ਬਟਾਲਾ ਸ਼ਹਿਰ ਦੇ ਵਾਰਡਾਂ ਵਿੱਚ ਵਿਕਾਸ ਕਾਰਜ ਜਾਰੀ : ਵਿਧਾਇਕ ਕਲਸੀ
ਵਾਰਡ ਨੰਬਰ 32, ਸੇਖੜੀਆਂ ਮੁਹੱਲਾ ਵਿਖੇ ਗਲੀਆਂ ਦਾ ਉਦਘਾਟਨ
ਲੋਕਾਂ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਸ਼ੈਰੀ ਕਲਸੀ


ਬਟਾਲਾ, 10 ਮਈ (ਹਿੰ.ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਤਹਿਤ ਉਨ੍ਹਾਂ ਵਲੋਂ ਵਾਰਡ ਨੰਬਰ 32, ਸੇਖੜੀਆਂ ਮੁਹੱਲਾ ਵਿੱਖੇ ਗਲੀਆ ਦਾ ਉਦਘਾਟਨ ਉਪਰੰਤ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਅਤੇ ਵਿਕਾਸ ਪੱਖੋਂ ਸੂਬੇ ਦਾ ਨਮੂਨੇ ਦਾ ਸ਼ਹਿਰ ਬਣਾਇਆ ਜਾ ਰਿਹਾ ਹੈ ਅਤੇ ਸ਼ਹਿਰ ਦੀਆਂ ਵਾਰਡਾਂ ਵਿੱਚ ਵਿਕਾਸ ਕਾਰਜ ਜਾਰੀ ਹਨ।

ਇਸ ਮੌਕੇ ਵਾਰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਅੱਜ ਵਾਰਡ ਵਾਸੀਆਂ ਦੀ ਮੰਗ ਪੂਰੀ ਕੀਤੀ ਗਈ ਹੈ, ਜਿਸ ਨਾਲ ਵਾਰਡ ਵਾਸੀਆਂ ਨੂੰ ਆਵਾਜਾਈ ਦੀ ਸੁਖਾਲੀ ਹੋਵੇਗੀ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਉਹ ਬਟਾਲਾ ਵਾਸੀਆਂ ਦੀ ਸਹੂਲਤ ਲਈ ਦਿਨ ਰਾਤ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਪਿਛਲੇ ਚਾਰ ਸਾਲਾਂ ਅੰਦਰ ਬਟਾਲੇ ਅੰਦਰ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਬਟਾਲਾ ਵਾਸੀਆਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦਾ ਉਦਘਾਟਨ ਕਰਨ ਉਪਰੰਤ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ ਅਤੇ ਰੋਜਾਨਾ ਲੋਕ ਵੱਖ ਵੱਖ ਸੇਵਾਵਾਂ ਦਾ ਲਾਭ ਲੈ ਰਹੇ ਹਨ।

ਇਸੇ ਤਰ੍ਹਾਂ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ 'ਤੇ ਲਾਈਟਾਂ ਲਗਾਈਆਂ ਗਈਆਂ ਹਨ। ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾ ਰਹੇ ਹਨ। ਸ਼ਹਿਰ ਵਿਚਲੀ ਲਾਇਬ੍ਰੇਰੀ ਦੀ ਨਵੀਂ ਇਮਾਰਤ ਲੋਕਾਂ ਨੂੰ ਸਮਰਪਿਤ ਕੀਤਾ ਜਾ ਚੁੱਕੀ ਹੈ।ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਵਿੱਖੇ ਸ਼ਾਨਦਾਰ ਕਲਾਕ ਟਾਵਰ ਲਗਾ ਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਸ਼ੁਰੂ ਕੀਤਾ ਗਿਆ ਹੈ। ਸ਼ਹਿਰ ਵਿਚਲੀਆਂ ਸੜਕਾਂ 'ਤੇ ਅਤਿ ਆਧੁਨਿਕ ਕਿਸਮ ਦੀਆਂ ਲਾਈਟਾਂ ਲਗਾਈਆਂ ਗਈਆਂ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande