ਪਰਮਜੀਤ ਕੌਰ ਲਾਂਡਰਾਂ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ
ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ‘ਚ ਵਾਪਸੀ, 2027 ਚੋਣਾਂ ਲਈ ਪਾਰਟੀ ਨੂੰ ਮਜ਼ਬੂਤ ਕਰਨ ਦਾ ਭਰੋਸਾ
ਪਰਮਜੀਤ ਕੌਰ ਲਾਂਡਰਾਂ ਨੂੰ ਪਾਰਟੀ ’ਚ ਸ਼ਾਮਲ ਕਰਨ ਦੌਰਾਨ ਸੁਖਬੀਰ ਸਿੰਘ ਬਾਦਲ, ਐਨ.ਕੇ ਸ਼ਰਮਾ ਤੇ ਹੋਰ।


ਚੰਡੀਗੜ੍ਹ, 08 ਅਪ੍ਰੈਲ (ਹਿੰ.ਸ.)| ਪੰਜਾਬ ਦੀ ਰਾਜਨੀਤੀ ਵਿੱਚ ਇੱਕ ਮਹੱਤਵਪੂਰਨ ਘਟਨਾ ਸਾਹਮਣੇ ਆਈ ਹੈ। ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ੍ਹ ਲਿਆ ਹੈ। ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਅਕਾਲੀ ਦਲ ’ਚ ਸ਼ਾਮਲ ਹੋਏ। ਪਰਮਜੀਤ ਕੌਰ ਲਾਂਡਰਾਂ, ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਹਨ ਅਤੇ ਅਕਾਲੀ ਸਰਕਾਰ ਦੇ ਦੌਰਾਨ ਪੰਜਾਬ ਸਟੇਟ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਰਹਿ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਮੁੜ ਅਕਾਲੀ ਦਲ ਨਾਲ ਜੁੜ ਕੇ ਖੁਸ਼ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਪੂਰੇ ਜ਼ੋਰ ਨਾਲ ਕੰਮ ਕਰਨਗੇਂ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪੰਥ, ਪੰਜਾਬ ਅਤੇ ਖੇਤਰੀ ਹਿੱਤਾਂ ਦੇ ਖਿਲਾਫ ਕੰਮ ਕਰਨ ਵਾਲੀਆਂ ਤਾਕਤਾਂ ਨੂੰ ਪਛਾਨਣ ਅਤੇ ਮੁੜ ਅਕਾਲੀ ਦਲ ਦੇ ਝੰਡੇ ਹੇਠ ਇਕੱਠੇ ਹੋਣ।

ਪਰਮਜੀਤ ਕੌਰ ਲਾਂਡਰਾਂ ਨੇ ਭਰੋਸਾ ਦਿੱਤਾ ਕਿ ਉਹ ਪੂਰੀ ਲਗਨ ਅਤੇ ਸਮਰਪਣ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਮਜ਼ਬੂਤੀ ਨਾਲ ਵਾਪਸੀ ਕਰੇਗਾ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੁਬਾਰਾ ਬਣਾਏਗੀ। ਪਾਰਟੀ ’ਚ ਸ਼ਾਮਲ ਹੋਣ ’ਤੇ ਅਕਾਲੀ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਵੱਡੀ ਗਿਣਤੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਹੋਰ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande