ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਕਣਕ ਦੀ ਸਰਕਾਰੀ ਖਰੀਦ ਦੀ ਕਰਵਾਈ ਸ਼ੁਰੂਆਤ
ਮਲੋਟ, 09 ਅਪ੍ਰੈਲ (ਹਿੰ.ਸ.)। ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਅੱਜ ਮਲੋਟ ਦੀ ਅਨਾਜ ਮੰਡੀ ਵਿੱਚ ਕਣਕ ਦੀ ਬੋਲੀ ਲਗਾ ਕੇ ਸਰਕਾਰੀ ਖਰੀਦ ਦੀ ਸੁ਼ਰੂਆਤ ਕਰਵਾਈ ਅਤੇ ਮਾਰਕੀਟ ਕਮੇਟੀ ਦੇ ਆਹੁਦੇਦਾਰਾਂ, ਪਤਵੰਤੇ ਵਿਅਕਤੀਆਂ ਅਤੇ ਕਿਸਾਨਾਂ ਨੂੰ ਵਧਾਈ ਦਿੱ
ਮਲੋਟ ਵਿਖੇ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਉਂਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ


ਮਲੋਟ, 09 ਅਪ੍ਰੈਲ (ਹਿੰ.ਸ.)। ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਅੱਜ ਮਲੋਟ ਦੀ ਅਨਾਜ ਮੰਡੀ ਵਿੱਚ ਕਣਕ ਦੀ ਬੋਲੀ ਲਗਾ ਕੇ ਸਰਕਾਰੀ ਖਰੀਦ ਦੀ ਸੁ਼ਰੂਆਤ ਕਰਵਾਈ ਅਤੇ ਮਾਰਕੀਟ ਕਮੇਟੀ ਦੇ ਆਹੁਦੇਦਾਰਾਂ, ਪਤਵੰਤੇ ਵਿਅਕਤੀਆਂ ਅਤੇ ਕਿਸਾਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਫਸਲ ਅਨਾਜ ਮੰਡੀਆਂ ਵਿੱਚ ਸਾਫ ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋ ਅਨਾਜ ਮੰਡੀਆਂ ਵਿੱਚ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਪੂਰੇ ਪੰਜਾਬ ਵਿਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ ਪਰ ਲਗਾਤਾਰ ਪਈ ਬਰਸਾਤ ਕਾਰਨ ਕਣਕ ਮੰਡੀਆਂ ਵਿਚ ਦੇਰੀ ਨਾਲ ਆਉਣੀ ਸ਼ੁਰੂ ਹੋਈ ਹੈ।

ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਕਣਕ ਦੀ ਖਰੀਦ ਦੇ ਸਰਕਾਰੀ ਪ੍ਰਬੰਧ ਪੂਰੀ ਤਰਾਂ ਮੁਕੰਮਲ ਹੋ ਚੁੱਕੇ ਹਨ। ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕੇ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਫਸਲਾਂ ਦਾ ਭਾਰੀ ਨੁਕਸਾਨ ਹੋਇਆ, ਉੱਥੇ ਗਿਰਦਾਵਰੀ ਕਰਵਾਈ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਯੋਗ ਮੁਆਵਜ਼ਾ ਰਾਸ਼ੀ ਦਿੱਤੀ ਜਾ ਸਕੇ।ਉਨ੍ਹਾਂ ਅੱਗੇ ਕਿਹਾ ਕਿ ਅਗਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਕਿਸਾਨਾਂ ਨੂੰ ਨਜਾਇਜ਼ ਤੌਰ ’ਤੇ ਤੰਗ ਪ੍ਰੇਸ਼ਾਨ ਕਰਦਾ ਪਾਇਆ ਜਾਂਦਾ ਹੈ ਤਾਂ ਉਸਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ’ਤੇ ਚੇਅਰਮੈਨ ਜਸ਼ਨ ਸਿੰਘ ਬਰਾੜ, ਐਸ.ਡੀ.ਐਮ. ਮਲੋਟ ਪੰਕਜ ਕੁਮਾਰ, ਸਕੱਤਰ ਮਾਰਕੀਟ ਕਮੇਟੀ ਮਲੋਟ ਮਨਦੀਪ ਰਹੇਜਾ, ਸੁਨੀਸ਼ ਗੋਇਲ, ਰਮਨ ਸਪਰਾ, ਸੰਦੀਪ ਕੁਮਾਰ ਮੰਡੀ ਸੁਪਰਵਾਈਜਰ, ਆੜਤੀਆਂ ਐਸੋਸੀਏਸ਼ਨ ਦੇ ਆਹੁਦੇਦਾਰਾਂ ਤੋਂ ਇਲਾਵਾ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande