ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵੱਲੋਂ ਸਵੈ-ਰੋਜ਼ਗਾਰ ਤੇ ਪਲੇਸਮੈਂਟ ਕੈਂਪ 10 ਨੂੰ
ਤਰਨ ਤਾਰਨ, 07 ਅਪ੍ਰੈਲ (ਹਿੰ.ਸ.)। ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿਕਾਸ) ਤਰਨ ਤਾਰਨ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਮਿਤੀ 10 ਅਪ੍ਰੈਲ 2026 ਨੂੰ ਸਵੇਰੇ 10
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ,


ਤਰਨ ਤਾਰਨ, 07 ਅਪ੍ਰੈਲ (ਹਿੰ.ਸ.)। ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿਕਾਸ) ਤਰਨ ਤਾਰਨ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਮਿਤੀ 10 ਅਪ੍ਰੈਲ 2026 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ, ਕਮਰਾ ਨੰਬਰ 115, ਪਹਿਲੀ ਮੰਜ਼ਿਲ, ਡੀ.ਸੀ ਦਫ਼ਤਰ ਕੰਪਲੈਕਸ, ਸਰਹਾਲੀ ਰੋਡ (ਪਿੰਡ ਪਿੱਦੀ) ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਤਰਨ ਤਾਰਨ ਵਿਕਰਮ ਜੀਤ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਜਗਦੰਬੇ ਹੋਮ ਫਰਨਿਸ਼ਿੰਗ ਕੰਪਨੀ ਅਤੇ ਅਜਾਇਲ ਹਰਬਲ ਕੰਪਨੀ ਭਾਗ ਲੈ ਰਹੀ ਹੈ। ਜਗਦੰਬੇ ਹੋਮ ਫਰਨਿਸ਼ਿੰਗ ਕੰਪਨੀ ਨੂੰ ਆਕਾਉਟੈਂਟ, ਸੀ. ਸੀ. ਟੀ. ਵੀ ਕੈਮਰਾ ਟੈਕਨੀਸ਼ੀਅਨ, ਡਿਜੀਟਲ ਮਾਰਕੀਟਿੰਗ, ਸੁਪਰਵਾਈਜ਼ਰ, ਈ-ਕਾਮਰਸ ਐਕਜ਼ੀਕਿਊਟਵ, ਮੈਨੇਜਰ, ਡਰਾਈਵਰ, ਟੈਲੀਕਾਲਰਾਂ (ਲੜਕੇ ਅਤੇ ਲੜਕੀਆਂ, ਉਮਰ ਹੱਦ 18 ਤੋਂ 35 ਸਾਲ, ਯੋਗਤਾ +2, ਗਰੈਜੂਏਟ, ਆਈ. ਟੀ. ਆਈ) ਦੀ ਲੋੜ ਹੈ ਅਤੇ ਅਜਾਇਲ ਹਰਬਲ ਕੰਪਨੀ ਨੂੰ ਸੇਲਜ਼ ਅਡਵਾਇਜ਼ਰਾਂ (ਸਿਰਫ ਲੜਕੀਆਂ, ਉਮਰ ਹੱਦ 18 ਤੋਂ 35, ਯੋਗਤਾ ਘੱਟ ਘੱਟ 10+2) ਦੀ ਲੋੜ ਹੈ।

ਉਨ੍ਹਾਂ ਬੇਰੋਜ਼ਗਾਰ ਉਮੀਦਵਾਰਾਂ ਨੂੰ ਇਸ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਭਾਗ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande