ਬਸਪਾ ਵੱਲੋਂ ਸਫਾਈ ਕਰਮਚਾਰੀਆਂ ਦੀ ਹੜ੍ਹਤਾਲ ਨੂੰ ਸਮਰਥਨ ਦਾ ਐਲਾਨ
ਚੰਡੀਗੜ੍ਹ, 10 ਮਈ (ਹਿੰ.ਸ.)। ਪੰਜਾਬ ਭਰ ’ਚ ਸਫ਼ਾਈ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜ੍ਹਤਾਲ ਦਾ ਬਹੁਜਨ ਸਮਾਜ ਪਾਰਟੀ ਨੇ ਸਮਰਥਨ ਦਾ ਐਲਾਨ ਕੀਤਾ ਹੈ। ਪਾਰਟੀ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਅੱਜ ਤੱਕ ਸਫਾਈ ਕਰਮਚਾਰੀਆਂ ਨੂੰ ਕਾਂਗਰਸ, ਅਕਾਲੀ-ਭਾਜਪਾ ਅਤੇ ਹੁਣ ਆਮ ਪਾਰਟੀ ਨੇ
ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ


ਚੰਡੀਗੜ੍ਹ, 10 ਮਈ (ਹਿੰ.ਸ.)। ਪੰਜਾਬ ਭਰ ’ਚ ਸਫ਼ਾਈ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜ੍ਹਤਾਲ ਦਾ ਬਹੁਜਨ ਸਮਾਜ ਪਾਰਟੀ ਨੇ ਸਮਰਥਨ ਦਾ ਐਲਾਨ ਕੀਤਾ ਹੈ। ਪਾਰਟੀ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਅੱਜ ਤੱਕ ਸਫਾਈ ਕਰਮਚਾਰੀਆਂ ਨੂੰ ਕਾਂਗਰਸ, ਅਕਾਲੀ-ਭਾਜਪਾ ਅਤੇ ਹੁਣ ਆਮ ਪਾਰਟੀ ਨੇ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਦਾ ਸ਼ਿਕਾਰ ਬਣਾਇਆ ਗਿਆ ਹੈ। ਅਸੀਂ ਬਸਪਾ ਦੀ ਪੰਜਾਬ ਸੰਭਾਲੋ ਮੁਹਿਮ ਤਹਿਤ ਸਫਾਈ ਕਰਮਚਾਰੀਆਂ ਨੂੰ ਇਸ ਸੰਕਟ ਵਿੱਚੋਂ ਕੱਢਣ ਦਾ ਵਾਅਦਾ ਕਰਦੇ ਹਾਂ।

ਬਸਪਾ ਪ੍ਰਧਾਨ ਡਾ. ਕਰੀਮਪੁਰੀ ਨੇ ਪਾਰਟੀ ਦੇ ਸਾਰੇ ਆਗੂਆਂ ਨੂੰ ਅਪੀਲ ਹੈ ਕਿ ਉਹ ਆਪਣੇ-ਆਪਣੇ ਖੇਤਰ ’ਚ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਹੜ੍ਹਤਾਲ ਵਿੱਚ ਜਾ ਕੇ ਬਹੁਜਨ ਸਮਾਜ ਪਾਰਟੀ ਵੱਲੋਂ ਸਫਾਈ ਕਰਮਚਾਰੀਆਂ ਦੇ ਅੰਦੋਲਨ ਦੇ ਸਮਰਥਨ ਦਾ ਐਲਾਨ ਕਰਨ। ਉਨ੍ਹਾਂ ਸਫਾਈ ਕਰਮਚਾਰੀਆਂ ਨੂੰ ਬਸਪਾ ਵੱਲੋਂ ਸੱਦਾ ਕਿ ਉਹ ਬਸਪਾ ਦੀ ਪੰਜਾਬ ਸੰਭਾਲੋ ਮੁਹਿੰਮ ਨਾਲ ਜੁੜਨ। ਬਸਪਾ 2027 ’ਚ ਸੱਤਾ ਹਾਸਿਲ ਕਰਕੇ 100 ਫੀਸਦੀ ਸਫਾਈ ਕਰਮਚਾਰੀ ਨੂੰ ਪੱਕੇ ਕਰਨ ਦਾ ਫੈਸਲਾ ਅਮਲ ’ਚ ਲਿਆਏਗੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande