ਤਰਨ ਤਾਰਨ ’ਚ ਕਿਸਾਨਾਂ ਨੂੰ ਕਣਕ ਦੇ ਨਾੜ ਪ੍ਰਬੰਧਨ ਬਾਰੇ ਦਿੱਤੀ ਜਾਣਕਾਰੀ
ਤਰਨ ਤਾਰਨ, 08 ਅਪ੍ਰੈਲ (ਹਿੰ.ਸ.)। ਡਿਪਟੀ ਕਮਿਸਨਰ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੀ ਰਹਿਨੁਮਾਈ ਅਤੇ ਬਲਾਕ ਖੇਤੀਬਾੜੀ ਅਫਸਰ ਨੌਸ਼ਹਿਰਾ ਪਨੂੰਆਂ ਡਾ. ਮਲਵਿੰਦਰ ਸਿੰਘ ਦੀ ਅਗਵਾਈ ਵਿਚ ਬਲਾਕ ਨੌਸ਼ਹਿਰਾ ਪਨੂੰਆਂ ਦੇ ਪਿੰਡ ਢੋਟੀਆਂ ਵਿਖੇ ਪਿੰ
ਪਿੰਡ ਢੋਟੀਆਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ


ਤਰਨ ਤਾਰਨ, 08 ਅਪ੍ਰੈਲ (ਹਿੰ.ਸ.)। ਡਿਪਟੀ ਕਮਿਸਨਰ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੀ ਰਹਿਨੁਮਾਈ ਅਤੇ ਬਲਾਕ ਖੇਤੀਬਾੜੀ ਅਫਸਰ ਨੌਸ਼ਹਿਰਾ ਪਨੂੰਆਂ ਡਾ. ਮਲਵਿੰਦਰ ਸਿੰਘ ਦੀ ਅਗਵਾਈ ਵਿਚ ਬਲਾਕ ਨੌਸ਼ਹਿਰਾ ਪਨੂੰਆਂ ਦੇ ਪਿੰਡ ਢੋਟੀਆਂ ਵਿਖੇ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਮੰਤਵ ਕਣਕ ਦਾ ਨਾੜ ਨਾ ਸਾੜਨ ਦਾ ਸੀ।

ਇਸ ਮੌਕੇ ਸੁਖਵਿੰਦਰ ਸਿੰਘ ਏ.ਈ.ਓ ਨੇ ਕਿਸਾਨਾਂ ਨੂੰ ਕਣਕ ਦੇ ਨਾੜ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਅਤੇ ਨਾੜ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਿਆ। ਇਸ ਤੋਂ ਇਲਾਵਾ ਕਿਸਾਨਾਂ ਨੂੰ ਫਾਰਮਰ ਰਜਿਸਟਰੀ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਕਿਸਾਨ ਕਾਰਡ ਬਣਾਉਣ ਬਾਰੇ ਪ੍ਰੇਰਿਤ ਕੀਤਾ ਗਿਆ। ਕਿਸਾਨਾਂ ਨੂੰ ਸੀ. ਆਰ. ਐੱਮ ਸਕੀਮ ਅਧੀਨ ਸਬਸਿਡੀ 'ਤੇ ਮਿਲ ਰਹੇ ਸੰਦਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ।

ਜ਼ਿਲ੍ਹਾ ਤਰਨ ਤਰਨ ਵਿਚ ਆਤਮਾ ਸਕੀਮ ਅਧੀਨ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ, ਜੋ ਕਿ ਮਿਤੀ 10 ਅਪ੍ਰੈਲ ਨੂੰ ਸ਼ਾਹੀ ਫਾਰਮ, ਝਬਾਲ ਜ਼ਿਲ੍ਹਾ ਤਰਨ ਤਾਰਨ ਵਿਖੇ ਲਗਾਇਆ ਜਾ ਰਿਹਾ ਹੈ, ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ ਗਿਆ। ਅੰਤ ਵਿਚ ਸੁਖਵਿੰਦਰ ਸਿੰਘ ਨੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ ਅਤੇ ਕਣਕ ਦੇ ਨਾੜ ਨਾ ਸਾੜਨ ਦੀ ਅਪੀਲ ਕੀਤੀ।ਇਸ ਮੌਕੇ ਪਿੰਡ ਦੇ ਕਿਸਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande