ਵਿਧਾਇਕ ਨੇ 4 ਕਰੋੜ 44 ਲੱਖ ਦੀ ਲਾਗਤ ਵਾਲੇ ਸੜਕ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ
ਫ਼ਤਹਿਗੜ੍ਹ ਸਾਹਿਬ, 08 ਅਪ੍ਰੈਲ (ਹਿੰ.ਸ.)। ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਹਲਕੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸਪੈਸ਼ਲ ਅਸਿਸਟੈਂਸ ਫੇਜ਼-2 ਸਕੀਮ ਅਧੀਨ 4 ਕਰੋੜ 44 ਲੱਖ
ਸੜਕ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਸਮੇਂ ਵਿਧਾਇਕ ਰਾਏ


ਫ਼ਤਹਿਗੜ੍ਹ ਸਾਹਿਬ, 08 ਅਪ੍ਰੈਲ (ਹਿੰ.ਸ.)। ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਹਲਕੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸਪੈਸ਼ਲ ਅਸਿਸਟੈਂਸ ਫੇਜ਼-2 ਸਕੀਮ ਅਧੀਨ 4 ਕਰੋੜ 44 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਪਿੰਡ ਨੰਦਪੁਰ ਕੇਸੋ ਤੋਂ ਆਕੜ ਤੱਕ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ।

ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਰਾਏ ਨੇ ਦੱਸਿਆ ਕਿ 8 ਕਿਲੋਮੀਟਰ ਲੰਬੀ ਇਸ ਸੜਕ ਨੂੰ 10 ਫੁੱਟ ਤੋਂ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ। ਇਹ ਸੜਕ ਸਰਹਿੰਦ ਪਟਿਆਲਾ ਰੋਡ ਨੂੰ ਰਾਜਪੁਰਾ ਪਟਿਆਲਾ ਰੋਡ ਦੇ ਨਾਲ ਸਿੱਧੇ ਤੌਰ ’ਤੇ ਜੋੜੇਗੀ। ਇਸ ਸੜਕ ਦੇ ਨਿਰਮਾਣ ਨਾਲ ਫ਼ਤਹਿਗੜ੍ਹ ਸਾਹਿਬ ਸ਼ਹਿਰ ਦੀ ਟਰੈਫਿਕ ਸਮੱਸਿਆ ਨੂੰ ਨਿਜਾਤ ਮਿਲੇਗੀ । ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਾਪਤ ਹੋਣਗੀਆਂ ਅਤੇ ਖੇਤਰ ਦੀ ਕਨੈਕਟਿਵਿਟੀ ਵਿੱਚ ਮਹੱਤਵਪੂਰਨ ਸੁਧਾਰ ਆਵੇਗਾ।

ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਵਿਸ਼ਾਲ ਨੈੱਟਵਰਕ ਤਿਆਰ ਕਰ ਰਹੀ ਹੈ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਕੜੀ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਵੀ ਸੜਕਾਂ ਦੇ ਨਵੀਨੀਕਰਨ ਅਤੇ ਨਿਰਮਾਣ ਦੇ ਕੰਮ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਦੀ ਆੜ ਹੇਠ ਬਣਦੀਆਂ ਘਟੀਆ ਮਿਆਰ ਵਾਲੀਆਂ ਸੜਕਾਂ ਦਾ ਯੁੱਗ ਹੁਣ ਖਤਮ ਹੋ ਚੁੱਕਾ ਹੈ ਅਤੇ ਮੌਜੂਦਾ ਸਰਕਾਰ ਵੱਲੋਂ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਸੂਬਾ ਸਰਕਾਰ ਨੇ ਰਵਾਇਤੀ ਪਾਰਟੀਆਂ ਦੇ 70 ਸਾਲਾਂ ਦੇ ਕਾਰਜਕਾਲ ਨਾਲੋਂ ਵੱਧ ਵਿਕਾਸੀ ਕੰਮ ਕਰਕੇ ਦਿਖਾਏ ਹਨ ਅਤੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ। ਵਿਧਾਇਕ ਨੇ ਕਿਹਾ ਕਿ ਇਨ੍ਹਾਂ ਸੜਕ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ ਅਤੇ ਕਿਸਾਨਾਂ ਨੂੰ ਆਪਣੀ ਫਸਲ ਮੰਡੀਆਂ ਤੱਕ ਪਹੁੰਚਾਉਣ ਵਿੱਚ ਵੀ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਪਿੰਡ ਅਤੇ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਜਾਰੀ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande