ਕੇਂਦਰ ਸਰਕਾਰ ਵੱਲੋਂ ਲੋਕ ਹਿੱਤ ’ਚ ਕੀਤੇ ਜਾ ਰਹੇ ਕੰਮਾਂ ਨੂੰ ਹਰ ਘਰ ਤੱਕ ਪਹੁੰਚਾਉਣਾ ਹਰ ਕਾਰਕੁਨ ਦੀ ਜ਼ਿੰਮੇਵਾਰੀ : ਸਿੰਗਲਾ
ਬਠਿੰਡਾ, 09 ਅਪ੍ਰੈਲ (ਹਿੰ.ਸ.)। ਭਾਰਤੀ ਜਨਤਾ ਪਾਰਟੀ ਨੂੰ ਸ਼ਹਿਰ ਵਿੱਚ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਡਿਸਟ੍ਰਿਕਟ ਕੋਰਟ ਵਿੱਚ ਆਯੋਜਿਤ ਇਕ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਵਕੀਲਾਂ ਨੇ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਇਹ ਪ੍ਰੋਗਰਾਮ ਭਾਜਪਾ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ
ਵਕੀਲਾਂ ਨੂੰ ਭਾਜਪਾ ’ਚ ਸ਼ਾਮਲ ਕਰਨ ਸਮੇਂ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ


ਬਠਿੰਡਾ, 09 ਅਪ੍ਰੈਲ (ਹਿੰ.ਸ.)। ਭਾਰਤੀ ਜਨਤਾ ਪਾਰਟੀ ਨੂੰ ਸ਼ਹਿਰ ਵਿੱਚ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਡਿਸਟ੍ਰਿਕਟ ਕੋਰਟ ਵਿੱਚ ਆਯੋਜਿਤ ਇਕ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਵਕੀਲਾਂ ਨੇ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਇਹ ਪ੍ਰੋਗਰਾਮ ਭਾਜਪਾ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿੱਚ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵਕੀਲਾਂ ਨੇ ਉਤਸ਼ਾਹ ਨਾਲ ਭਾਗ ਲਿਆ।

ਇਸ ਮੌਕੇ ਵਕੀਲ ਅਮਿਤ ਅਨੇਜਾ ਨੂੰ ਆਰਟੀਆਈ ਸੈੱਲ ਅਤੇ ਐਡਵੋਕੇਟ ਸੁਨੀਲ ਤ੍ਰਿਪਾਠੀ ਨੂੰ ਲੀਗਲ ਸੈੱਲ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ। ਵਿਸ਼ੇਸ਼ ਤੌਰ ‘ਤੇ ਸੱਦੇ ਗਏ ਸੀਨੀਅਰ ਐਡਵੋਕੇਟ ਨੰਦ ਲਾਲ ਗਰਗ ਨੇ ਸਾਰੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਨਿਭਾਉਣ। ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਵਕੀਲਾਂ ਵਿੱਚ ਰਵਿੰਦਰਪਾਲ ਸਿੰਘ, ਉਮਾ ਗਿਰੀ, ਹੇਮਾ ਸ਼ਰਮਾ, ਸੁਖਜੀਤ ਕੌਰ, ਗਗਨ, ਰੁਪਿੰਦਰ ਕੌਰ, ਮੋਹਿਤ ਵਰਮਾ, ਗੁਰਪ੍ਰੀਤ ਸਿੰਘ ਸਰਾ, ਮਨਪ੍ਰੀਤ ਸਿੰਘ ਅਤੇ ਵਕੀਲ ਸਿੰਘ ਸ਼ਾਮਲ ਹਨ।

ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਉਮੇਸ਼ ਸ਼ਰਮਾ ਨੇ ਸਾਰੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲੋਕ-ਹਿਤ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਹਰ ਘਰ ਤੱਕ ਪਹੁੰਚਾਉਣਾ ਹਰ ਕਾਰਕੁਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸਭ ਨੂੰ ਪਾਰਟੀ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਦੇਸ਼ ਲੀਗਲ ਸੈਲ ਦੇ ਕੋ ਕਨਵੀਨਰ ਐਡਵੋਕੇਟ ਰਜਿੰਦਰ ਸ਼ਰਮਾ, ਜ਼ਿਲ੍ਹਾ ਉਪ ਪ੍ਰਧਾਨ ਐਡਵੋਕੇਟ ਰਿਤੂ ਆਨੰਦ, ਐਡਵੋਕੇਟ ਸੀਮਾ ਸ਼ਰਮਾ, ਸੁਸ਼ਾਂਤ ਸ਼ਰਮਾ, ਵੀਰ ਸਿੰਘ, ਰਾਹੁਲ ਝੁੰਬਾ, ਕ੍ਰਿਸ਼ਨ ਗੋਪਾਲ ਅਤੇ ਮਨਿੰਦਰ ਸਿੰਘ ਕੜਵਲ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande