ਜਲੰਧਰ ਦਿਹਾਤੀ ਪੁਲਿਸ ਨੇ ਹੈਰੋਇਨ ਸਮੇਤ ਮੁਲਜ਼ਮ ਕੀਤਾ ਕਾਬੂ
ਜਲੰਧਰ, 10 ਮਈ (ਹਿੰ.ਸ.)| ਜਲੰਧਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਇੱਕ ਮੁਲਜ਼ਮ ਨੂੰ 100 ਗ੍ਰਾਮ ਹੈਰੋਇਨ (ਚਿੱਟਾ) ਸਮੇਤ ਕਾਬੂ ਕੀਤਾ ਹੈ। ਪੁਲਿਸ ਅਨੁਸਾਰ ਗ੍ਰਿਫਤਾਰ ਕੀਤਾ ਗਿਆ ਵਿਅਕਤੀ ਪਹਿਲਾਂ ਬੈਂਕ ਵਿੱਚ ਸੇਲਜ਼ ਮੈਨੇਜਰ ਰਹਿ ਚੁੱਕਾ ਹੈ ਅਤੇ ਮੌਜੂਦਾ ਸਮੇਂ ਇੱਕ ਚਰਚ ਵਿੱਚ
ਜਲੰਧਰ ਦਿਹਾਤੀ ਪੁਲਿਸ ਨੇ ਹੈਰੋਇਨ ਸਮੇਤ ਮੁਲਜ਼ਮ ਕੀਤਾ ਕਾਬੂ


ਜਲੰਧਰ, 10 ਮਈ (ਹਿੰ.ਸ.)| ਜਲੰਧਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਇੱਕ ਮੁਲਜ਼ਮ ਨੂੰ 100 ਗ੍ਰਾਮ ਹੈਰੋਇਨ (ਚਿੱਟਾ) ਸਮੇਤ ਕਾਬੂ ਕੀਤਾ ਹੈ। ਪੁਲਿਸ ਅਨੁਸਾਰ ਗ੍ਰਿਫਤਾਰ ਕੀਤਾ ਗਿਆ ਵਿਅਕਤੀ ਪਹਿਲਾਂ ਬੈਂਕ ਵਿੱਚ ਸੇਲਜ਼ ਮੈਨੇਜਰ ਰਹਿ ਚੁੱਕਾ ਹੈ ਅਤੇ ਮੌਜੂਦਾ ਸਮੇਂ ਇੱਕ ਚਰਚ ਵਿੱਚ ਸੇਵਾਦਾਰ ਵਜੋਂ ਕੰਮ ਕਰ ਰਿਹਾ ਸੀ।

ਇੰਸਪੈਕਟਰ ਪੁਸ਼ਪ ਬਾਲੀ ਦੀ ਅਗਵਾਈ ਹੇਠ ਸੀ.ਆਈ.ਏ ਸਟਾਫ ਦੀ ਟੀਮ ਦੇ ਏਐਸਆਈ ਬਲਵਿੰਦਰ ਸਿੰਘ ਵੱਲੋਂ ਲਾਂਬੜਾ-ਨਕੋਦਰ ਖੇਤਰ ਵਿੱਚ ਗਸ਼ਤ ਅਤੇ ਚੈਕਿੰਗ ਦੌਰਾਨ ਇਹ ਕਾਰਵਾਈ ਕੀਤੀ ਗਈ। ਨਕੋਦਰ-ਜਲੰਧਰ ਰੋਡ ‘ਤੇ ਸਿੰਘਾ ਗੇਟ ਨੇੜੇ ਪੁਲਿਸ ਨੇ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਰੋਕਣ ਦਾ ਇਸ਼ਾਰਾ ਕੀਤਾ। ਪੁਲਿਸ ਨੂੰ ਦੇਖ ਕੇ ਨੌਜਵਾਨ ਘਬਰਾ ਗਿਆ ਅਤੇ ਵਾਪਸ ਮੁੜਨ ਦੀ ਕੋਸ਼ਿਸ਼ ਕਰਨ ਲੱਗਾ, ਪਰ ਪੁਲਿਸ ਟੀਮ ਨੇ ਉਸ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ। ਮੁਲਜ਼ਮ ਨੇ ਆਪਣੀ ਪਹਿਚਾਣ ਸੈਮੂਅਲ ਵਜੋਂ ਦੱਸੀ, ਜੋ ਪਿੰਡ ਤਲਵੰਡੀ ਨੇਪਾਲਾਂ, ਥਾਣਾ ਮਖੂ, ਜ਼ਿਲ੍ਹਾ ਫਿਰੋਜ਼ਪੁਰ ਦਾ ਰਹਿਣ ਵਾਲਾ ਹੈ। ਤਲਾਸ਼ੀ ਦੌਰਾਨ ਉਸਦੇ ਕਬਜ਼ੇ ਵਿੱਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ।

ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਇਹ ਕਾਰਵਾਈ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੀ.ਆਈ.ਏ ਸਟਾਫ ਦੀ ਟੀਮ ਲਾਂਬੜਾ-ਨਕੋਦਰ ਖੇਤਰ ਵਿੱਚ ਚੈਕਿੰਗ ‘ਤੇ ਤੈਨਾਤ ਸੀ, ਜਿਸ ਦੌਰਾਨ ਨਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ। ਮੁਲਜ਼ਮ ਖ਼ਿਲਾਫ਼ ਥਾਣਾ ਲਾਂਬੜਾ ਵਿੱਚ ਐਫਆਈਆਰ ਨੰਬਰ 56 ਦਰਜ ਕਰਕੇ ਧਾਰਾ 21ਬੀ, 61 ਅਤੇ 85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਜਲਦੀ ਪੈਸਾ ਕਮਾਉਣ ਦੀ ਲਾਲਚ ਵਿੱਚ ਨਸ਼ਾ ਤਸਕਰੀ ਵਿੱਚ ਸ਼ਾਮਲ ਹੋ ਗਿਆ। ਉਹ ਫਿਰੋਜ਼ਪੁਰ ਦੇ ਸਰਹੱਦੀ ਖੇਤਰਾਂ ਤੋਂ ਹੈਰੋਇਨ ਲਿਆ ਕੇ ਜਲੰਧਰ, ਨਕੋਦਰ ਅਤੇ ਲਾਂਬੜਾ ਇਲਾਕਿਆਂ ਵਿੱਚ ਸਪਲਾਈ ਕਰਦਾ ਸੀ।

ਪੁਲਿਸ ਵੱਲੋਂ ਮੁਲਜ਼ਮ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਈ ਗਈ ਹੈ ਅਤੇ ਉਸਦੇ ਅੱਗੇ-ਪਿੱਛੇ ਦੇ ਲਿੰਕਾਂ ਦੀ ਜਾਂਚ ਜਾਰੀ ਹੈ। ਪੁਲਿਸ ਨੂੰ ਉਮੀਦ ਹੈ ਕਿ ਰਿਮਾਂਡ ਦੌਰਾਨ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande