ਪੰਜਾਬ ਸਰਕਾਰ ਨੇ 11 ਅਪ੍ਰੈਲ ਨੂੰ ਬੁਲਾਈ ਕੈਬਨਿਟ ਮੀਟਿੰਗ
ਚੰਡੀਗੜ੍ਹ, 09 ਅਪ੍ਰੈਲ (ਹਿੰ.ਸ.)| ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਵੈਸਾਖੀ ਦੇ ਪਾਵਨ ਮੌਕੇ ‘ਤੇ ਬੁਲਾਏ ਜਾਣ ਵਾਲੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕੈਬਿਨੇਟ ਮੀਟਿੰਗ ਕਰਨ ਦਾ ਫੈਸਲਾ ਕੀਤਾ ਹੈ। ਇਹ ਮੀਟਿੰਗ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ਸਥਾਨ ‘ਤੇ 11 ਅਪ੍ਰੈਲ ਨੂੰ ਦੁਪਹਿਰ 3 ਵਜੇ ਹੋਵੇਗੀ।
ਪੰਜਾਬ ਕੈਬਨਿਟ ਮੀਟਿੰਗ ਦੀ ਫੋਟੋ।


ਚੰਡੀਗੜ੍ਹ, 09 ਅਪ੍ਰੈਲ (ਹਿੰ.ਸ.)| ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਵੈਸਾਖੀ ਦੇ ਪਾਵਨ ਮੌਕੇ ‘ਤੇ ਬੁਲਾਏ ਜਾਣ ਵਾਲੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕੈਬਿਨੇਟ ਮੀਟਿੰਗ ਕਰਨ ਦਾ ਫੈਸਲਾ ਕੀਤਾ ਹੈ। ਇਹ ਮੀਟਿੰਗ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ਸਥਾਨ ‘ਤੇ 11 ਅਪ੍ਰੈਲ ਨੂੰ ਦੁਪਹਿਰ 3 ਵਜੇ ਹੋਵੇਗੀ। ਮੀਟਿੰਗ ਦੌਰਾਨ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਔਪਚਾਰਿਕ ਮਨਜ਼ੂਰੀ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ, ਕੈਬਿਨੇਟ ਮੀਟਿੰਗ ਵਿੱਚ ਸਰਕਾਰ ਵੱਲੋਂ ਕਈ ਅਹਿਮ ਪ੍ਰਸਤਾਵਾਂ ‘ਤੇ ਵੀ ਮੋਹਰ ਲੱਗਣ ਦੀ ਸੰਭਾਵਨਾ ਹੈ। ਇਹ ਪ੍ਰਸਤਾਵ ਰਾਜ ਦੇ ਪ੍ਰਸ਼ਾਸਨਿਕ ਮਾਮਲਿਆਂ ਅਤੇ ਲੋਕ-ਹਿਤ ਨਾਲ ਜੁੜੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਸਰਕਾਰ ਦੇ ਇਸ ਕਦਮ ਨੂੰ ਵੈਸਾਖੀ ਦੇ ਮੌਕੇ ‘ਤੇ ਲਏ ਜਾਣ ਵਾਲੇ ਮਹੱਤਵਪੂਰਨ ਫੈਸਲਿਆਂ ਵਜੋਂ ਵੇਖਿਆ ਜਾ ਰਿਹਾ ਹੈ। ਉਮੀਦ ਹੈ ਕਿ ਵਿਸ਼ੇਸ਼ ਸੈਸ਼ਨ ਦੌਰਾਨ ਰਾਜ ਨਾਲ ਸੰਬੰਧਿਤ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਿਮਰਸ਼ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande