅਤੇ ਲਗਭਗ 15 ਲੱਖ ਰੁਪਏ ਨਕਦ ਬਰਾਮਦ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਸੀਪੀ ਕ੍ਰਾਈਮ ਅਮਰਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ 4 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਹੈ ਕਿ ਦੋਸ਼ੀ ਚੰਡੀਗੜ੍ਹ ਵਿੱਚ ਰਹਿੰਦਾ ਸੀ ਅਤੇ ਨਸ਼ਾ ਤਸਕਰੀ ਦੇ ਵੱਡੇ ਜਾਲ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨਾਲ ਜੁੜੇ ਹੈਂਡਲਰਾਂ ਦੀ ਪਛਾਣ ਹੋ ਚੁੱਕੀ ਹੈ ਅਤੇ ਜਲਦ ਹੀ ਹੋਰ ਦੋਸ਼ੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ। ਜਾਂਚ ਵਿੱਚ ਹੋਰ ਦੋ-ਤਿੰਨ ਵਿਅਕਤੀਆਂ ਦੇ ਨਾਮ ਵੀ ਸਾਹਮਣੇ ਆਏ ਹਨ, ਜਿਨ੍ਹਾਂ ਖ਼ਿਲਾਫ਼ ਕਾਰਵਾਈ ਜਾਰੀ ਹੈ।

ਡੀਸੀਪੀ ਨੇ ਕਿਹਾ ਕਿ ਹਰਿਆਣਾ ਵਿੱਚ ਸਿਰਸਾ ਤੋਂ ਬਾਅਦ ਪੰਚਕੂਲਾ ਵਿੱਚ ਇਹ ਸਭ ਤੋਂ ਵੱਡੀ ਹੈਰੋਇਨ ਦੀ ਬਰਾਮਦਗੀ ਹੈ। ਉਨ੍ਹਾਂ ਅਨੁਸਾਰ ਇਸ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਰੀਬ 6 ਕਰੋੜ ਰੁਪਏ ਅੰਕਿਤ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਇਹ ਨਸ਼ਾ ਸਪਲਾਈ ਚੇਨ ਪਾਕਿਸਤਾਨ ਸਰਹੱਦ ਨਾਲ ਜੁੜੀ ਹੋਈ ਹੈ ਅਤੇ ਇਸ ਦੇ ਸਾਰੇ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਇਸ ਤਸਕਰੀ ਜਾਲ ਨਾਲ ਜੁੜੇ ਸਾਰੇ ਲੋਕਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਨੇ ਕਿਹਾ ਕਿ ਨਸ਼ਾ ਤਸਕਰੀ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਅਜਿਹੇ ਗਿਰੋਹਾਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande