ਵੱਡੇ ਨਸ਼ਾ ਤਸਕਰਾਂ ਤੇ ਕਾਰਵਾਈ ਕਰਨ ਵਿੱਚ ਭਗਵੰਤ ਮਾਨ ਸਰਕਾਰ ਨਾਕਾਮ : ਕੈਂਥ
ਚੰਡੀਗੜ੍ਹ, 10 ਮਈ (ਹਿੰ.ਸ.)| ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਇਲਜਾਮ ਲਗਾਇਆ ਹੈ ਕਿ ਪੰਜਾਬ ਭਗਵੰਤ ਮਾਨ ਸਰਕਾਰ ਵੱਡੇ ਨਸ਼ਾ ਤਸਕਰਾਂ ਤੇ ਕਾਰਵਾਈ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਰਾਸ਼ਟਰੀ ਅਪਰਾਧ ਰਿ
ਪਰਮਜੀਤ ਸਿੰਘ ਕੈਂਥ


ਚੰਡੀਗੜ੍ਹ, 10 ਮਈ (ਹਿੰ.ਸ.)| ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਇਲਜਾਮ ਲਗਾਇਆ ਹੈ ਕਿ ਪੰਜਾਬ ਭਗਵੰਤ ਮਾਨ ਸਰਕਾਰ ਵੱਡੇ ਨਸ਼ਾ ਤਸਕਰਾਂ ਤੇ ਕਾਰਵਾਈ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ (ਐਨਸੀਆਰਬੀ) ਦੀ ਤਾਜ਼ਾ ਰਿਪੋਰਟ ਵਿੱਚ ਪੰਜਾਬ ਨੂੰ ਡਰੱਗ ਓਵਰਡੋਜ਼ ਮੌਤਾਂ ਦੇ ਮਾਮਲਿਆਂ ਵਿੱਚ ਦੇਸ਼ ਵਿੱਚ ਦੂਜੇ ਸਥਾਨ ਤੇ ਦਰਸਾਇਆ ਗਿਆ ਹੈ ਅਤੇ ਪੰਜਾਬ ਵਿੱਚ ਵਧ ਰਹੇ ਨਸ਼ੇ ਦੇ ਮਾਮਲਿਆਂ ਤੇ ਸੁਪਰੀਮ ਕੋਰਟ ਵੱਲੋਂ ਗੰਭੀਰ ਟਿੱਪਣੀਆਂ ਕੀਤੀਆਂ ਗਈਆਂ ਹਨ ਜਿਸ ਨਾਲ ਇਹ ਸਾਬਿਤ ਹੁੰਦਾ ਹੈ ਕਿ ਸਰਕਾਰ ਸਿਰਫ ਹਵਾ ਹਵਾਈ ਦਾਅਵੇ ਕਰ ਰਹੀ ਹੈ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਖ਼ਿਲਾਫ਼ ਲਗਾਤਾਰ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਵੱਖਰੀ ਹੈ। ਉਨ੍ਹਾਂ ਕਿਹਾ ਕਿ ਸਾਲ 2023 ਵਿੱਚ 89 ਮੌਤਾਂ ਦੇ ਮੁਕਾਬਲੇ ਸਾਲ 2024 ਵਿੱਚ 106 ਲੋਕਾਂ ਦੀ ਡਰੱਗ ਓਵਰਡੋਜ਼ ਕਾਰਨ ਮੌਤ ਹੋਣਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਸੂਬੇ ਵਿੱਚ ਨਸ਼ਾ ਮਾਫੀਆ ਅਜੇ ਵੀ ਸਰਗਰਮ ਹੈ ਅਤੇ ਸਰਕਾਰ ਸਥਿਤੀ ਤੇ ਕਾਬੂ ਪਾਉਣ ਵਿੱਚ ਅਸਫਲ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਮਾਮਲਿਆਂ ਦੀ ਗਿਣਤੀ ਅਤੇ ਡਰੱਗ ਤਸਕਰੀ ਨਾਲ ਜੁੜੇ ਕੇਸਾਂ ਵਿੱਚ ਦੇਸ਼ ਵਿੱਚ ਸਭ ਤੋਂ ਉੱਪਰ ਹੋਣਾ ਬਹੁਤ ਹੀ ਚਿੰਤਾਜਨਕ ਹੈ। ਇਹ ਸਿਰਫ਼ ਕਾਨੂੰਨ-ਵਿਵਸਥਾ ਦੀ ਨਾਕਾਮੀ ਨਹੀਂ, ਸਗੋਂ ਨੌਜਵਾਨਾਂ, ਖ਼ਾਸ ਕਰਕੇ ਗਰੀਬ ਅਤੇ ਦਲਿਤ ਵਰਗ ਦੇ ਭਵਿੱਖ ਨਾਲ ਗੰਭੀਰ ਖੇਡ ਹੈ।

ਉਹਨਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਇਹ ਕਹਿਣਾ ਕਿ ‘‘ਛੋਟੇ ਪੱਧਰ ਦੇ ਨਸ਼ਾ ਵੇਚਣ ਵਾਲਿਆਂ ਨੂੰ ਫੜ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ, ਜਦਕਿ ਵੱਡੇ ਨਸ਼ਾ ਤਸਕਰ ਬਚ ਰਹੇ ਹਨ’’, ਪੰਜਾਬ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਚਿੰਤਾ ਨੂੰ ਦਰਸਾਉਂਦਾ ਹੈ।

ਉਹਨਾਂ ਦੋਸ਼ ਲਗਾਇਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਮਜ਼ੋਰ ਨੀਤੀਆਂ ਅਤੇ ਰਾਜਨੀਤਿਕ ਇੱਛਾ ਸ਼ਕਤੀ ਦੀ ਘਾਟ ਕਾਰਨ ਪੰਜਾਬ ਦਾ ਨੌਜਵਾਨ ਤੇਜ਼ੀ ਨਾਲ ਨਸ਼ੇ ਦੀ ਗ੍ਰਿਫ਼ਤ ਵਿੱਚ ਜਾ ਰਿਹਾ ਹੈ। ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ੇ ਦਾ ਜਾਲ ਲਗਾਤਾਰ ਫੈਲ ਰਿਹਾ ਹੈ, ਜਦਕਿ ਪੁਨਰਵਾਸ ਅਤੇ ਰੋਕਥਾਮ ਲਈ ਪ੍ਰਭਾਵਸ਼ਾਲੀ ਢਾਂਚਾ ਅਜੇ ਵੀ ਕਮਜ਼ੋਰ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande