ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਵਿਰੁੱਧ 18 ਅਪ੍ਰੈਲ ਨੂੰ ਗੜ੍ਹਸ਼ੰਕਰ ਵਿਖੇ ਹੋਵੇਗਾ ਵਿਸ਼ਾਲ ਰੋਸ ਪ੍ਰਦਰਸ਼ਨ : ਡਾ. ਕਰੀਮਪੁਰੀ
ਗੜ੍ਹਸ਼ੰਕਰ/ਨੂਰਪੁਰ ਜੱਟਾਂ, 08 ਅਪ੍ਰੈਲ (ਹਿੰ.ਸ.)। ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਸਾਹਿਬ ਦੇ ਬੁੱਤ ਦੀ ਹੋਈ ਬੇਅਦਬੀ ਦੇ ਵਿਰੁੱਧ ਬਹੁਜਨ ਸਮਾਜ ਪਾਰਟੀ ਵੱਲੋਂ ਵਿੱਢਿਆ ਸੰਘਰਸ਼ ਅੱਜ ਛੇਵੇਂ ਦਿਨ ਵੀ ਨਿਰੰਤਰ ਜਾਰੀ ਰਿਹਾ। ਇਸ ਮੌਕੇ
ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਸਾਹਿਬ ਦੇ ਬੁੱਤ ਦੀ ਹੋਈ ਬੇਅਦਬੀ ਦੇ ਵਿਰੁੱਧ ਬਹੁਜਨ ਸਮਾਜ ਪਾਰਟੀ ਵੱਲੋਂ ਵਿੱਢਿਆ ਸੰਘਰਸ਼ ਅੱਜ ਛੇਵੇਂ ਦਿਨ ਵੀ ਨਿਰੰਤਰ ਜਾਰੀ ਰਿਹਾ


ਗੜ੍ਹਸ਼ੰਕਰ/ਨੂਰਪੁਰ ਜੱਟਾਂ, 08 ਅਪ੍ਰੈਲ (ਹਿੰ.ਸ.)। ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਸਾਹਿਬ ਦੇ ਬੁੱਤ ਦੀ ਹੋਈ ਬੇਅਦਬੀ ਦੇ ਵਿਰੁੱਧ ਬਹੁਜਨ ਸਮਾਜ ਪਾਰਟੀ ਵੱਲੋਂ ਵਿੱਢਿਆ ਸੰਘਰਸ਼ ਅੱਜ ਛੇਵੇਂ ਦਿਨ ਵੀ ਨਿਰੰਤਰ ਜਾਰੀ ਰਿਹਾ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਬਸਪਾ ਦੇ ਸੂਬਾ ਲੀਡਰਸ਼ਿਪ ਅਤੇ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਐਲਾਨ ਕੀਤਾ ਕਿ ਜਦੋਂ ਤੱਕ ਦੋਸ਼ੀਆਂ ਦੀ ਗ੍ਰਿਫਤਾਰੀ ਨਹੀਂ ਹੁੰਦੀ, ਇਹ ਧਰਨਾ ਖਤਮ ਨਹੀਂ ਹੋਵੇਗਾ ਅਤੇ 18 ਅਪ੍ਰੈਲ ਨੂੰ ਗੜ੍ਹਸ਼ੰਕਰ ਦੀ ਧਰਤੀ 'ਤੇ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਦੀਆਂ ਚੂਲਾਂ ਹਿਲਾ ਦਿੱਤੀਆਂ ਜਾਣਗੀਆਂ।

ਧਰਨੇ ਦੌਰਾਨ ਬੋਲਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਹੁਣ ਤੱਕ 9 ਵਾਰ ਬਾਬਾ ਸਾਹਿਬ ਦੇ ਬੁੱਤਾਂ ਦੀ ਬੇਅਦਬੀ ਹੋ ਚੁੱਕੀ ਹੈ, ਜਿਸ ਲਈ ਸਿੱਧੇ ਤੌਰ 'ਤੇ ਪੰਜਾਬ ਦੀ ਆਮ ਆਦਮੀ ਪਾਰਟੀ ਅਤੇ ਕੇਂਦਰ ਦੀ ਭਾਜਪਾ ਸਰਕਾਰ ਜ਼ਿੰਮੇਵਾਰ ਹੈ। ਮਹਾਪੁਰਸ਼ਾਂ ਦੇ ਬੁੱਤਾਂ ਦੀ ਸੁਰੱਖਿਆ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ, ਪਰ ਇਹ ਸਰਕਾਰਾਂ ਬਹੁਜਨ ਸਮਾਜ ਦੇ ਮਾਣ-ਸਨਮਾਨ ਦੀ ਰਾਖੀ ਕਰਨ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈਆਂ ਹਨ।

ਡਾ. ਕਰੀਮਪੁਰੀ ਨੇ ਸੁਲਤਾਨਪੁਰ ਦੀ ਮੰਦਭਾਗੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇੱਕੋ ਪਰਿਵਾਰ ਦੇ ਪੰਜ ਨੌਜਵਾਨਾਂ ਦੀ ਨਸ਼ੇ ਕਾਰਨ ਹੋਈ ਮੌਤ ਪੰਜਾਬ ਦੀ ਤਬਾਹੀ ਦਾ ਸਬੂਤ ਹੈ। ਅੱਜ ਪੰਜਾਬ ਨੂੰ ਨਸ਼ਿਆਂ ਅਤੇ ਬੇਅਦਬੀਆਂ ਤੋਂ ਬਚਾਉਣ ਲਈ ਬਸਪਾ ਦੀ 'ਪੰਜਾਬ ਸੰਭਾਲੋ ਮੁਹਿੰਮ' ਹੀ ਇੱਕਮਾਤਰ ਰਾਹ ਹੈ। ਅੱਜ ਦੇ ਧਰਨੇ ਵਿੱਚ ਫਗਵਾੜਾ ਤੋਂ ਕੌਂਸਲਰ ਅਮਨਦੀਪ ਕੌਰ ਨੇ ਆਪਣੇ ਵਿਚਾਰ ਰੱਖੇ। ਉਨ੍ਹਾਂ ਦੇ ਨਾਲ ਹਰਭਜਨ ਸਿੰਘ ਬਲਾਲੋਂ (ਸਟੇਟ ਜਨਰਲ ਸੈਕਟਰੀ ਅਤੇ ਇੰਚਾਰਜ ਲੋਕ ਸਭਾ ਹੁਸ਼ਿਆਰਪੁਰ) ਲੇਖਰਾਜ ਜਮਾਲਪੁਰੀ, ਚਿਰੰਜੀ ਲਾਲ ਕਾਲਾ, ਤੇਜਪਾਲ ਬਸਰਾ (ਸੀਨੀਅਰ ਡਿਪਟੀ ਮੇਅਰ), ਹਰਭਜਨ ਖਲਵਾੜਾ, ਰਾਮ ਮੂਰਤੀ ਖੇੜਾ, ਪ੍ਰਦੀਪ ਮੱਲ ਗੋਰਾਦਿੱਤਾ ਬੰਗੜ, ਸੰਤੋਖ ਢੱਡਾ, ਪਰਮਿੰਦਰ ਬੋਧ, ਅਰੁਣ ਸੁਮਨ ਦਿਲਜੀਤ ਰਾਏ (ਪ੍ਰਧਾਨ ਜ਼ਿਲ੍ਹਾ ਹੁਸ਼ਿਆਰਪੁਰ), ਸੁਰਜੀਤ ਸਿੰਘ ਮਹਿਮੀ (ਪ੍ਰਧਾਨ ਵਿਧਾਨ ਸਭਾ ਹੁਸ਼ਿਆਰਪੁਰ) ਆਦਿ ਹਾਜ਼ਰ ਰਹੇ। ਬਹੁਜਨ ਸਮਾਜ ਪਾਰਟੀ ਨੇ ਸਾਫ਼ ਕਰ ਦਿੱਤਾ ਹੈ ਕਿ 18 ਅਪ੍ਰੈਲ ਦਾ ਪ੍ਰਦਰਸ਼ਨ ਕੇਵਲ ਇੱਕ ਰੋਸ ਨਹੀਂ, ਬਲਕਿ ਪ੍ਰਸ਼ਾਸਨ ਨੂੰ ਜਗਾਉਣ ਲਈ ਇੱਕ ਲਲਕਾਰ ਹੋਵੇਗੀ। ਪਾਰਟੀ ਨੇ ਸਮੂਹ ਨਿਆਂਪਸੰਦ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਡੀ ਗਿਣਤੀ ਵਿੱਚ ਗੜ੍ਹਸ਼ੰਕਰ ਪਹੁੰਚ ਕੇ ਇਸ ਸੰਘਰਸ਼ ਦਾ ਹਿੱਸਾ ਬਣਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande