ਸੁਖਬੀਰ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ; ਕਿਹਾ, ਸਜ਼ਾ ਭੁਗਤਣ ਤੋਂ ਬਾਅਦ ਗੁਨਾਹਾਂ ਤੋਂ ਮੁੱਕਰ ਜਾਣਾ ਠੀਕ ਨਹੀਂ
ਚੰਡੀਗੜ੍ਹ, 08 ਅਪ੍ਰੈਲ (ਹਿੰ.ਸ.)| ਗਿਆਨੀ ਰਘਬੀਰ ਸਿੰਘ, ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਬੀਰ ਸਿੰਘ ਬਾਦਲ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਆਪਣੇ ਪਰਿਵਾਰ ਸਮੇਤ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਇਹ ਸਾਬਿਤ ਕਰਨ ਕਿ 2 ਦਸੰਬਰ 2024 ਦਾ ਫੈਸਲਾ ਕਿ
ਗਿਆਨੀ ਰਘਬੀਰ ਸਿੰਘ


ਚੰਡੀਗੜ੍ਹ, 08 ਅਪ੍ਰੈਲ (ਹਿੰ.ਸ.)|

ਗਿਆਨੀ ਰਘਬੀਰ ਸਿੰਘ, ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਬੀਰ ਸਿੰਘ ਬਾਦਲ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਆਪਣੇ ਪਰਿਵਾਰ ਸਮੇਤ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਇਹ ਸਾਬਿਤ ਕਰਨ ਕਿ 2 ਦਸੰਬਰ 2024 ਦਾ ਫੈਸਲਾ ਕਿਸੇ ਸਾਜ਼ਿਸ਼ ਤਹਿਤ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਇਹ ਗੱਲ ਸਾਬਿਤ ਹੋ ਜਾਂਦੀ ਹੈ ਤਾਂ ਸਿੱਖ ਪੰਥ ਵੱਲੋਂ ਜੋ ਵੀ ਸਜ਼ਾ ਲਗਾਈ ਜਾਵੇਗੀ, ਉਹਨਾਂ ਨੂੰ ਮਨਜ਼ੂਰ ਹੋਵੇਗੀ।

ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ 2 ਦਸੰਬਰ 2024 ਨੂੰ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਆਪਣੇ ਗੁਨਾਹਾਂ ਨੂੰ ਸਾਰਿਆਂ ਦੇ ਸਾਹਮਣੇ ਕਬੂਲਿਆ ਸੀ। ਇਸ ਤੋਂ ਬਾਅਦ ਜਿਹੜੀ ਧਾਰਮਿਕ ਸਜ਼ਾ ਲਗਾਈ ਗਈ, ਉਹਨਾਂ ਵੱਲੋਂ ਪੂਰੀ ਵੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਹੁਣ ਸਜ਼ਾ ਭੁਗਤਣ ਤੋਂ ਬਾਅਦ ਗੁਨਾਹਾਂ ਤੋਂ ਮੁੱਕਰ ਜਾਣਾ ਠੀਕ ਨਹੀਂ ਹੈ।

ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ 2 ਦਸੰਬਰ ਦੇ ਫੈਸਲੇ ਨੂੰ ਸਾਜ਼ਿਸ਼ ਦੱਸਣਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਰੰਪਰਾ ਨੂੰ ਵੱਡੀ ਚੋਟ ਪਹੁੰਚਾਉਂਦਾ ਹੈ। ਸਾਬਕਾ ਜਥੇਦਾਰ ਨੇ ਕਿਹਾ ਕਿ ਜਨਤਕ ਤੌਰ ‘ਤੇ ਮਾਈਕ ਫੜ ਕੇ ਜਿਹੜੇ ਗੁਨਾਹ ਕਬੂਲ ਕੀਤੇ ਗਏ ਸਨ, ਉਹਨਾਂ ਦੇ ਆਧਾਰ ‘ਤੇ ਹੀ ਸਜ਼ਾ ਸੁਣਾਈ ਗਈ ਸੀ। ਉਨ੍ਹਾਂ ਨੇ ਦੁਹਰਾਇਆ ਕਿ ਜੇਕਰ ਸੁਖਬੀਰ ਬਾਦਲ ਆਪਣੇ ਦਾਅਵੇ ‘ਤੇ ਕਾਇਮ ਹਨ ਤਾਂ ਉਹ ਅਕਾਲ ਤਖ਼ਤ ਸਾਹਿਬ ‘ਤੇ ਆ ਕੇ ਇਸ ਨੂੰ ਸਾਬਿਤ ਕਰਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande