ਪੰਜਾਬ ਸਰਕਾਰ ਦੀ ਯੋਜਨਾ ਨਾਲ ਧਾਰਮਿਕ ਯਾਤਰਾਵਾਂ ਹੋਈਆਂ ਆਸਾਨਯ ਵਿਧਾਇਕ ਕੁਲਜੀਤ ਸਿੰਘ ਰੰਧਾਵਾ
ਡੇਰਾਬੱਸੀ, 07 ਅਪ੍ਰੈਲ (ਹਿੰ.ਸ.)| ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਅੱਜ ਹਲਕੇ ਦੇ ਵਾਰਡ ਨੰਬਰ 17, ਪਿੰਡ ਈਸਾਪੁਰ ਤੋਂ ਸ਼ਰਧਾਲੂਆਂ ਦੀ 18ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਬਜ਼ੁਰਗਾਂ ਅਤੇ ਪਿ
ਵਿਧਾਇਕ ਰੰਧਾਵਾ ਬਜ਼ੁਰਗ ਮਾਤਾ ਨਾਲ।


ਡੇਰਾਬੱਸੀ, 07 ਅਪ੍ਰੈਲ (ਹਿੰ.ਸ.)| ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਅੱਜ ਹਲਕੇ ਦੇ ਵਾਰਡ ਨੰਬਰ 17, ਪਿੰਡ ਈਸਾਪੁਰ ਤੋਂ ਸ਼ਰਧਾਲੂਆਂ ਦੀ 18ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਬਜ਼ੁਰਗਾਂ ਅਤੇ ਪਿੰਡ ਵਾਸੀਆਂ ਨੇ ਹਿੱਸਾ ਲਿਆ, ਜੋ ਸ਼੍ਰੀ ਅੰਮ੍ਰਿਤਸਰ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਏ। ਵਿਧਾਇਕ ਰੰਧਾਵਾ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਨੂੰ ਧਾਰਮਿਕ ਯਾਤਰਾਵਾਂ ਦਾ ਸੁਵਿਧਾਜਨਕ ਮੌਕਾ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਖਾਸ ਤੌਰ 'ਤੇ ਬਜ਼ੁਰਗਾਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ, ਤਾਂ ਜੋ ਉਹ ਆਸਾਨੀ ਨਾਲ ਆਪਣੀ ਧਾਰਮਿਕ ਆਸਥਾ ਨੂੰ ਪੂਰਾ ਕਰ ਸਕਣ। ਇਸ ਦੌਰਾਨ ਵਿਧਾਇਕ ਰੰਧਾਵਾ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਸਾਰੇ ਸ਼ਰਧਾਲੂਆਂ ਦੀ ਯਾਤਰਾ ਸੁਖਮਈ ਅਤੇ ਸੁਰੱਖਿਅਤ ਰਹੇ ਅਤੇ ਸਭ 'ਤੇ ਪ੍ਰਮਾਤਮਾ ਦੀ ਮਿਹਰ ਬਣੀ ਰਹੇ। ਇਸ ਮੌਕੇ ਸਥਾਨਕ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande