ਪੰਜਾਬ ਸਰਕਾਰ ਨੇ ਲੋਕਾਂ ਦੇ ਹਿੱਤਾਂ ਲਈ ਕੀਤੇ ਗਏ ਹਰ ਵਾਅਦੇ ਨੂੰ ਕੀਤਾ ਪੂਰਾ : ਈ.ਟੀ.ਓ
ਅੰਮ੍ਰਿਤਸਰ, 09 ਅਪ੍ਰੈਲ (ਹਿੰ.ਸ.)। ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਹਲਕੇ ਦੇ ਪਿੰਡ ਠੱਠੀਆਂ, ਫਤਿਹਪੁਰ ਰਾਜਪੂਤਾਂ, ਨਾਜੋਵਾਲੀ, ਛੀਨਾਂ ਪੱਤੀ ਅਤੇ ਖਾਨਕੋਟ (ਹਲਕਾ ਜੰਡਿਆਲਾ ਗੁਰੂ) ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋ
ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ


ਅੰਮ੍ਰਿਤਸਰ, 09 ਅਪ੍ਰੈਲ (ਹਿੰ.ਸ.)। ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਹਲਕੇ ਦੇ ਪਿੰਡ ਠੱਠੀਆਂ, ਫਤਿਹਪੁਰ ਰਾਜਪੂਤਾਂ, ਨਾਜੋਵਾਲੀ, ਛੀਨਾਂ ਪੱਤੀ ਅਤੇ ਖਾਨਕੋਟ (ਹਲਕਾ ਜੰਡਿਆਲਾ ਗੁਰੂ) ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਈਟੀਓ ਵੱਲੋਂ ਪਿੰਡ ਠਠੀਆਂ ਤੇ ਸੁੱਖੇਵਾਲ ਵਾਲੀ ਸੜਕ ਦੀ ਸਪੈਸ਼ਲ ਰੀਪੇਅਰ ਦੇ ਕੰਮ ਦਾ ਉਦਘਾਟਨ ਕੀਤਾ ਗਿਆ, ਜੋ ਕਿ 27.88 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ ਅਤੇ ਇਸ ਸੜਕ ਦੀ ਕੁੱਲ ਲੰਬਾਈ 1.45 ਕਿਲੋਮੀਟਰ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਉਸਾਰੀ ਨਾਲ ਆਮ ਲੋਕਾਂ ਨੂੰ ਆਵਾਜਾਈ ਵਿੱਚ ਕਾਫੀ ਰਾਹਤ ਮਿਲੇਗੀ। ਉਨ੍ਹਾਂ ਸਬੰਧਤ ਵਿਭਾਗ ਤੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੀ ਦੇਖ ਦੇ ਹੇਠ ਇਸ ਸੜਕ ਦੀ ਰਿਪੇਅਰ ਕਰਵਾਉਣ ਅਤੇ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸੰਬੋਧਨ ਕਰਦਿਆਂ ਈ.ਟੀ.ਓ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸੂਬੇ ਨੇ ਆਪਣੇ ਵਾਸੀਆਂ ਲਈ 10 ਲੱਖ ਰੁਪਏ ਤੱਕ ਸਿਹਤ ਬੀਮਾ ਸ਼ੁਰੂ ਕੀਤਾ ਹੈ। ਆਮ ਤੌਰ ’ਤੇ ਵੇਖਣ ਵਿੱਚ ਆਉਂਦਾ ਸੀ ਕਿ ਪਿਛਲੀਆਂ ਸਰਕਾਰਾਂ ਕੇਵਲ ਆਪਣੀ ਆਖਿਰੀ ਸਾਲ ਦੇ ਕੰਮ ਵਿੱਚ ਹੀ ਛੋਟੇ ਮੋਟੇ ਵਿਕਾਸ ਦੇ ਕੰਮ ਕਰਕੇ ਲੋਕਾਂ ਨੂੰ ਵਰਗਲਾ ਲੈਂਦੀਆਂ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪਹਿਲੇ ਸਾਲ ਤੋਂ ਹੀ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਸੀ।

ਈ.ਟੀ.ਓ ਨੇ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ ਉਦਯੋਗਿਕ ਵਿਕਾਸ, ਬੁਨਿਆਦੀ ਢਾਂਚੇ ਵਿੱਚ ਵੱਡੇ ਬਦਲਾਅ ਲਿਆਂਦੇ ਗਏ ਹਨ। ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾਅ ਲਿਆਉਂਦੇ ਹੋਏ ਸਿਹਤ ਬੀਮਾ ਯੋਜਨਾ ਸ਼ੁਰੂ ਕਰਕੇ ਹਰ ਵਰਗ ਦੇ ਹਰੇਕ ਨਾਗਰਿਕ ਲਈ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ। ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ਲਈ 1500 ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਅਤੇ ਅਜਿਹਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਵੱਡੇ ਪੱਧਰ ਤੇ ਕਾਰਵਾਈਆਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕਰੋੜਾਂ ਰੁਪਏ ਖਰਚ ਕੇ ਸੜਕਾਂ ਦਾ ਨਵੀਨੀਕਰਨ, ਪੁਲਾਂ ਦੀ ਉਸਾਰੀ ਅਤੇ ਹੋਰ ਵੱਡੇ ਪ੍ਰੋਜੈਕਟਾਂ ਤੇ ਕੰਮ ਕਰਕੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande