ਏਜੀਟੀਐਫ ਮੋਹਾਲੀ ਅਤੇ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਤਹਿਤ ਇਕ ਮੁਲਜ਼ਮ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 01 ਮਈ (ਹਿੰ.ਸ.)| ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਮੋਹਾਲੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਕਾਮਯਾਬੀ ਹਾਸਲ ਕਰਦਿਆਂ ਵਿਦੇਸ਼ੀ ਗੈਂਗਸਟਰਾਂ ਦੇ ਇਕ ਅਹਿਮ ਗੁਰਗੇ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਕੋਲੋਂ .32 ਬੋਰ ਦੀ ਇਕ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਕ
ਬਰਾਮਦ ਕੀਤਾ ਅਸਲ੍ਹਾ।


ਚੰਡੀਗੜ੍ਹ, 01 ਮਈ (ਹਿੰ.ਸ.)| ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਮੋਹਾਲੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਕਾਮਯਾਬੀ ਹਾਸਲ ਕਰਦਿਆਂ ਵਿਦੇਸ਼ੀ ਗੈਂਗਸਟਰਾਂ ਦੇ ਇਕ ਅਹਿਮ ਗੁਰਗੇ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਕੋਲੋਂ .32 ਬੋਰ ਦੀ ਇਕ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁੱਢਲੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਸਿੱਧੇ ਤੌਰ 'ਤੇ ਵਿਦੇਸ਼ ਵਿੱਚ ਬੈਠੇ ਗੈਂਗਸਟਰ ਹੈਂਡਲਰਾਂ ਨਾਲ ਸੰਪਰਕ ਵਿੱਚ ਸੀ ਅਤੇ ਉਨ੍ਹਾਂ ਦੇ ਹੁਕਮਾਂ 'ਤੇ ਕੰਮ ਕਰ ਰਿਹਾ ਸੀ। ਜਾਂਚ ਏਜੰਸੀਆਂ ਨੂੰ ਮਿਲੇ ਇਨਪੁਟ ਮੁਤਾਬਕ ਮੁਲਜ਼ਮ ਨੂੰ ਟ੍ਰਾਈਸਿਟੀ ਖੇਤਰ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਵਿੱਚ ਕਈ ਸੰਭਾਵਿਤ ਟਾਰਗੇਟ ਦਿੱਤੇ ਗਏ ਸਨ, ਜਿੱਥੇ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਈ ਜਾ ਰਹੀ ਸੀ।

ਹਾਲਾਂਕਿ ਪੁਲਿਸ ਅਤੇ ਏਜੀਟੀਐਫ ਦੀ ਸਚੇਤੀ ਅਤੇ ਤੁਰੰਤ ਕਾਰਵਾਈ ਨਾਲ ਮੁਲਜ਼ਮ ਨੂੰ ਸਮੇਂ ਸਿਰ ਕਾਬੂ ਕਰ ਲਿਆ ਗਿਆ, ਜਿਸ ਨਾਲ ਟ੍ਰਾਈਸਿਟੀ ਖੇਤਰ ਵਿੱਚ ਸੰਭਾਵਿਤ ਵੱਡੀਆਂ ਘਟਨਾਵਾਂ ਨੂੰ ਟਾਲ ਦਿੱਤਾ ਗਿਆ। ਸੁਰੱਖਿਆ ਏਜੰਸੀਆਂ ਦਾ ਮੰਨਣਾ ਹੈ ਕਿ ਜੇਕਰ ਮੁਲਜ਼ਮ ਗ੍ਰਿਫ਼ਤਾਰ ਨਾ ਹੁੰਦਾ, ਤਾਂ ਕੋਈ ਗੰਭੀਰ ਵਾਰਦਾਤ ਹੋ ਸਕਦੀ ਸੀ।

ਪੁਲਿਸ ਹੁਣ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਮੁਲਜ਼ਮ ਕਿਸੇ ਵੱਡੇ ਮਾਡਿਊਲ ਨਾਲ ਜੁੜਿਆ ਹੋਇਆ ਹੈ ਜਾਂ ਨਹੀਂ। ਨਾਲ ਹੀ ਪੂਰੇ ਨੈੱਟਵਰਕ ਦੇ ਲਿੰਕ ਖੰਗਾਲੇ ਜਾ ਰਹੇ ਹਨ, ਜਿਸ ਵਿੱਚ ਫੰਡਿੰਗ ਦੇ ਸਰੋਤ, ਹਥਿਆਰਾਂ ਦੀ ਸਪਲਾਈ ਅਤੇ ਹੋਰ ਸੰਭਾਵਿਤ ਸਾਥੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮੁਲਜ਼ਮ ਨਾਲ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਉਸਦੇ ਹੋਰ ਸਾਥੀਆਂ ਦੀ ਪਛਾਣ ਕਰਕੇ ਜਲਦੀ ਗ੍ਰਿਫ਼ਤਾਰ ਕੀਤਾ ਜਾ ਸਕੇ। ਤਕਨੀਕੀ ਸਬੂਤਾਂ, ਕਾਲ ਡੀਟੇਲਜ਼ ਅਤੇ ਡਿਜ਼ੀਟਲ ਟ੍ਰੇਲ ਰਾਹੀਂ ਪੂਰੇ ਨੈੱਟਵਰਕ ਦੀ ਜਾਂਚ ਜਾਰੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande