ਖੰਨਾ ‘ਚ ਦਿਨ ਦਿਹਾੜੇ ਢਾਬੇ ‘ਤੇ ਨਕਾਬਪੋਸ਼ਾਂ ਵੱਲੋਂ ਕੀਤੀ ਗਈ ਫਾਇਰਿੰਗ
ਖੰਨਾ, 01 ਮਈ (ਹਿੰ.ਸ.)| ਜੀਟੀ ਰੋਡ ‘ਤੇ ਲਲਹੇੜੀ ਚੌਕ ਨੇੜੇ ਸਥਿਤ ‘ਪ੍ਰੇਮ ਢਾਬਾ’ ‘ਤੇ ਸ਼ੁੱਕਰਵਾਰ ਨੂੰ ਸਵੇਰੇ ਦੋ ਨਕਾਬਪੋਸ਼ ਬਾਈਕ ਸਵਾਰ ਬਦਮਾਸ਼ਾਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਸਵੇਰੇ ਕਰੀਬ 6:30 ਵਜੇ ਦੀ ਦੱਸੀ ਜਾ ਰਹੀ ਹੈ। ਹਮਲਾਵਰਾਂ ਨੇ ਢਾਬੇ ਦੇ ਬੰਦ ਸ਼ਟਰ ‘ਤੇ 4
ਖੰਨਾ ‘ਚ ਦਿਨ ਦਿਹਾੜੇ ਢਾਬੇ ‘ਤੇ ਨਕਾਬਪੋਸ਼ਾਂ ਵੱਲੋਂ ਕੀਤੀ ਗਈ ਫਾਇਰਿੰਗ


ਖੰਨਾ, 01 ਮਈ (ਹਿੰ.ਸ.)| ਜੀਟੀ ਰੋਡ ‘ਤੇ ਲਲਹੇੜੀ ਚੌਕ ਨੇੜੇ ਸਥਿਤ ‘ਪ੍ਰੇਮ ਢਾਬਾ’ ‘ਤੇ ਸ਼ੁੱਕਰਵਾਰ ਨੂੰ ਸਵੇਰੇ ਦੋ ਨਕਾਬਪੋਸ਼ ਬਾਈਕ ਸਵਾਰ ਬਦਮਾਸ਼ਾਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਸਵੇਰੇ ਕਰੀਬ 6:30 ਵਜੇ ਦੀ ਦੱਸੀ ਜਾ ਰਹੀ ਹੈ। ਹਮਲਾਵਰਾਂ ਨੇ ਢਾਬੇ ਦੇ ਬੰਦ ਸ਼ਟਰ ‘ਤੇ 4 ਤੋਂ 5 ਗੋਲੀਆਂ ਚਲਾਈਆਂ ਅਤੇ ਫਿਰ ਮੌਕੇ ਤੋਂ ਫਰਾਰ ਹੋ ਗਏ।

ਘਟਨਾ ਸਮੇਂ ਨੇੜੇ-ਤੇੜੇ ਲੋਕ ਮੌਜੂਦ ਸਨ। ਢਾਬੇ ਦੇ ਕੋਲ ਸਕੂਟਰ ਮੁਰੰਮਤ ਦੀ ਦੁਕਾਨ ਚਲਾਉਣ ਵਾਲੇ ਅਸ਼ੋਕ ਕੁਮਾਰ ਨੇ ਦੱਸਿਆ ਕਿ ਜਿਵੇਂ ਹੀ ਉਹ ਸਵੇਰੇ ਆਪਣੀ ਦੁਕਾਨ ‘ਤੇ ਪਹੁੰਚੇ, ਉਨ੍ਹਾਂ ਨੂੰ ਗੋਲੀਆਂ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ। ਉਨ੍ਹਾਂ ਨੇ ਵੇਖਿਆ ਕਿ ਦੋ ਨੌਜਵਾਨ ਬਾਈਕ ‘ਤੇ ਆਏ ਅਤੇ ਢਾਬੇ ਵੱਲ ਫਾਇਰਿੰਗ ਕਰਕੇ ਲਲਹੇੜੀ ਰੋਡ ਵੱਲ ਭੱਜ ਗਏ।

ਪ੍ਰਾਰੰਭਿਕ ਜਾਂਚ ਵਿੱਚ ਇਹ ਮਾਮਲਾ ਰੰਗਦਾਰੀ ਨਾਲ ਜੁੜਿਆ ਹੋਇਆ ਲੱਗ ਰਿਹਾ ਹੈ। ‘ਪ੍ਰੇਮ ਢਾਬਾ’ ਦੇ ਮਾਲਕ ਨਰੇਸ਼ ਪਾਠਕ ਨੂੰ ਲਗਭਗ ਇੱਕ ਹਫ਼ਤਾ ਪਹਿਲਾਂ ਇਕ ਫੋਨ ਕਾਲ ਆਈ ਸੀ, ਜਿਸ ਵਿੱਚ ਆਪਣੇ ਆਪ ਨੂੰ ਸ਼ਗਨਪ੍ਰੀਤ ਸਿੰਘ ਦੱਸਣ ਵਾਲੇ ਵਿਅਕਤੀ ਨੇ 50 ਲੱਖ ਰੁਪਏ ਦੀ ਮੰਗ ਕੀਤੀ ਸੀ ਅਤੇ ਪੈਸੇ ਨਾ ਦੇਣ ‘ਤੇ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ ਸੀ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਲੋਕਾਂ ਵਿੱਚ ਦਹਿਸ਼ਤ ਫੈਲਾਉਣ ਲਈ ਇਹ ਫਾਇਰਿੰਗ ਕੀਤੀ ਗਈ ਹੈ।

ਜਿਕਰਯੋਗ ਹੈ ਕਿ ਸ਼ਗਨਪ੍ਰੀਤ ਸਿੰਘ, ਜੋ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਸਾਬਕਾ ਮੈਨੇਜਰ ਰਹਿ ਚੁੱਕਾ ਹੈ, ਇਸ ਸਮੇਂ ਆਸਟ੍ਰੇਲੀਆ ਵਿੱਚ ਰਹਿੰਦਾ ਹੈ ਅਤੇ ਉਥੋਂ ਹੀ ਰੰਗਦਾਰੀ ਦੀ ਮੰਗ ਕਰਦਾ ਹੈ। ਇਸ ਤੋਂ ਪਹਿਲਾਂ ਵੀ ਉਸ ਵੱਲੋਂ ਆਪਣੇ ਗਿਰੋਹ ਰਾਹੀਂ ਪਾਇਲ ਅਨਾਜ ਮੰਡੀ ਵਿੱਚ ਇੱਕ ਆੜਤੀ ਦੀ ਦੁਕਾਨ ‘ਤੇ ਫਾਇਰਿੰਗ ਕਰਵਾਉਣ ਦੇ ਦੋਸ਼ ਹਨ।

ਸੂਚਨਾ ਮਿਲਣ ‘ਤੇ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande