ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ
40.53 ਲੱਖ ਰੁਪਏ ਦੀ ਲਾਗਤ ਨਾਲ ਲੱਗੇਗਾ ਨਵਾਂ ਟਿਊਬਵੈੱਲ
ਉਦਘਾਟਨ ਦੌਰਾਨ ਵਿਧਾਇਕ ਕੁਲਜੀਤ ਰੰਧਾਵਾ ਤੇ ਹੋਰ।


ਜ਼ੀਰਕਪੁਰ, 09 ਅਪ੍ਰੈਲ (ਹਿੰ.ਸ.)| ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਜ਼ੀਰਕਪੁਰ ਨਗਰ ਕੌਂਸਲ ਦੀ ਹੱਦ ਅੰਦਰ ਆਉਂਦੇ ਪਿੰਡ ਨਗਲਾ (ਵਾਰਡ ਨੰਬਰ 12) ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ। ਵਿਧਾਇਕ ਰੰਧਾਵਾ ਨੇ ਦੱਸਿਆ ਕਿ ਇਹ ਟਿਊਬਵੈੱਲ ਪ੍ਰੋਜੈਕਟ 40.53 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨਾਲ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਸੁਚਾਰੂ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ਼ ਅਤੇ ਸ਼ੁੱਧ ਪੀਣਯੋਗ ਪਾਣੀ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪ੍ਰਾਥਮਿਕਤਾ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਨਵੇਂ ਟਿਊਬਵੈੱਲ ਲਗਾਉਣ ਦਾ ਫੈਸਲਾ ਲਿਆ ਗਿਆ ਸੀ, ਜਿਸ ਦੇ ਤਹਿਤ ਇਸ ਟਿਊਬਵੈੱਲ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਹੋਰ ਟਿਊਬਵੈੱਲ ਵੀ ਲਗਾਏ ਜਾਣਗੇ।

ਵਿਧਾਇਕ ਨੇ ਕਿਹਾ ਕਿ ਨਗਰ ਕੌਂਸਲ ਵੱਲੋਂ ਲੋਕਾਂ ਤੱਕ ਸਾਫ਼ ਪਾਣੀ ਪਹੁੰਚਾਉਣ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ ਅਤੇ ਜਿੱਥੇ ਵੀ ਤੁਰੰਤ ਕੰਮ ਦੀ ਲੋੜ ਹੁੰਦੀ ਹੈ, ਉੱਥੇ ਬਿਨਾਂ ਦੇਰੀ ਕੰਮ ਸ਼ੁਰੂ ਕਰ ਦਿੱਤਾ ਜਾਂਦਾ ਹੈ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬਲਾਕ ਪ੍ਰਧਾਨ, ਕੌਂਸਲਰ ਸਾਹਿਬਾਨ, ਆਮ ਆਦਮੀ ਪਾਰਟੀ ਦੇ ਵਲੰਟੀਅਰ, ਸਥਾਨਕ ਵਸਨੀਕ ਅਤੇ ਅਧਿਕਾਰੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande