ਬਲਾਕ ਸੰਮਤੀ ਬੱਸੀ ਪਠਾਣਾ ਦੇ ਨਵੇਂ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਦੀ ਹੋਈ ਤਾਜਪੋਸ਼ੀ
ਬੱਸੀ ਪਠਾਣਾ/ਫ਼ਤਹਿਗੜ੍ਹ ਸਾਹਿਬ, 08 ਅਪ੍ਰੈਲ (ਹਿੰ.ਸ.)। ਬਲਾਕ ਸੰਮਤੀ ਬੱਸੀ ਪਠਾਣਾ ਵਿਖੇ ਨਵੇਂ ਚੁਣੇ ਗਏ ਚੇਅਰਮੈਨ ਜਗਤਾਰ ਸਿੰਘ ਕਲੇਰ ਅਤੇ ਵਾਈਸ ਚੇਅਰਪਰਸਨ ਹਰਪ੍ਰੀਤ ਕੌਰ ਦੀ ਤਾਜਪੋਸ਼ੀ ਲਈ ਬੀਡੀਪੀਓ ਦਫ਼ਤਰ ਬਸੀ ਪਠਾਣਾ ਵਿਖੇ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ
ਬਲਾਕ ਸੰਮਤੀ ਬੱਸੀ ਪਠਾਣਾ ਦੇ ਨਵੇਂ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਦੀ ਤਾਜਪੋਸੀ ਸਮਾਰੋਹ ਆਯੋਜਿਤ


ਬੱਸੀ ਪਠਾਣਾ/ਫ਼ਤਹਿਗੜ੍ਹ ਸਾਹਿਬ, 08 ਅਪ੍ਰੈਲ (ਹਿੰ.ਸ.)। ਬਲਾਕ ਸੰਮਤੀ ਬੱਸੀ ਪਠਾਣਾ ਵਿਖੇ ਨਵੇਂ ਚੁਣੇ ਗਏ ਚੇਅਰਮੈਨ ਜਗਤਾਰ ਸਿੰਘ ਕਲੇਰ ਅਤੇ ਵਾਈਸ ਚੇਅਰਪਰਸਨ ਹਰਪ੍ਰੀਤ ਕੌਰ ਦੀ ਤਾਜਪੋਸ਼ੀ ਲਈ ਬੀਡੀਪੀਓ ਦਫ਼ਤਰ ਬਸੀ ਪਠਾਣਾ ਵਿਖੇ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਸਮੂਹ ਸੰਗਤ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।

ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਬੱਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਨਵੇਂ ਚੁਣੇ ਗਏ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੀ ਕਾਮਯਾਬੀ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ। ਉਨ੍ਹਾਂ ਕਿਹਾ ਕਿ ਨਵੀਂ ਲੀਡਰਸ਼ਿਪ ਪਿੰਡਾਂ ਦੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧ ਕੇ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਲਿਜਾਣ ਲਈ ਇਹ ਟੀਮ ਪੂਰੀ ਤਨਦੇਹੀ ਨਾਲ ਕੰਮ ਕਰੇਗੀ। ਉਨ੍ਹਾਂ ਨਵੀਂ ਟੀਮ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ।

ਸਮਾਰੋਹ ਦੌਰਾਨ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਪੰਚ, ਸਰਪੰਚ, ਬਲਾਕ ਪ੍ਰਧਾਨ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਸ਼ਾਮਿਲ ਹੋਏ। ਹਾਜ਼ਰ ਸੰਗਤ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਨਵੇਂ ਚੇਅਰਮੈਨ ਜਗਤਾਰ ਸਿੰਘ ਕਲੇਰ ਅਤੇ ਵਾਈਸ ਚੇਅਰਪਰਸਨ ਹਰਪ੍ਰੀਤ ਕੌਰ ਨੇ ਸਾਰੇ ਹਾਜ਼ਰੀਨਾਂ ਦਾ ਧੰਨਵਾਦ ਕਰਦੇ ਹੋਏ ਭਰੋਸਾ ਦਿਵਾਇਆ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉਤਰਦੇ ਹੋਏ ਇਲਾਕੇ ਦੇ ਸਮੂਹਿਕ ਵਿਕਾਸ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande