ਪੀਆਰਟੀਸੀ ਚੇਅਰਮੈਨ ਨੇ ਸੜਕ ਦੁਰਘਟਨਾ ਦੇ ਪੀੜਤ ਨੂੰ ਹਸਪਤਾਲ ਪਹੁੰਚਾਇਆ
ਪਟਿਆਲਾ, 01 ਮਈ (ਹਿੰ.ਸ.)| ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਮਨੁੱਖਤਾ ਦਾ ਫਰਜ਼ ਨਿਭਾਇਆ, ਅੱਜ ਸਵੇਰੇ ਦਫ਼ਤਰ ਜਾਂਦੇ ਸਮੇਂ ਰਸਤੇ ‘ਚ ਸੜਕ ਦੁਰਘਟਨਾ ਦੇ ਪੀੜਤ ਨੂੰ ਉਨ੍ਹਾਂ ਨੇ ਰਜਿੰਦਰਾ ਹਸਪਤਾਲ ਪਹੁੰਚਾਇਆ। ਇਸ ਤਰ੍ਹਾਂ ਹਰਪਾਲ ਜੁਨੇਜਾ ਨੇ ਮਨੁੱਖਤਾ ਦੀ ਮਿਸਾਲ ਪੇਸ਼ ਕੀਤੀ ਜਿਸ ਸਦਕਾ ਸ
ਸੜਕ ਦੁਰਘਟਨਾ ਦੇ ਪੀੜਤ ਨੂੰ ਹਸਪਤਾਲ ਲੈਕੇ ਜਾਂਦੇ ਹੋਏ ਪੀਆਰਟੀਸੀ ਦੇ ਚੇਅਰਮੈਨ।


ਪਟਿਆਲਾ, 01 ਮਈ (ਹਿੰ.ਸ.)| ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਮਨੁੱਖਤਾ ਦਾ ਫਰਜ਼ ਨਿਭਾਇਆ, ਅੱਜ ਸਵੇਰੇ ਦਫ਼ਤਰ ਜਾਂਦੇ ਸਮੇਂ ਰਸਤੇ ‘ਚ ਸੜਕ ਦੁਰਘਟਨਾ ਦੇ ਪੀੜਤ ਨੂੰ ਉਨ੍ਹਾਂ ਨੇ ਰਜਿੰਦਰਾ ਹਸਪਤਾਲ ਪਹੁੰਚਾਇਆ। ਇਸ ਤਰ੍ਹਾਂ ਹਰਪਾਲ ਜੁਨੇਜਾ ਨੇ ਮਨੁੱਖਤਾ ਦੀ ਮਿਸਾਲ ਪੇਸ਼ ਕੀਤੀ ਜਿਸ ਸਦਕਾ ਸੜਕ ਹਾਦਸੇ ਦੌਰਾਨ ਤੁਰੰਤ ਮਦਦ ਨਾਲ ਇੱਕ ਮਨੁੱਖੀ ਜ਼ਿੰਦਗੀ ਬਚ ਗਈ।

ਐਡਵੋਕੇਟ ਹਰਪਾਲ ਜੁਨੇਜਾ ਨੇ ਦੱਸਿਆ ਕਿ ਅੱਜ ਰੋਜ਼ਾਨਾ ਦੀ ਤਰ੍ਹਾਂ ਦਫ਼ਤਰ ਜਾਂਦੇ ਸਮੇਂ ਰਸਤੇ ਵਿੱਚ ਇੱਕ ਸੜਕ ਦੁਰਘਟਨਾ ਵਾਪਰੀ, ਜਿਸ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਘਟਨਾ ਨੂੰ ਦੇਖਦੇ ਹੀ ਤੁਰੰਤ ਮਨੁੱਖਤਾ ਦਾ ਫਰਜ਼ ਨਿਭਾਉਂਦੇ ਹੋਏ ਉਂਨ੍ਹਾਂ ਨੇ ਆਪਣਾ ਵਾਹਨ ਰੋਕਿਆ ਅਤੇ ਆਪਣੀ ਟੀਮ ਦੀ ਸਹਾਇਤਾ ਨਾਲ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਸਰਕਾਰੀ ਰਜਿੰਦਰਾ ਹਸਪਤਾਲ, ਪਟਿਆਲਾ ਵਿਖੇ ਪਹੁੰਚਾ ਕੇ ਇਲਾਜ ਲਈ ਦਾਖਲ ਕਰਵਾਇਆ।

ਉਨ੍ਹਾਂ ਨੇ ਇਸ ਮੌਕੇ ਸਰਕਾਰੀ ਰਜਿੰਦਰਾ ਹਸਪਤਾਲ ਦੇ ਡਾਕਟਰਾਂ ਅਤੇ ਸਮੂਹ ਸਟਾਫ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਵੱਲੋਂ ਸਮੇਂ ਸਿਰ ਇਲਾਜ ਅਤੇ ਪੂਰਾ ਸਹਿਯੋਗ ਪ੍ਰਦਾਨ ਕੀਤਾ ਗਿਆ।

ਹਰਪਾਲ ਜੁਨੇਜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਅਤੇ ਜਨ-ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਅਨੇਕਾਂ ਲੋਕ-ਪੱਖੀ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਇਸੇ ਕੜੀ ਤਹਿਤ ਫਰਿਸ਼ਤੇ ਸਕੀਮ ਅਤੇ ਸੜਕ ਸੁਰੱਖਿਆ ਫੋਰਸ ਦਾ ਮੁੱਖ ਉਦੇਸ਼ ਸੜਕ ਹਾਦਸਿਆਂ ਦੌਰਾਨ ਜ਼ਖ਼ਮੀਆਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨਾ ਅਤੇ ਕੀਮਤੀ ਜਾਨਾਂ ਬਚਾਉਣਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande