ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਤੋਂ ਬਠਿੰਡਾ ਜੇਲ੍ਹ ਕੀਤਾ ਸ਼ਿਫਟ
ਚੰਡੀਗੜ੍ਹ, 09 ਅਪ੍ਰੈਲ (ਹਿੰ.ਸ.)| ਸਨੌਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਸੈਂਟਰਲ ਜੇਲ੍ਹ ਤੋਂ ਬਠਿੰਡਾ ਸੈਂਟਰਲ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਉਹ ਇਸ ਸਮੇਂ ਜਬਰ ਜਨਾਹ ਮਾਮਲੇ ਵਿੱਚ ਜੂਡੀਸ਼ੀਅਲ ਰਿਮਾਂਡ ''ਤੇ ਸਨ ਅਤੇ ਪਹਿਲਾਂ ਪਟਿਆਲਾ ਜੇਲ੍ਹ ਵਿੱਚ
ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਫਾਈਲ ਫੋਟੋ।


ਚੰਡੀਗੜ੍ਹ, 09 ਅਪ੍ਰੈਲ (ਹਿੰ.ਸ.)| ਸਨੌਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਸੈਂਟਰਲ ਜੇਲ੍ਹ ਤੋਂ ਬਠਿੰਡਾ ਸੈਂਟਰਲ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਉਹ ਇਸ ਸਮੇਂ ਜਬਰ ਜਨਾਹ ਮਾਮਲੇ ਵਿੱਚ ਜੂਡੀਸ਼ੀਅਲ ਰਿਮਾਂਡ 'ਤੇ ਸਨ ਅਤੇ ਪਹਿਲਾਂ ਪਟਿਆਲਾ ਜੇਲ੍ਹ ਵਿੱਚ ਰੱਖੇ ਗਏ ਸਨ।

ਜਾਣਕਾਰੀ ਮੁਤਾਬਕ ਜੇਲ੍ਹ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਹੁਕਮਾਂ 'ਤੇ ਸੁਰੱਖਿਆ ਕਾਰਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਬਠਿੰਡਾ ਸੈਂਟਰਲ ਜੇਲ੍ਹ ਨੂੰ ਪੰਜਾਬ ਦੀ ਸਭ ਤੋਂ ਸੁਰੱਖਿਅਤ ਜੇਲ੍ਹਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ, ਜਿੱਥੇ ਅਧੁਨਿਕ ਸੁਰੱਖਿਆ ਪ੍ਰਬੰਧ ਹਨ। ਹਾਲਾਂਕਿ ਇਸ ਜੇਲ੍ਹ ਵਿੱਚ ਕਈ ਖਤਰਨਾਕ ਅਪਰਾਧੀ ਵੀ ਬੰਦ ਹਨ।

ਜਿਕਰਯੋਗ ਹੈ ਕਿ ਅਦਾਲਤ ਵੱਲੋਂ ਤਿੰਨ ਦਿਨ ਪਹਿਲਾਂ ਹੀ ਪਠਾਣਮਾਜਰਾ ਨੂੰ ਜੂਡੀਸ਼ੀਅਲ ਰਿਮਾਂਡ 'ਤੇ ਪਟਿਆਲਾ ਜੇਲ੍ਹ ਭੇਜਿਆ ਗਿਆ ਸੀ। ਇਸ ਤੋਂ ਬਾਅਦ 8 ਅਪ੍ਰੈਲ ਨੂੰ ਜੇਲ੍ਹ ਵਿਭਾਗ ਨੇ ਉਨ੍ਹਾਂ ਨੂੰ ਬਠਿੰਡਾ ਸ਼ਿਫਟ ਕਰਨ ਦੇ ਹੁਕਮ ਜਾਰੀ ਕੀਤੇ। ਪਟਿਆਲਾ ਜੇਲ੍ਹ ਦੇ ਸੁਪਰਿੰਟੈਂਡੈਂਟ ਗੁਰਚਰਨ ਸਿੰਘ ਧਾਲੀਵਾਲ ਨੇ ਵੀ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਕਦਮ ਸਿਰਫ਼ ਸੁਰੱਖਿਆ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ।

ਦੂਜੇ ਪਾਸੇ ਪਠਾਣਮਾਜਰਾ ਦੇ ਪਰਿਵਾਰ ਨੇ ਇਸ ਕਾਰਵਾਈ ਨੂੰ ਤੰਗ-ਪਰੇਸ਼ਾਨ ਕਰਨ ਦੀ ਕੋਸ਼ਿਸ਼ ਦੱਸਿਆ ਹੈ।

ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਬਿਨਾਂ ਵਾਜਬ ਕਾਰਨ ਦੇ ਉਨ੍ਹਾਂ ਨੂੰ ਦੂਰ ਜੇਲ੍ਹ ਵਿੱਚ ਭੇਜਿਆ ਗਿਆ ਹੈ।

ਜਿਕਰਯੋਗ ਹੈ ਕਿ ਹਰਮੀਤ ਸਿੰਘ ਪਠਾਣਮਾਜਰਾ ਨੂੰ ਪੁਲਿਸ ਨੇ 25 ਮਾਰਚ ਨੂੰ ਮੱਧ ਪ੍ਰਦੇਸ਼ ਦੇ ਗਵਾਲੀਅਰ ਦੇ ਸ਼ਿਵਪੁਰੀ ਇਲਾਕੇ ਤੋਂ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਲਿਆਂਦਾ ਗਿਆ ਅਤੇ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ। ਪੁਲਿਸ ਵੱਲੋਂ ਪਹਿਲਾਂ ਹੀ ਉਨ੍ਹਾਂ ਖਿਲਾਫ਼ ਲੁਕਆਉਟ ਸਰਕੁਲਰ ਜਾਰੀ ਕੀਤਾ ਗਿਆ ਸੀ। ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਜੂਡੀਸ਼ੀਅਲ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਰਾਹਤ ਲਈ ਉਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਵੀ ਅਰਜ਼ੀ ਦਾਇਰ ਕੀਤੀ ਹੋਈ ਹੈ, ਜਿਸ ਦੀ ਸੁਣਵਾਈ ਵੀ ਆਉਣ ਵਾਲੇ ਦਿਨਾਂ ਵਿੱਚ ਹੋਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande