ਪਹਾੜੀ ਇਲਾਕਿਆਂ ‘ਚ ਮੀਂਹ ਤੇ ਗੜ੍ਹੇ ਪੈਣ ਨਾਲ ਪੰਜਾਬ ਦਾ ਮੌਸਮ ਬਦਲਿਆ, 2 ਤੋਂ 6 ਮਈ ਤੱਕ ਯੈਲੋ ਅਲਰਟ
ਚੰਡੀਗੜ੍ਹ, 01 ਮਈ (ਹਿੰ.ਸ.)| ਪਹਾੜੀ ਇਲਾਕਿਆਂ ਵਿੱਚ ਹੋਈ ਬਾਰਿਸ਼ ਅਤੇ ਗੜ੍ਹੇਮਾਰੀ ਤੋਂ ਬਾਅਦ ਪੰਜਾਬ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਸਵੇਰ ਤੋਂ ਹੀ ਠੰਡੀ ਹਵਾਵਾਂ ਚੱਲਣ ਕਾਰਨ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਵੀਰਵਾਰ ਨੂੰ ਤਾਪਮਾਨ ਵਿੱਚ 0.9 ਡਿਗਰੀ
ਸ਼ਿਮਲਾ ’ਚ ਪਏ ਕੱਲ੍ਹ ਦੇ ਮੀਂਹ ਦੀ ਤਸਵੀਰ।


ਚੰਡੀਗੜ੍ਹ, 01 ਮਈ (ਹਿੰ.ਸ.)| ਪਹਾੜੀ ਇਲਾਕਿਆਂ ਵਿੱਚ ਹੋਈ ਬਾਰਿਸ਼ ਅਤੇ ਗੜ੍ਹੇਮਾਰੀ ਤੋਂ ਬਾਅਦ ਪੰਜਾਬ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਸਵੇਰ ਤੋਂ ਹੀ ਠੰਡੀ ਹਵਾਵਾਂ ਚੱਲਣ ਕਾਰਨ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਵੀਰਵਾਰ ਨੂੰ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਪਰ ਇਹ ਅਜੇ ਵੀ ਆਮ ਤਾਪਮਾਨ ਨਾਲੋਂ 2.5 ਡਿਗਰੀ ਘੱਟ ਹੈ।

ਸੂਬੇ ਵਿੱਚ ਬਠਿੰਡਾ ਸਭ ਤੋਂ ਗਰਮ ਰਿਹਾ, ਜਿੱਥੇ ਅਧਿਕਤਮ ਤਾਪਮਾਨ 39.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ 1 ਮਈ ਲਈ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਅਤੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਅਨੁਸਾਰ 2 ਮਈ ਤੋਂ 6 ਮਈ ਤੱਕ ਸੂਬੇ ਵਿੱਚ ਮੀਂਹ, ਹਨ੍ਹੇਰੀ ਅਤੇ ਤੂਫ਼ਾਨ ਆਉਣ ਦੀ ਸੰਭਾਵਨਾ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਕ ਨਵਾਂ ਵੈਸਟਰਨ ਡਿਸਟਰਬੈਂਸ ਵੈਸਟਰਨ ਹਿਮਾਲਿਆਈ ਖੇਤਰ ਨੂੰ ਪ੍ਰਭਾਵਿਤ ਕਰ ਸਕਦਾ ਹੈ, ਜਿਸ ਨਾਲ ਮੌਸਮ ਵਿੱਚ ਹੋਰ ਤਬਦੀਲੀ ਆ ਸਕਦੀ ਹੈ।

ਤਾਪਮਾਨ ਦੀ ਗੱਲ ਕਰੀਏ ਤਾਂ ਸੂਬੇ ਦੇ ਉੱਤਰੀ ਅਤੇ ਪੂਰਬੀ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 34 ਤੋਂ 36 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਕੇਂਦਰੀ ਹਿੱਸਿਆਂ ਵਿੱਚ ਇਹ 36 ਤੋਂ 38 ਡਿਗਰੀ ਅਤੇ ਦੱਖਣ-ਪੱਛਮੀ ਤੇ ਦੱਖਣੀ ਹਿੱਸਿਆਂ ਵਿੱਚ 38 ਤੋਂ 40 ਡਿਗਰੀ ਤੱਕ ਰਹਿ ਸਕਦਾ ਹੈ। ਇਸ ਹਫ਼ਤੇ ਤਾਪਮਾਨ ਆਮ ਦੇ ਨੇੜੇ ਹੀ ਰਹਿਣ ਦੀ ਸੰਭਾਵਨਾ ਹੈ।

ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਪਠਾਨਕੋਟ ਵਿੱਚ ਬਾਰਿਸ਼ ਦਰਜ ਕੀਤੀ ਗਈ। ਪਠਾਨਕੋਟ ਵਿੱਚ 3.8 ਐਮਐਮ ਮੀਂਹ ਪਿਆ। ਇਸਦੇ ਨਾਲ ਹੀ ਹੀਟ ਵੇਵ ਦੀ ਸਥਿਤੀ ਖਤਮ ਹੋ ਗਈ ਹੈ।

ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ 36.5 ਡਿਗਰੀ, ਅੰਮ੍ਰਿਤਸਰ ਵਿੱਚ 33.0 ਡਿਗਰੀ, ਲੁਧਿਆਣਾ ਵਿੱਚ 35.6 ਡਿਗਰੀ ਅਤੇ ਪਟਿਆਲਾ ਵਿੱਚ 38.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਬਠਿੰਡਾ 39.3 ਡਿਗਰੀ ਨਾਲ ਸਭ ਤੋਂ ਗਰਮ ਰਿਹਾ। ਇਸ ਤੋਂ ਇਲਾਵਾ ਫਰੀਦਕੋਟ ਵਿੱਚ 35.5 ਡਿਗਰੀ, ਗੁਰਦਾਸਪੁਰ ਵਿੱਚ 35.5 ਡਿਗਰੀ, ਨਵਾਂਸ਼ਹਿਰ ਵਿੱਚ 34.4 ਡਿਗਰੀ, ਫਾਜਿਲਕਾ ਵਿੱਚ 35.4 ਡਿਗਰੀ ਅਤੇ ਫਿਰੋਜ਼ਪੁਰ ਵਿੱਚ 34.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਮੋਹਾਲੀ ਵਿੱਚ 35.8 ਡਿਗਰੀ ਅਤੇ ਰੋਪੜ ਵਿੱਚ 35.4 ਡਿਗਰੀ ਤਾਪਮਾਨ ਰਿਹਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande