
ਅੰਮ੍ਰਿਤਸਰ, 01 ਮਈ (ਹਿੰ.ਸ.)। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਸਰਕਾਰ ਦਾ ਇੱਕ ਅਹਿਮ ਉਪਰਾਲਾ ਹੈ,ਜਿਸ ਦਾ ਮੁੱਖ ਮੰਤਵ ਸੂਬੇ ਦੇ ਹਰ ਲੋੜਵੰਦ ਪਰਿਵਾਰ ਤੱਕ ਮਿਆਰੀ ਅਤੇ ਮੁਫਤ ਇਲਾਜ ਦੀ ਸਹੂਲਤ ਪਹੁੰਚਾਉਣਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ। ਇਸ ਸਬੰਧੀ ਸਾਰੇ ਐਸ.ਡੀ.ਐਮ ਦਫਤਰ,ਤਹਿਸੀਲ ਦਫਤਰ ਅਤੇ ਸਿਵਲ ਹਸਪਤਾਲਾਂ ਵਿੱਚ ਡੈਡੀਕੇਟਡ ਸਟਾਫ ਮੁੱਖ ਮੰਤਰੀ ਸਿਹਤ ਯੋਜਨਾਂ ਤਹਿਤ ਕਾਰਡ ਬਣਾਉਣ ਵਾਸਤੇ ਲਗਾ ਦਿੱਤੀ ਗਈ ਹੈ।
ਉਨ੍ਹਾਂ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ ਕੋਈ ਵੀ ਵਿਅਕਤੀ ਜੋ ਇਨ੍ਹਾਂ ਸਥਾਨਾਂ ’ਤੇ ਕੰਮ ਕਰਵਾਉਣ ਲਈ ਜਾਂਦਾ ਹੈ ਮੌਕੇ ਤੇ ਆਪਣਾ ਸਵੈਘੋਸ਼ਨਾ ਪੱਤਰ ਭਰ ਕੇ ਮੁੱਖ ਮੰਤਰੀ ਸਹਿਤ ਯੋਜਨਾ ਤਹਿਤ ਕਾਰਡ ਬਣਵਾ ਸਕਦਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਿਆ ਵਿੱਚ 57 ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਜਿੰਨਾਂ ਵਿੱਚ ਪਰਿਵਾਰ ਦੇ ਦੋ ਮੈਂਬਰ ਆਪਣੇ ਅਧਾਰ ਕਾਰਡ, ਵੋਟਰ ਕਾਰਡ ਅਤੇ ਅਧਾਰ ਕਾਰਡ ਨਾਲ ਲਿੰਕ ਮੋਬਾਇਲ ਨੰਬਰ ਸਮੇਤ ਜਾ ਕੇ ਮੁੱਖ ਮੰਤਰੀ ਸਿਹਤ ਯੋਜਨਾਂ ਤਹਿਤ ਕਾਰਡ ਬਣਵਾ ਸਕਦੇ ਹਨ। ਇਸ ਤੋਂ ਇਲਾਵਾ ਇਹ ਕਾਰਡ ਸ਼ਹਿਰ ਦੇ ਵੱਖ-ਵੱਖ ਸੀ.ਐਸ.ਸੀ ਸੈਂਟਰਾਂ ਵਿੱਚ ਵੀ ਬਣਵਾਏ ਜਾ ਸਕਦੇ ਹਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ