ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਵਿੱਚ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
ਬਟਾਲਾ, 08 ਅਪ੍ਰੈਲ (ਹਿੰ.ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਦੀ ਅਗਵਾਈ ਹੇਠ ਹਰ ਵਰਗ ਦੇ ਹਿੱਤ ਵਿੱਚ ਲੋਕ ਭਲਾਈ ਨੀਤੀਆਂ ਲਾਗੂ ਗਈਆਂ ਹਨ ਅਤੇ ਪਿਛਲੇ ਚਾਰ ਸਾਲਾਂ ਦੌਰਾਨ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ
ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ।


ਬਟਾਲਾ, 08 ਅਪ੍ਰੈਲ (ਹਿੰ.ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਦੀ ਅਗਵਾਈ ਹੇਠ ਹਰ ਵਰਗ ਦੇ ਹਿੱਤ ਵਿੱਚ ਲੋਕ ਭਲਾਈ ਨੀਤੀਆਂ ਲਾਗੂ ਗਈਆਂ ਹਨ ਅਤੇ ਪਿਛਲੇ ਚਾਰ ਸਾਲਾਂ ਦੌਰਾਨ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਲਗਾਤਾਰ ਹਲਕੇ ਦੇ ਵਿਕਾਸ ਕੰਮਾਂ ਲਈ ਉਹ ਯਤਨਸ਼ੀਲ ਹਨ।ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ। ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚਲੀਆਂ ਸੜਕਾਂ ਅਤੇ ਚੌਂਕਾਂ ਨੂੰ ਚੌੜਾ ਕੀਤਾ ਗਿਆ ਹੈ। ਸ਼ਹਿਰ ਵਿਚਲੇ ਚੌਂਕਾਂ ਨੂੰ ਚੌੜਾ ਕਰਕੇ ਖੂਬਸੂਰਤ ਦਿੱਖ ਦਿੱਤੀ ਗਈ ਹੈ। ਸੀ.ਸੀ.ਟੀ.ਵੀ ਕੈਮਰੇ ਲਗਾਏ ਜਾ ਰਹੇ ਹਨ। ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਵਾਈ ਗਈ ਹੈ।ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਹਲਕੇ ਦੇ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦੇ ਮੰਤਵ ਨਾਲ ਖੇਡ ਮੈਦਾਨ ਉਸਾਰੇ ਜਾ ਰਹੇ ਹਨ। ਖੂਬਸੂਰਤ ਪਾਰਕਾਂ ਉਸਾਰੀਆਂ ਗਈਆਂ ਹਨ। ਸਟ੍ਰੀਟ ਲਗਾਈਆਂ ਗਈਆਂ ਹਨ ਅਤੇ ਗਲੀਆਂ ਤੇ ਡੇਰਿਆਂ ਦੇ ਰਸਤੇ ਪੱਕੇ ਗਏ ਹਨ। ਉਨ੍ਹਾਂ ਕਿਹਾ ਕਿ ਮਹਿਜ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਤੇਜ਼ ਕੀਤੀ ਗਈ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande