ਜ਼ਿਲ੍ਹੇ ਅੰਦਰ ਕੋਈ ਵੀ ਵਿਅਕਤੀ ਸਰਕਾਰੀ ਜ਼ਮੀਨ ’ਤੇ ਨਜਾਇਜ਼ ਕਬਜ਼ਾ ਨਹੀ ਕਰੇਗਾ : ਜ਼ਿਲ੍ਹਾ ਮੈਜਿਸਟ੍ਰੇਟ
ਬਰਨਾਲਾ, 08 ਅਪ੍ਰੈਲ (ਹਿੰ.ਸ.)। ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਹਰਪ੍ਰੀਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਸਰਕਾਰੀ ਸੜਕ, ਰਸਤੇ ਅਤੇ ਜ਼ਮੀਨ
ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਹਰਪ੍ਰੀਤ ਸਿੰਘ


ਬਰਨਾਲਾ, 08 ਅਪ੍ਰੈਲ (ਹਿੰ.ਸ.)। ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਹਰਪ੍ਰੀਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਸਰਕਾਰੀ ਸੜਕ, ਰਸਤੇ ਅਤੇ ਜ਼ਮੀਨ ’ਤੇ ਨਜਾਇਜ਼ ਕਬਜ਼ਾ ਨਹੀਂ ਕਰ ਸਕਦਾ।

ਇਸਦੇ ਨਾਲ ਹੀ ਉਨ੍ਹਾਂ ਹਦਾਇਤ ਕੀਤੀ ਕਿ ਜ਼ਿਲ੍ਹਾ ਬਰਨਾਲਾ ਅੰਦਰ ਪੋਲਟਰੀ ਫਾਰਮਾਂ, ਰਾਈਸ ਸੈਲਰਾਂ, ਭੱਠਿਆਂ ਅਤੇ ਹੋਰ ਲਘੂ ਉਦਯੋਗਾਂ ਦੇ ਮਾਲਕ ਅਤੇ ਘਰੇਲੂ ਨੌਕਰ ਰੱਖਣ ਵਾਲੇ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ ਅਤੇ ਮੁਕੰਮਲ ਪੱਕਾ ਪਤਾ, ਤਿੰਨ ਤਸਵੀਰਾਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ) ਆਪਣੇ ਘਰਾਂ ਵਿੱਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੀਆਂ ਸਾਰੀਆਂ ਰਿਸ਼ਤੇਦਾਰੀਆਂ ਦੇ ਪਤੇ ਲਿਖਕੇ ਰੱਖੇ ਜਾਣ ਅਤੇ ਨੌਕਰ ਦੀ ਤਨਖਾਹ ਵਿਚੋਂ 100/200 ਰੁਪਏ ਦਾ ਮਨੀ ਆਰਡਰ ਉਸਦੇ ਨਜ਼ਦੀਕੀ ਰਿਸ਼ਤੇਦਾਰ ਦੇ ਪਤੇ ’ਤੇ ਭੇਜਣ, ਮਨੀ ਆਰਡਰ ਪਹੁੰਚਣ ਉਪਰੰਤ ਰਸੀਦ ਦੀ ਫੋਟੋ ਕਾਪੀ ਨੂੰ ਆਪਣੇ ਕਬਜ਼ੇ ਵਿੱਚ ਰੱਖਣ। ਨੌਕਰ ਦੇ ਹੱਥਾਂ ਤੇ ਉਂਗਲਾਂ ਦੇ ਨਿਸ਼ਾਨ ਸਬੰਧਿਤ ਮਾਲਕ ਆਪਣੇ ਰਜਿਸਟਰ ਵਿੱਚ ਦਰਜ਼ ਕਰਨ ਅਤੇ ਇਹ ਸਾਰਾ ਰਿਕਾਰਡ ਸਬੰਧਤ ਪੁਲਿਸ ਥਾਣਾ ਅਤੇ ਚੌਕੀ ਵਿੱਚ ਦਰਜ਼ ਕਰਾਉਣਾ ਯਕੀਨੀ ਬਣਾਉਣਗੇ।

ਇਸੇ ਤਰ੍ਹਾਂ ਮਕਾਨ ਮਾਲਕ ਵੀ ਆਪਣੇ ਮਕਾਨ ਵਿੱਚ ਰੱਖੇ ਜਾਣ ਵਾਲੇ ਕਿਰਾਏਦਾਰਾਂ ਦਾ ਪੂਰਾ ਵੇਰਵਾ ਸਬੰਧਤ ਥਾਣੇ/ਪੁਲਿਸ ਚੌਂਕੀ ਵਿੱਚ ਦਰਜ਼ ਕਰਵਾਉਣ। ਉਪਰੋਕਤ ਹੁਕਮ ਮਿਤੀ 13 ਮਈ 2026 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande