ਅਮਿਤ ਕੁਮਾਰ ਪੰਚਾਲ ਆਈ. ਏ. ਐਸ. ਨੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
ਸ੍ਰੀ ਮੁਕਤਸਰ ਸਾਹਿਬ, 09 ਅਪ੍ਰੈਲ (ਹਿੰ.ਸ.)। 2016 ਬੈਚ ਦੇ ਆਈ.ਏ.ਐਸ. ਸ਼੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਪੰਚਾਲ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਡਿਪਟੀ ਕਮਿਸ਼ਨਰ ਪੰ
ਅਮਿਤ ਕੁਮਾਰ ਪੰਚਾਲ ਆਈ. ਏ. ਐਸ. ਨੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ


ਸ੍ਰੀ ਮੁਕਤਸਰ ਸਾਹਿਬ, 09 ਅਪ੍ਰੈਲ (ਹਿੰ.ਸ.)। 2016 ਬੈਚ ਦੇ ਆਈ.ਏ.ਐਸ. ਸ਼੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਪੰਚਾਲ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ।

ਡਿਪਟੀ ਕਮਿਸ਼ਨਰ ਪੰਚਾਲ ਨੇ ਅੱਜ ਸਭ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਇਸ ਉਪਰੰਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਗਾਰਡ ਆਫ ਆਨਰ ਲਿਆ, ਜਿਸ ਦੌਰਾਨ ਜ਼ਿਲ੍ਹੇ ਦੇ ਅਧਿਕਾਰੀਆਂ ਵੱਲੋਂ ਉਹਨਾਂ ਨੂੰ ‘ਜੀ ਆਇਆਂ ਨੂੰ’ ਆਖਿਆ ਗਿਆ। ਸਮੂਹ ਉੱਚ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ ਨੇ ਗੱਲਬਾਤ ਕਰਦਿਆਂ ਜ਼ਿਲ੍ਹੇ ’ਚ ਚੱਲ ਰਹੇ ਵਿਕਾਸ ਦੇ ਕੰਮਾਂ ਬਾਰੇ ਜਾਣਕਾਰੀ ਇਕੱਤਰ ਕੀਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰੀ ਮੁਕਤਸਰ ਸਾਹਿਬ ਡੈਵੀ ਗੋਇਲ, ਐਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ, ਐੱਸ.ਡੀ.ਐੱਮ. ਗਿੱਦੜਬਾਹਾ ਜਸਪਾਲ ਸਿੰਘ ਬਰਾੜ, ਸੁਰਿੰਦਰ ਕੁਮਾਰ ਪੀ. ਏ. ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande