ਪੰਜਾਬ ਵਿੱਚ ਚਾਰ ਸਾਲ ਬਾਅਦ ਰੈਗੂਲਰ ਡੀ.ਜੀ.ਪੀ. ਦੀ ਨਿਯੁਕਤੀ ਦੀ ਤਿਆਰੀ ਤੇਜ਼
14 ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ਦੇ ਨਾਂਅ ਯੂ.ਪੀ.ਐਸ.ਸੀ. ਨੂੰ ਭੇਜੇ ਜਾਣਗੇ
ਪੰਜਾਬ ਵਿੱਚ ਚਾਰ ਸਾਲ ਬਾਅਦ ਰੈਗੂਲਰ ਡੀ.ਜੀ.ਪੀ. ਦੀ ਨਿਯੁਕਤੀ ਦੀ ਤਿਆਰੀ ਤੇਜ਼


ਚੰਡੀਗੜ੍ਹ, 07 ਅਪ੍ਰੈਲ (ਹਿੰ.ਸ.)| ਪੰਜਾਬ ਵਿੱਚ ਚਾਰ ਸਾਲਾਂ ਬਾਅਦ ਡਾਇਰੈਕਟਰ ਜਨਰਲ ਆਫ ਪੁਲਿਸ ਦੇ ਅਹੁਦੇ ‘ਤੇ ਰੈਗੂਲਰ ਨਿਯੁਕਤੀ ਲਈ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪੰਜਾਬ ਸਰਕਾਰ ਵੱਲੋਂ 14 ਸੀਨੀਅਰ ਆਈ.ਪੀ.ਐਸ ਅਧਿਕਾਰੀਆਂ ਦੇ ਨਾਂਅ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਨੂੰ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਨ੍ਹਾਂ ਵਿੱਚ ਮੌਜੂਦਾ ਕਾਰਜਕਾਰੀ ਡੀਜੀਪੀ ਗੋਰਵ ਯਾਦਵ ਸਮੇਤ ਕਈ ਤਜਰਬੇਕਾਰ ਅਧਿਕਾਰੀ ਸ਼ਾਮਲ ਹਨ।

ਸਰਕਾਰ ਵੱਲੋਂ ਤਿਆਰ ਕੀਤੇ ਗਏ ਪੈਨਲ ਨੂੰ ਤਿੰਨ ਬੈਚਾਂ ਵਿੱਚ ਵੰਡਿਆ ਗਿਆ ਹੈ। 1992 ਬੈਚ ਦੇ ਅਧਿਕਾਰੀਆਂ ਵਿੱਚ ਗੋਰਵ ਯਾਦਵ, ਸ਼ਰਦ ਸੱਤਿਆ ਚੌਹਾਨ, ਕੁਲਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਸਿੱਧੂ ਦੇ ਨਾਂਅ ਸ਼ਾਮਲ ਹਨ। 1993 ਬੈਚ ਵਿੱਚ ਗੁਰਪ੍ਰੀਤ ਕੌਰ ਦਿਓ, ਜਤਿੰਦਰ ਕੁਮਾਰ ਜੈਨ ਅਤੇ ਸ਼ਸ਼ੀ ਪ੍ਰਭਾ ਦਿਵੇਦੀ ਨੂੰ ਸ਼ਾਮਲ ਕੀਤਾ ਗਿਆ ਹੈ। ਇਸੇ ਤਰ੍ਹਾਂ 1994 ਬੈਚ ਦੇ ਅਧਿਕਾਰੀਆਂ ਵਿੱਚ ਸੁਧਾਂਸ਼ੂ ਸ਼ੇਖਰ ਸ਼੍ਰੀਵਾਸਤਵ, ਪ੍ਰਵੀਨ ਕੁਮਾਰ ਸਿਨਹਾ, ਅਮਰਦੀਪ ਸਿੰਘ ਰਾਏ, ਵੀ ਨੀਰਜਾ, ਅਨੀਤਾ ਪੁੰਜ, ਨਰੇਸ਼ ਕੁਮਾਰ ਅਤੇ ਰਾਮ ਸਿੰਘ ਦੇ ਨਾਮ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ 1989 ਬੈਚ ਦੇ ਸਾਮੰਤ ਗੋਇਲ ਨੇ ਇਸ ਅਹੁਦੇ ਲਈ ਆਪਣੀ ਅਣਇੱਛਾ ਜਤਾਈ ਹੈ, ਜਦਕਿ ਅਰਪਿਤ ਸ਼ੁਕਲਾ ਅਤੇ ਈਸ਼ਵਰ ਸਿੰਘ ਆਪਣੀ ਰਿਟਾਇਰਮੈਂਟ ਦੇ ਨੇੜੇ ਹੋਣ ਕਾਰਨ ਇਸ ਤੋਂ ਬਾਹਰ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande