ਚਾਰ ਸਾਲਾਂ ਦੌਰਾਨ ਸੂਬਾ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰੀ : ਕੁਲਜੀਤ ਸਿੰਘ ਨਾਗਰਾ
ਫ਼ਤਿਹਗੜ੍ਹ ਸਾਹਿਬ, 08 ਅਪ੍ਰੈਲ (ਹਿੰ.ਸ.)| ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਜਲਵੇੜਾ ਵਿੱਚ ਕਾਂਗਰਸੀ ਵਰਕਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਸੂਬਾ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰੀ ਅਤੇ ਹਰ
ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ


ਫ਼ਤਿਹਗੜ੍ਹ ਸਾਹਿਬ, 08 ਅਪ੍ਰੈਲ (ਹਿੰ.ਸ.)| ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਜਲਵੇੜਾ ਵਿੱਚ ਕਾਂਗਰਸੀ ਵਰਕਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਸੂਬਾ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰੀ ਅਤੇ ਹਰ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਨਾਰਾਜ਼ ਹੈ।

ਨਾਗਰਾ ਨੇ ਦੋਸ਼ ਲਗਾਇਆ ਕਿ ਕਿਸਾਨ, ਮਜ਼ਦੂਰ, ਵਪਾਰੀ, ਨੌਜਵਾਨ ਅਤੇ ਮੁਲਾਜ਼ਮ ਵਰਗ ਸਮੇਤ ਹਰੇਕ ਵਰਗ ਆਪਣੇ ਹੱਕਾਂ ਲਈ ਸੜਕਾਂ ‘ਤੇ ਉਤਰਣ ਲਈ ਮਜਬੂਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪਹਿਲਾਂ ਦਾਅਵਾ ਕੀਤਾ ਗਿਆ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਿਸੇ ਨੂੰ ਵੀ ਧਰਨਾ ਦੇਣ ਦੀ ਲੋੜ ਨਹੀਂ ਪਵੇਗੀ, ਪਰ ਮੌਜੂਦਾ ਹਾਲਾਤ ਇਸਦੇ ਉਲਟ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕੀਤਾ ਜਾਂਦਾ ਤਾਂ ਅੱਜ ਇਹ ਹਾਲਾਤ ਪੈਦਾ ਨਾ ਹੁੰਦੇ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਮੁਕਰ ਗਈ ਹੈ ਅਤੇ ਹੁਣ ਸਿਰਫ਼ ਬਿਆਨਬਾਜ਼ੀ ਤੱਕ ਸੀਮਿਤ ਰਹਿ ਗਈ ਹੈ।

ਸਾਬਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਲਗਾਤਾਰ ਰੈਲੀਆਂ ਕਰਨਾ ਲੋਕਾਂ ਦੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਰੈਲੀਆਂ ‘ਤੇ ਸਰਕਾਰੀ ਖਜ਼ਾਨੇ ਤੋਂ ਵੱਡੇ ਪੱਧਰ ‘ਤੇ ਖਰਚ ਕੀਤਾ ਜਾ ਰਿਹਾ ਹੈ, ਜਦਕਿ ਇਹ ਪੈਸਾ ਲੋਕ ਭਲਾਈ ਅਤੇ ਬੁਨਿਆਦੀ ਸਹੂਲਤਾਂ ‘ਤੇ ਖਰਚਿਆ ਜਾਣਾ ਚਾਹੀਦਾ ਸੀ। ਨਾਗਰਾ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਨੂੰ ਪ੍ਰਚਾਰ ਦੀ ਬਜਾਏ ਜ਼ਮੀਨੀ ਹਕੀਕਤਾਂ ‘ਤੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਆਉਣ ਵਾਲੇ ਸਮੇਂ ਵਿੱਚ ਲੋਕ ਇਸਦਾ ਜਵਾਬ ਦੇਣ ਲਈ ਤਿਆਰ ਹਨ। ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲਾ, ਧਰਮਿੰਦਰ ਸਿੰਘ ਨਬੀਪੁਰ ਸਮੇਤ ਕਈ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande