ਤਰਨ ਤਾਰਨ ’ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਰਾਹੀਂ ਕਣਕ ਦੀ ਕਟਾਈ 'ਤੇ ਮੁਕੰਮਲ ਪਾਬੰਦੀ
ਤਰਨ ਤਾਰਨ, 08 ਅਪ੍ਰੈਲ (ਹਿੰ.ਸ.)। ਜ਼ਿਲ੍ਹਾ ਮੈਜਿਸਟ੍ਰੇਟ, ਤਰਨ ਤਾਰਨ ਰਾਹੁਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਇਨਾਂ ਰਾਹੀਂ ਕਣਕ ਦੀ ਕਟਾਈ ਕਰਨ ਅ
ਜ਼ਿਲ੍ਹਾ ਮੈਜਿਸਟ੍ਰੇਟ, ਤਰਨ ਤਾਰਨ ਰਾਹੁਲ


ਤਰਨ ਤਾਰਨ, 08 ਅਪ੍ਰੈਲ (ਹਿੰ.ਸ.)। ਜ਼ਿਲ੍ਹਾ ਮੈਜਿਸਟ੍ਰੇਟ, ਤਰਨ ਤਾਰਨ ਰਾਹੁਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਇਨਾਂ ਰਾਹੀਂ ਕਣਕ ਦੀ ਕਟਾਈ ਕਰਨ ਅਤੇ ਕੰਬਾਇਨਾਂ ਅੱਗੇ ਬਲੇਡ ਲਗਾ ਕੇ ਨੈਸ਼ਨਲ ਹਾਈਵੇਅ/ਸਟੇਟ ਹਾਈਵੇਅ ਅਤੇ ਲਿੰਕ ਸੜਕਾਂ 'ਤੇ ਚੱਲਣ 'ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਆਮ ਤੌਰ 'ਤੇ ਵੇਖਣ ਵਿਚ ਆਇਆ ਹੈ ਕਿ ਰਬੀ ਸੀਜ਼ਨ ਦੌਰਾਨ ਕਣਕ ਦੀ ਫ਼ਸਲ ਦੀ ਕਟਾਈ ਲਈ ਵਰਤੀਆਂ ਜਾਂਦੀਆਂ ਸੰਬਾਇਨਾਂ ਰਾਤ ਸਮੇਂ ਵੀ ਕਟਾਈ ਕਰਦੀਆਂ ਹਨ, ਜਿਸ ਨਾਲ ਗਿੱਲੀ ਫ਼ਸਲ ਦੀ ਕਟਾਈ ਵੀ ਹੋ ਜਾਂਦੀ ਹੈ। ਉਤਪਾਦਨ ਕਰਤਾ ਵੱਲੋਂ ਗਿੱਲੀ ਕਣਕ ਮੰਡੀ ਵਿਚ ਵਿਕਰੀ ਲਈ ਲਿਆਂਦੀ ਜਾਂਦੀ ਹੈ। ਪਰ ਖ਼ਰੀਦ ਏਜੰਸੀਆਂ ਕਣਕ ਵਿਚ ਜ਼ਿਆਦਾ ਨਮੀ ਹੋਣ ਕਰਕੇ ਖ਼ਰੀਦ ਕਰਨ ਵਿਚ ਅਸਮਰੱਥ ਰਹਿੰਦੀਆਂ ਹਨ। ਇਸ ਨਾਲ ਉਤਪਾਦਨ ਕਰਤਾ ਅਤੇ ਕਮਿਸ਼ਨ ਏਜੰਟਾਂ ਦੇ ਨਾਲ-ਨਾਲ ਸਰਕਾਰੀ ਏਜੰਸੀਆਂ ਦੇ ਸਟਾਫ ਨੂੰ ਵੀ ਮੁਸ਼ਕਲ ਪੇਸ਼ ਆਉਂਦੀ ਹੈ ਅਤੇ ਕਈ ਵਾਰ ਫ਼ਸਲਾਂ ਦੇ ਢੇਰ ਮੰਡੀਆਂ ਵਿਚ ਪਏ ਰਹਿਣ ਕਾਰਨ ਆਵਾਜਾਈ ਵਿਚ ਅੜਚਣ ਪਾਉਂਦੇ ਹਨ, ਜਿਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੁੰਦਾ ਹੈ। ਇਸ ਲਈ ਸ਼ਾਮ 07.00 ਵਜੇ ਤੋਂ ਸਵੇਰੇ 10.00 ਵਜੇ ਤੱਕ ਕੰਬਾਇਨਾਂ ਦੁਆਰਾ ਕਣਕ ਦੀ ਕਟਾਈ 'ਤੇ ਮੁਕੰਮਲ ਪਾਬੰਦੀ ਲਗਾਉਣਾ ਜ਼ਰੂਰੀ ਹੈ ਅਤੇ ਕੰਬਾਇਨਾਂ ਅੱਗੇ ਬਲੇਡ ਲਗਾ ਕੇ ਨੈਸ਼ਨਲ ਹਾਈਵੇਅ/ਸਟੇਟ ਹਾਈਵੇਅ ਅਤੇ ਲਿੰਕ ਰੋਡਾਂ 'ਤੇ ਚੱਲਣ 'ਤੇ ਵੀ ਮੁਕੰਮਲ ਪਾਬੰਦੀ ਜ਼ਰੂਰੀ ਹੈ, ਕਿਉਂਕਿ ਬਲੇਡ ਸਮੇਤ ਰੋਡ 'ਤੇ ਚੱਲਣ ਵਾਲੀਆਂ ਕੰਬਾਇਨਾਂ ਨਾਲ ਆਵਾਜਾਈ ਵਿਚ ਵਿਘਨ ਪੈਂਦਾ ਹੈ ਅਤੇ ਸੜਕ ਹਾਦਸੇ ਹੋਣ ਦਾ ਖ਼ਦਸ਼ਾ ਵੀ ਬਣਿਆ ਰਹਿੰਦਾ ਹੈ। ਇਹ ਹੁਕਮ 5 ਜੂਨ 2026 ਤੱਕ ਲਾਗੂ ਰਹਿਣਗੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande