ਨਗਰ ਕੌਂਸਲ ਜ਼ੀਰਕਪੁਰ ਨੇ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਗੈਰਕਾਨੂੰਨੀ ਹੋਰਡਿੰਗ ਹਟਾਏ
ਜ਼ੀਰਕਪੁਰ , 01 ਮਈ (ਹਿੰ.ਸ.)| ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 17.04.2026 ਦੇ ਹੁਕਮਾਂ ਦੀ ਪਾਲਣਾ ਕਰਦਿਆਂ, ਮਿਊਂਸਿਪਲ ਕੌਂਸਲ (ਐਮ.ਸੀ.) ਜ਼ੀਰਕਪੁਰ ਵੱਲੋਂ ਅੱਜ ਇੱਕ ਵਿਆਪਕ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਤਹਿਤ ਐਮ.ਸੀ. ਹੱਦਾਂ ਅੰਦਰ ਉਹਨਾਂ ਸਥਾਨਾਂ ਤੋਂ ਗੈਰਕਾਨੂੰਨੀ ਤੌਰ ‘ਤੇ ਲੱਗੇ ਹੋਏ ਬਿਲਬੋਰਡ
ਹੋਰਡਿੰਗ ਹਟਾਉਂਦੀ ਹੋਈ ਨਗਰ ਕੌਂਸਲ ਦੀ ਟੀਮ।


ਜ਼ੀਰਕਪੁਰ , 01 ਮਈ (ਹਿੰ.ਸ.)| ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 17.04.2026 ਦੇ ਹੁਕਮਾਂ ਦੀ ਪਾਲਣਾ ਕਰਦਿਆਂ, ਮਿਊਂਸਿਪਲ ਕੌਂਸਲ (ਐਮ.ਸੀ.) ਜ਼ੀਰਕਪੁਰ ਵੱਲੋਂ ਅੱਜ ਇੱਕ ਵਿਆਪਕ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਤਹਿਤ ਐਮ.ਸੀ. ਹੱਦਾਂ ਅੰਦਰ ਉਹਨਾਂ ਸਥਾਨਾਂ ਤੋਂ ਗੈਰਕਾਨੂੰਨੀ ਤੌਰ ‘ਤੇ ਲੱਗੇ ਹੋਏ ਬਿਲਬੋਰਡ, ਯੂਨੀਪੋਲ, ਬਾਈਪੋਲ ਅਤੇ ਗੈਂਟਰੀਆਂ ਨੂੰ ਹਟਾਇਆ ਜਾ ਰਿਹਾ ਹੈ, ਜਿੱਥੇ ਇਨ੍ਹਾਂ ਦੀ ਇਜਾਜ਼ਤ ਨਹੀਂ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਕਾਰਵਾਈ ਮਾਣਯੋਗ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਰਅਧਿਕਾਰਤ ਇਸ਼ਤਿਹਾਰਬਾਜ਼ੀ ਢਾਂਚਿਆਂ ਨੂੰ ਹਟਾਉਣ ਲਈ ਕੀਤੀ ਜਾ ਰਹੀ ਹੈ।

ਉਨ੍ਹਾਂ ਹੋਰ ਦੱਸਿਆ ਕਿ ਡਿਵੀਜ਼ਨ ਬੈਂਚ ਦੇ ਹੁਕਮਾਂ ਅਨੁਸਾਰ ਅਗਲੀ ਸੁਣਵਾਈ ਮਿਤੀ 08.05.2026 ਤੋਂ ਪਹਿਲਾਂ ਪਾਲਣਾ ਰਿਪੋਰਟ ਪੇਸ਼ ਕੀਤੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਮੁਹਿੰਮ ਕਾਰਜਸਾਧਕ ਅਫ਼ਸਰ, ਐਮ.ਸੀ. ਜ਼ੀਰਕਪੁਰ, ਪਰਵਿੰਦਰ ਸਿੰਘ ਭੱਟੀ ਦੀ ਅਗਵਾਈ ਹੇਠ ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਚਲਾਈ ਜਾ ਰਹੀ ਹੈ, ਜਿਸ ਦੌਰਾਨ ਕਈ ਗੈਰਕਾਨੂੰਨੀ ਢਾਂਚੇ ਹਟਾਏ ਗਏ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਮੁਹਿੰਮ ਮਾਣਯੋਗ ਹਾਈ ਕੋਰਟ ਦੇ ਹੁਕਮਾਂ ਦੀ ਮੁਕੰਮਲ ਪਾਲਣਾ ਹੋਣ ਤੱਕ ਜਾਰੀ ਰਹੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande