ਅੰਮ੍ਰਿਤਸਰ ‘ਚ ਲਾਪਤਾ ਹੋਈਆਂ ਦੋ ਨਾਬਾਲਿਗ ਕੁੜੀਆਂ 24 ਘੰਟਿਆਂ ਵਿੱਚ ਸੁਰੱਖਿਅਤ ਬਰਾਮਦ
ਸੀਸੀਟੀਵੀ ਦੀ ਮਦਦ ਨਾਲ ਪੁਲਿਸ ਨੇ ਲੱਭਿਆ ਸੁਰਾਗ, ਪਰਿਵਾਰਾਂ ਨੂੰ ਸੌਂਪੀਆਂ ਕੁੜੀਆਂ
ਅੰਮ੍ਰਿਤਸਰ ‘ਚ ਲਾਪਤਾ ਹੋਈਆਂ ਦੋ ਨਾਬਾਲਿਗ ਕੁੜੀਆਂ 24 ਘੰਟਿਆਂ ਵਿੱਚ ਸੁਰੱਖਿਅਤ ਬਰਾਮਦ


ਚੰਡੀਗੜ੍ਹ, 08 ਅਪ੍ਰੈਲ (ਹਿੰ.ਸ.)|

ਅੰਮ੍ਰਿਤਸਰ ਦੇ ਥਾਣਾ ਰਾਮਬਾਗ ਖੇਤਰ ਵਿੱਚ ਲਾਪਤਾ ਹੋਈਆਂ ਦੋ ਨਾਬਾਲਿਗ ਕੁੜੀਆਂ ਨੂੰ ਪੁਲਿਸ ਨੇ ਸਿਰਫ਼ 24 ਘੰਟਿਆਂ ਦੇ ਅੰਦਰ ਸੁਰੱਖਿਅਤ ਬਰਾਮਦ ਕਰ ਲਿਆ। ਇਸ ਘਟਨਾ ਨਾਲ ਇਲਾਕੇ ‘ਚ ਚਿੰਤਾ ਦਾ ਮਾਹੌਲ ਬਣ ਗਿਆ ਸੀ, ਪਰ ਪੁਲਿਸ ਦੀ ਤੁਰੰਤ ਕਾਰਵਾਈ ਨਾਲ ਵੱਡੀ ਅਣਹੋਣੀ ਟਲ ਗਈ। ਇਹ ਮਾਮਲਾ ਹਾਲ ਗੇਟ ਨੇੜੇ ਗੁਜਰਾਤੀ ਬਸਤੀ ਦੇ ਰਹਿਣ ਵਾਲੇ ਇੱਕ ਵਿਅਕਤੀ ਦੀ ਸ਼ਿਕਾਇਤ ਤੋਂ ਬਾਅਦ ਸਾਹਮਣੇ ਆਇਆ। ਸੂਚਨਾ ਮਿਲਦੇ ਹੀ ਥਾਣਾ ਰਾਮਬਾਗ ਦੀ ਪੁਲਿਸ ਨੇ ਤੁਰੰਤ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ। ਪੁਲਿਸ ਨੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਅਤੇ ਸੰਭਾਵਿਤ ਸਾਰੇ ਰਸਤੇ ਨਿਗਰਾਨੀ ਹੇਠ ਰੱਖੇ। ਇਸ ਦੌਰਾਨ ਮਿਲੇ ਸੁਰਾਗਾਂ ਦੇ ਆਧਾਰ ‘ਤੇ ਕੁੜੀਆਂ ਦੀ ਲੋਕੇਸ਼ਨ ਦਾ ਪਤਾ ਲਗਾ ਕੇ ਉਹਨਾਂ ਨੂੰ ਸੁਰੱਖਿਅਤ ਬਰਾਮਦ ਕਰ ਲਿਆ ਗਿਆ। ਥਾਣਾ ਰਾਮਬਾਗ ਦੇ ਐਸਐਚਓ ਰੰਜੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਿਸ ਨੇ ਹਰ ਸੰਭਵ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਸੀਸੀਟੀਵੀ ਫੁਟੇਜ ਨੇ ਇਸ ਕੇਸ ਨੂੰ ਸੁਲਝਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਸਥਾਨਕ ਲੋਕਾਂ ਨੇ ਪੁਲਿਸ ਦੀ ਤੇਜ਼ ਕਾਰਵਾਈ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਸਮੇਂ ਸਿਰ ਕਾਰਵਾਈ ਨਾਲ ਵੱਡੀ ਘਟਨਾ ਤੋਂ ਬਚਾਅ ਹੋ ਗਿਆ। ਪੁਲਿਸ ਨੇ ਕਿਹਾ ਕਿ ਨਾਬਾਲਿਗਾਂ ਦੀ ਸੁਰੱਖਿਆ ਸਭ ਤੋਂ ਪਹਿਲਾਂ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande