ਅਕਾਲੀ ਸਰਕਾਰ ਦੀ 10 ਸਾਲ ਦੀ ਕਾਰਜਗੁਜਾਰੀ ਨੂੰ ਦੇਖ ਕੇ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਲੋਕ : ਬਬਲੀ ਢਿੱਲੋਂ
ਆਪ ਦੇ ਵਾਰਡ ਪ੍ਰਧਾਨ ਅਸ਼ੋਕ ਬਾਂਸਲ ਦਰਜਨਾਂ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਹੋਏ ਸ਼ਾਮਿਲ
ਸ਼੍ਰੋਮਣੀ ਅਕਾਲੀ ਦਲ ਸ਼ਾਮਿਲ ਹੋਣ ਵਾਲਿਆਂ ਦਾ ਸਵਾਗਤ ਕਰਨ ਉਪਰੰਤ ਹਰਸਿਮਰਤ ਕੌਰ ਬਾਦਲ, ਬਬਲੀ ਢਿੱਲੋਂ ਅਤੇ ਹੋਰ


ਬਠਿੰਡਾ, 10 ਮਈ (ਹਿੰ.ਸ.)। ਆਮ ਆਦਮੀ ਪਾਰਟੀ ਨੂੰ ਸ਼ਹਿਰ ਵਿੱਚ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਆਪ ਦੇ ਵਾਰਡ ਪ੍ਰਧਾਨ ਅਸ਼ੋਕ ਬਾਂਸਲ ਆਪਣੇ ਕਰੀਬ ਇੱਕ ਦਰਜਨ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਅਸ਼ੋਕ ਬਾਂਸਲ ਅਤੇ ਉਨ੍ਹਾਂ ਦੇ ਸਾਥੀਆਂ ਨੇ ਪਿੰਡ ਬਾਦਲ ਵਿਖੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਮੌਜੂਦਗੀ ਵਿੱਚ ਅਕਾਲੀ ਦਲ ਦਾ ਪੱਲਾ ਫੜਿਆ।

ਇਸ ਮੌਕੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਾਰੇ ਨਵੇਂ ਸ਼ਾਮਿਲ ਹੋਏ ਆਗੂਆਂ ਅਤੇ ਵਰਕਰਾਂ ਨੂੰ ਸਿਰੋਪਾਉ ਪਾ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਲੋਕਾਂ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੀ ਸਰਕਾਰ ਬਣੇਗੀ।

ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦੀ 10 ਸਾਲਾਂ ਦੀ ਸਰਕਾਰ ਦੌਰਾਨ ਪੰਜਾਬ ਵਿੱਚ ਹੋਏ ਵਿਕਾਸ ਕਾਰਜਾਂ ਅਤੇ ਹਰ ਵਰਗ ਦੀ ਭਲਾਈ ਲਈ ਕੀਤੇ ਕੰਮਾਂ ਦੀ ਬਰਾਬਰੀ ਨਾ ਤਾਂ ਕਾਂਗਰਸ ਸਰਕਾਰ ਕਰ ਸਕੀ ਅਤੇ ਨਾ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਕਰ ਸਕੀ ਹੈ।

ਅਸ਼ੋਕ ਬਾਂਸਲ ਦੇ ਨਾਲ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਪ੍ਰਵੀਨ ਗੁਪਤਾ, ਦਵਿੰਦਰ ਗੋਇਲ, ਰਾਜੂ ਪਾਂਡੇ, ਜਸਪ੍ਰੀਤ ਸਿੰਘ, ਵਕੀਲ ਰਘੂਵੀਰ ਸਿੰਘ, ਓਮ ਪ੍ਰਕਾਸ਼, ਰਾਜਾ, ਨਿਰਮਲ ਸਿੰਘ, ਬਹਾਦਰ ਸਿੰਘ, ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ, ਕਮਲ, ਡਾਕਟਰ ਬਾਬੂ ਲਾਲ, ਜਸਵਿੰਦਰ ਸਿੰਘ, ਹਰਜੀਤ ਸਿੰਘ ਬਾਗੀ, ਸਤਵੀਰ ਸਿੰਘ, ਹੈਪੀ ਪਾਂਡੇ, ਮਲਕੀਤ ਸਿੰਘ ਅਤੇ ਰਵਿੰਦਰ ਮਾਥੁਰ ਆਦਿ ਵੀ ਸ਼ਾਮਿਲ ਹਨ।

ਜ਼ਿਲ੍ਹਾ ਪ੍ਰੈਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਤੇ ਜਿਲਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਸ਼ਹਿਰੀ ਪ੍ਰਧਾਨ ਗੁਰਸੇਵਕ ਸਿੰਘ ਮਾਨ, ਇੰਦਰਜੀਤ ਸਿੰਘ ਬਰਾੜ, ਰੋਸ਼ਨ ਗਿਆਨਾ, ਸੁਨੀਲ ਕੁਮਾਰ ਫੌਜੀ ਆਦਿ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande